ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਸਤੰਬਰ
ਇੱਥੋਂ ਦੇ ਸੈਕਟਰ-26 ਵਿੱਚ ਸਥਿਤ ਦੁਕਾਨ ਵਿੱਚੋਂ ਮੋਬਾਈਲ ਫੋਨ ਅਤੇ ਹੋਰ ਸਾਮਾਨ ਚੋਰੀ ਹੋ ਗਿਆ। ਇਸ ਬਾਰੇ ਜਾਣਕਾਰੀ ਮਿਲਦੇ ਹੀ ਥਾਣਾ ਸੈਕਟਰ-26 ਦੀ ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕੇਸ ਲਾਲ ਚੰਦ ਵਾਸੀ ਮੁਹਾਲੀ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਕੋਈ ਉਸ ਦੀ ਦੁਕਾਨ ਵਿੱਚੋਂ ਜੈਟ ਪੰਪ, ਦੋ ਮੋਬਾਈਲ ਫੋਨ ਅਤੇ ਹੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਿਆ ਹੈ। ਥਾਣਾ ਸੈਕਟਰ-26 ਦੀ ਪੁਲੀਸ ਨੇ ਕੇਸ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।