ਖੇਤਰੀ ਪ੍ਰਤੀਨਿਧ
ਐਸ.ਏ.ਐਸ.ਨਗਰ (ਮੁਹਾਲੀ), 16 ਫਰਵਰੀ
ਪੰਜਾਬੀ ਸਾਹਿਤ ਸਭਾ ਮੁਹਾਲੀ ਵੱਲੋਂ ਸਾਂਈ ਮੀਆਂ ਮੀਰ ਫ਼ਾਊਂਡੇਸ਼ਨ ਕੈਨੇਡਾ ਦੇ ਸਹਿਯੋਗ ਨਾਲ ਇੱਥੋਂ ਦੇ ਸੈਕਟਰ 69 ਦੀ ਨਗਰ ਨਿਗਮ ਲਾਇਬਰੇਰੀ ਵਿਖੇ ਸਾਲਾਨਾ ਧੁੱਪ ਦਾ ਮੇਲਾ ਕਰਵਾਇਆ ਗਿਆ। ਜਿੱਥੇ ਵੱਡੀ ਗਿਣਤੀ ਵਿੱਚ ਕਲਾਕਾਰਾਂ, ਸਾਹਿਤਕਾਰਾਂ ਅਤੇ ਸਾਹਿਤ ਪ੍ਰੇਮੀਆਂ ਨੇ ਸ਼ਿਰਕਤ ਕੀਤੀ, ਉੱਥੇ ਵਿਧਾਇਕ ਬਲਬੀਰ ਸਿੰਘ ਸਿੱਧੂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਅਤੇ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਵੀ ਪਹੁੰਚੇ। ਸਭਾ ਦੇ ਸਰਪ੍ਰਸਤ ਡਾ. ਦੀਪਕ ਮਨਮੋਹਨ ਸਿੰਘ, ਪ੍ਰਧਾਨ ਡਾ. ਸ਼ਿੰਦਰਪਾਲ ਸਿੰਘ ਨੇ ਸਾਰਿਆਂ ਦਾ ਸਵਾਗਤ ਕੀਤਾ। ਐਡਵੋਕੇਟ ਪਰਮਿੰਦਰ ਸਿੰਘ ਨੇ ਵਿਛੜੀਆਂ ਸਖਸ਼ੀਅਤਾਂ ਨੂੰ ਸਰਧਾਂਜਲੀਆਂ ਭੇਟ ਕੀਤੀ। ਜਨਰਲ ਸਕੱਤਰ ਡਾ. ਸਵੈਰਾਜ ਸੰਧੂ ਅਤੇ ਪ੍ਰੈੱਸ ਸਕੱਤਰ ਨਰਿੰਦਰ ਕੌਰ ਨਸਰੀਨ ਨੇ ਮੰਚ ਸੰਚਾਲਨ ਕੀਤਾ।