ਪੰਚਕੂਲਾ: ਸਰਕਾਰੀ ਜਨਰਲ ਹਸਪਤਾਲ ਦੇ ਪ੍ਰਿੰਸੀਪਲ ਮੈਡੀਕਲ ਅਫ਼ਸਰ ਡਾ. ਰਾਜੀਵ ਕਪੂਰ ਨੇ ਕਿਹਾ ਹੈ ਕਿ ਪੰਚਕੂਲਾ ਦੇ ਸਰਕਾਰੀ ਜਨਰਲ ਹਸਪਤਾਲ ਵਿੱਚ ਮੰਕੀਪੌਕਸ ਦਾ ਕੋਈ ਕੇਸ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਤੋਂ ਬਚਣ ਲਈ ਲੋਕ ਸੈਨੇਟਾਈਜ਼ਰ ਦੀ ਵਰਤੋਂ ਕਰਨ, ਵਾਰ-ਵਾਰ ਹੱਥਾਂ ਪੈਰਾਂ ਨੂੰ ਧੌਣ, ਮਾਸਕ ਲਗਾ ਕੇ ਰੱਖਣ ਅਤੇ ਦਸਤਾਨੇ ਪਹਿਨ ਕੇ ਰੱਖਣ। ਇਸ ਸਬੰਧੀ ਚਮੜੀ ਰੋਗਾਂ ਦੇ ਮਾਹਿਰ ਡਾ. ਰਾਜੀਵ ਕੌੜਾ ਨੇ ਕਿਹਾ ਹੈ ਕਿ ਹਾਲੇ ਤੱਕ ਉਨ੍ਹਾਂ ਕੋਲ ਮੰਕੀਪੌਕਸ ਦਾ ਕੋਈ ਕੇਸ ਨਹੀਂ ਆਇਆ ਤੇ ਜੇਕਰ ਉਨ੍ਹਾਂ ਕੋਲ ਕੋਈ ਅਜਿਹਾ ਕੇਸ ਆਇਆ ਵੀ ਤਾਂ ਉਹ ਸਭ ਤੋਂ ਪਹਿਲਾਂ ਮੀਡੀਆ ਨੂੰ ਦੱਸਣਗੇ। -ਪੱਤਰ ਪ੍ਰੇਰਕ