ਗਮਾਡਾ ਦਫ਼ਤਰ ਅੱਗੇ ਧਰਨੇ ਲਈ ਲੋਕਾਂ ’ਚ ਭਾਰੀ ਉਤਸ਼ਾਹ: ਸੋਹਾਣਾ
ਪਿੰਡਾਂ ਵਿੱਚ ਲਾਮਬੰਦੀ ਮੀਟਿੰਗਾਂ ਕੀਤੀਆਂ
Advertisement
ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਂ ਲੈਂਡ ਪੂਲਿੰਗ ਨੀਤੀ ਦੇ ਵਿਰੁੱਧ 28 ਜੁਲਾਈ ਨੂੰ ਮੁਹਾਲੀ ਦੇ ਗਮਾਡਾ ਦਫ਼ਤਰ ਸਾਹਮਣੇ ਦਿੱਤੇ ਜਾਣ ਵਾਲੇ ਧਰਨੇ ਲਈ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ। ਇਹ ਦਾਅਵਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਮੁਹਾਲੀ ਹਲਕੇ ਦੇ ਇੰਚਾਰਜ ਜਥੇਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਅੱਜ ਇਸ ਖੇਤਰ ਦੇ ਪਿੰਡ ਦੁਰਾਲੀ, ਬਠਲਾਣਾ, ਨਗਾਰੀ, ਮੋਟੇਮਾਜਰਾ, ਤੰਗੌਰੀ, ਬਾਕਰਪੁਰ, ਦੈੜੀ, ਬੜੀ ਅਤੇ ਮਨੌਲੀ ਪਿੰਡਾਂ ਵਿੱਚ ਧਰਨੇ ਦੀ ਲਾਮਬੰਦੀ ਲਈ ਰੱਖੀਆਂ ਮੀਟਿੰਗਾਂ ਨੂੰ ਸੰਬੋਧਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਜਥੇਦਾਰ ਸੋਹਾਣਾ ਨੇ ਕਿਹਾ ਕਿ ਧਰਨੇ ਵਿੱਚ ਕਿਸਾਨ ਅਤੇ ਮਜ਼ਦੂਰ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਧਰਨੇ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਲੀਡਰਸ਼ਿਪ ਸੰਬੋਧਨ ਕਰੇਗੀ।
Advertisement
ਇਕੱਠਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਸੋਹਾਣਾ ਨੇ ਕਿਹਾ ਕਿ ਨਵੀਂ ਲੈਂਡ ਪੂਲਿੰਗ ਨੀਤੀ ਕਿਸੇ ਵੀ ਪੱਖ ਤੋਂ ਕਿਸਾਨਾਂ ਮਜ਼ਦੂਰਾਂ ਅਤੇ ਪੰਜਾਬ ਦੇ ਹੱਕ ਵਿੱਚ ਨਹੀਂ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ 28 ਜੁਲਾਈ ਦੇ ਧਰਨੇ ਵਿੱਚ ਹੁੰਮ ਹੁੰਮਾ ਪਹੁੰਚਣ ਦੀ ਅਪੀਲ ਕੀਤੀ। ਇਸ ਦੌਰਾਨ ਪਿੰਡਾਂ ਦੇ ਵਸਨੀਕਾਂ ਨੇ ਪਰਵਿੰਦਰ ਸਿੰਘ ਸੋਹਾਣਾ ਦਾ ਸਨਮਾਨ ਵੀ ਕੀਤਾ।
Advertisement