ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 12 ਸਤੰਬਰ
ਇਥੋਂ ਦੇ 24 ਸਾਲਾ ਨੌਜਵਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਅਜੈ ਕੁਮਾਰ ਵਾਸੀ ਧਨਾਸਰ ਤਹਿਸੀਲ ਗੜ੍ਹਸ਼ੰਕਰ ਜ਼ਿਲ੍ਹਾ ਹਨੁਮਾਨਗੜ੍ਹ ਰਾਜਸਥਾਨ ਹਾਲ ਵਾਸੀ ਕਿਰਾਏਦਾਰ ਗੁਰਦੇਵ ਨਗਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਫਲੈਕਸ ਬੋਰਡ ਲਾਉਣ ਦਾ ਕੰਮ ਕਰਦਾ ਸੀ ਜਿਸ ਨੇ ਡੇਢ ਮਹੀਨਾ ਪਹਿਲਾਂ ਨੌਕਰੀ ਛੱਡ ਦਿੱਤੀ ਸੀ। ਹੁਣ ਉਹ ਦਿਹਾੜੀ ’ਤੇ ਕੰਮ ਕਰਦਾ ਸੀ। ਕੰਮ ਨਾ ਮਿਲਣ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ। ਉਸ ਨੇ ਅੱਜ ਦੁਪਹਿਰ ਆਪਣੇ ਘਰ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁਲੀਸ ਨੇ ਮ੍ਰਿਤਕ ਦੇ ਚਾਚੇ ਦੇ ਲੜਕੇ ਗੁਗਨ ਰਾਮ ਦੇ ਬਿਆਨਾਂ ’ਤੇ ਕਾਰਵਾਈ ਕਰਦਿਆਂ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।