ਪੰਚਕੂਲਾ: ਇਥੋਂ ਦੇ ਸੈਕਟਰ-5 ਦੇ ਹੋਟਲ ਮੁਲਾਜ਼ਮ ਨੂੰ ਤਿੰਨ ਵਿਅਕਤੀਆਂ ਨੇ ਚਾਕੂ ਮਾਰ ਕੇ ਜ਼ਖ਼ਮੀ ਕਰਕੇ ਦਿੱਤਾ ਅਤੇ ਉਸ ਕੋਲੋਂ 700 ਰੁਪਏ ਅਤੇ ਉਸ ਦਾ ਮੋਬਾਈਲ ਫ਼ੋਨ ਖੋਹ ਕੇ ਫਰਾਰ ਹੋ ਗਏ। ਪੀੜਤ ਨੌਜਵਾਨ ਦਾ ਨਾਂ ਦਵਿੰਦਰ ਸਿੰਘ ਨੇਗੀ ਦੱਸਿਆ ਗਿਆ ਹੈ। ਉਹ ਰਾਤ ਨੂੰ ਹੋਟਲ ਵਿੱਚ ਡਿਊਟੀ ਨਿਭਾਅ ਕੇ ਘਰ ਨੂੰ ਜਾ ਰਿਹਾ ਸੀ। ਜ਼ਖ਼ਮੀ ਨੌਜਵਾਨ ਨੂੰ ਪਹਿਲਾਂ ਪੰਚਕੂਲਾ ਦੇ ਸੈਕਟਰ-6 ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਅਤੇ ਉਸ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਹਸਪਤਾਲ ਦੇ ਡਾਕਟਰਾਂ ਨੇ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ। ਪੁਲੀਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। -ਪੱਤਰ ਪ੍ਰੇਰਕ