ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨੌਜਵਾਨ ਨੇ ਖ਼ੁਦਕੁਸ਼ੀ ਕੀਤੀ

ਨਿੱਜੀ ਪੱਤਰ ਪ੍ਰੇਰਕ ਡੇਰਾਬੱਸੀ, 10 ਫਰਵਰੀ ਡੇਰਾਬੱਸੀ ਵਿੱਚ ਇੱਕ ਦੁਕਾਨ ਦੇ ਬਾਹਰ ਬੈਠ ਕੇ ਔਰਤਾਂ ਦੇ ਹੱਥਾਂ-ਪੈਰਾਂ ’ਤੇ ਮਹਿੰਦੀ ਲਾਉਣ ਦਾ ਕੰਮ ਕਰਨ ਵਾਲੇ ਨੌਜਵਾਨ ਨੇ ਖ਼ੁਦਕੁਸ਼ੀ ਕਰ ਲਈ ਹੈ। ਪੁਲੀਸ ਨੇ ਲਾਸ਼ ਦਾ ਪੋਸਮਾਰਟਮ ਕਰਵਾ ਕੇ ਪਰਿਵਾਰ ਹਵਾਲੇ ਕਰ...
Advertisement

ਨਿੱਜੀ ਪੱਤਰ ਪ੍ਰੇਰਕ

ਡੇਰਾਬੱਸੀ, 10 ਫਰਵਰੀ

Advertisement

ਡੇਰਾਬੱਸੀ ਵਿੱਚ ਇੱਕ ਦੁਕਾਨ ਦੇ ਬਾਹਰ ਬੈਠ ਕੇ ਔਰਤਾਂ ਦੇ ਹੱਥਾਂ-ਪੈਰਾਂ ’ਤੇ ਮਹਿੰਦੀ ਲਾਉਣ ਦਾ ਕੰਮ ਕਰਨ ਵਾਲੇ ਨੌਜਵਾਨ ਨੇ ਖ਼ੁਦਕੁਸ਼ੀ ਕਰ ਲਈ ਹੈ। ਪੁਲੀਸ ਨੇ ਲਾਸ਼ ਦਾ ਪੋਸਮਾਰਟਮ ਕਰਵਾ ਕੇ ਪਰਿਵਾਰ ਹਵਾਲੇ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਭਾਰਤ ਵਾਸੀ ਪਟਨਾ ਹਾਲ ਵਾਸੀ ਦਾਦਪੁਰਾ ਮੁਹੱਲਾ ਡੇਰਾਬੱਸੀ ਦੇ ਰੂਪ ਵਿੱਚ ਹੋਈ ਹੈ। ਜਾਂਚ ਅਧਿਆਕਰੀ ਏਐੱਸਆਈ ਅਸ਼ੋਕ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਭਾਰਤ ਕਰੀਬ ਇੱਕ ਮਹੀਨਾ ਪਹਿਲਾਂ ਕਿਰਾਏ ਦੇ ਘਰ ਵਿਚ ਰਹਿਣ ਆਇਆ ਸੀ। ਉਹ ਮਹਿੰਦੀ ਲਾਉਣ ਦਾ ਕੰਮ ਕਰਦਾ ਸੀ।

ਬੀਤੀ ਰਾਤ ਦੇ ਉਹ ਕੰਮ ਤੋਂ ਘਰ ਆਇਆ ਤਾਂ ਦੂਜੀ ਮੰਜ਼ਿਲ ’ਤੇ ਬਣੇ ਆਪਣੇ ਕਮਰੇ ਵਿੱਚ ਚਲਾ ਗਿਆ। ਕਾਫ਼ੀ ਦੇਰ ਤਕ ਬਾਅਦ ਜਦੋਂ ਦੇਖਿਆ ਤਾ ਉਸ ਨੇ ਫਾਹਾ ਲਿਆ ਹੋਇਆ ਸੀ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement
Show comments