ਨੌਵੀਂ ’ਚ ਦਾਖ਼ਲੇ ਲਈ ਹੋਵੇਗੀ ਪ੍ਰੀਖਿਆ

ਸਰਕਾਰੀ ਸਕੂਲ ਦੇ ਮੁਖੀਆਂ ਨੂੰ ਦਾਖ਼ਲੇ ਲਈ ਨਵੀਆਂ ਹਦਾਇਤਾਂ ਜਾਰੀ

ਨੌਵੀਂ ’ਚ ਦਾਖ਼ਲੇ ਲਈ ਹੋਵੇਗੀ ਪ੍ਰੀਖਿਆ

ਸੁਖਵਿੰਦਰ ਪਾਲ ਸੋਢੀ

ਚੰਡੀਗੜ੍ਹ, 15 ਅਪਰੈਲ

ਯੂਟੀ ਦੇ ਸਰਕਾਰੀ ਸਕੂਲਾਂ ਵਿੱਚ 9ਵੀਂ ਜਮਾਤ ਵਿੱਚ ਦਾਖਲੇ ਲਈ ਵਿਦਿਆਰਥੀਆਂ ਦੀ ਪ੍ਰੀਖਿਆ ਲਈ ਜਾਵੇਗੀ। ਸਿੱਖਿਆ ਵਿਭਾਗ ਨੇ ਇਸ ਸਬੰਧੀ ਸਕੂਲ ਮੁਖੀਆਂ ਨੂੰ ਨਵੇਂ ਸਿਰੇ ਤੋਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਸਕੂਲ ਮੁਖੀਆਂ ਨੂੰ ਦਾਖ਼ਲੇ ਸਬੰਧੀ ਭੀੜ ਘੱਟ ਕਰਨ ਲਈ ਦਾਖਲੇ ਸਬੰਧੀ ਵੇਰਵੇ ਸਕੂਲਾਂ ਦੇ ਬਾਹਰ ਲਾਉਣ ਲਈ ਕਿਹਾ ਗਿਆ ਹੈ।

ਸਕੂਲਾਂ ਨੂੰ ਨੌਵੀਂ ਜਮਾਤ ਵਿੱਚ ਦਾਖਲੇ ਲਈ ਪ੍ਰੀਖਿਆ 22 ਤੋਂ 26 ਅਪਰੈਲ ਦਰਮਿਆਨ ਕਰਵਾਉਣ ਲਈ ਕਿਹਾ ਗਿਆ ਹੈ। ਇਹ ਪ੍ਰੀਖਿਆ ਸਾਰੇ ਵਿਸ਼ਿਆਂ ਦੀ ਨਹੀਂ ਹੋਵੇਗੀ ਬਲਕਿ ਕਰੋਨਾ ਕਾਰਨ ਸਿਰਫ ਦੋ ਘੰਟੇ ਦਾ ਟੈਸਟ ਹੋਵੇਗਾ ਜਿਸ ਵਿੱਚ ਸਾਰੇ ਵਿਸ਼ਿਆਂ ਸਬੰਧੀ ਸਵਾਲ ਪੁੱਛੇ ਜਾਣਗੇੇ। ਕਰੋਨਾ ਦੇ ਕੇਸ ਵਧਣ ਕਾਰਨ ਚੰਡੀਗੜ੍ਹ ਦੇ ਸਾਰੇ ਸਕੂਲ ਬੰਦ ਹਨ ਪਰ ਪਹਿਲੀ ਤੋਂ ਅੱਠਵੀਂ ਜਮਾਤ ਲਈ ਦਾਖਲੇ ਸ਼ੁਰੂ ਹੋ ਚੁੱਕੇ ਹਨ। ਇਸ ਕਰ ਕੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਕਿਹਾ ਗਿਆ ਹੈ ਕਿ ਉਹ ਦਾਖਲੇ ਲਈ ਸਕੂਲ ਮੁਖੀ ਨੂੰ ਈਮੇਲ ਕਰ ਕੇ ਵੀ ਦਾਖਲਾ ਲੈ ਸਕਦੇ ਹਨ।

ਇਸ ਤੋਂ ਇਲਾਵਾ ਸਾਰੇ ਸਕੂਲਾਂ ਦੇ ਬਾਹਰ ਦਾਖਲਾ ਪ੍ਰਕਿਰਿਆ ਦੇ ਬੋਰਡ ਲਾਉਣ ਲਈ ਕਿਹਾ ਗਿਆ ਹੈ ਤੇ ਉਸ ਵਿੱਚ ਸਕੂਲ ਮੁਖੀ ਦਾ ਫੋਨ ਨੰਬਰ ਤੇ ਈਮੇਲ ਆਈਡੀ ਦਾ ਵੇਰਵਾ ਹੋਣਾ ਜ਼ਰੂਰੀ ਹੋਣਾ ਚਾਹੀਦਾ ਹੈ। ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਸਕੂਲ ਮੁਖੀਆਂ ਵੱਲੋਂ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਮੰਗੀ ਜਾਵੇਗੀ।

ਡਾਇਰੈਕਟਰ ਸਕੂਲ ਐਜੂਕੇਸ਼ਨ ਰੁਬਿੰਦਰਜੀਤ ਸਿੰਘ ਬਰਾੜ ਨੇ ਦੱਸਿਆ ਕਿ ਵਿਭਾਗ ਨੇ 9ਵੀਂ ਦੇ ਦਾਖਲੇ ਲਈ ਪ੍ਰੀਖਿਆ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ ਪਰ ਇਸ ਸਬੰਧੀ ਦਰਖਾਸਤ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਦੇ ਹਿਸਾਬ ਨਾਲ ਤੇ ਪ੍ਰਸ਼ਾਸਕ ਵੀ ਪੀ ਸਿੰਘ ਬਦਨੌਰ ਦੇ ਹੁਕਮਾਂ ਤੋਂ ਬਾਅਦ ਫੈਸਲਾ ਕੀਤਾ ਜਾਵੇਗਾ।

ਭਵਨ ਵਿਦਿਆਲਿਆ ਦੀ 11ਵੀਂ ’ਚ ਦਾਖਲੇ ਲਈ ਪ੍ਰੀਖਿਆ 3 ਮਈ ਨੂੰ

ਇਥੋਂ ਦੇ ਭਵਨ ਵਿਦਿਆਲਿਆ ਸਕੂਲ ਸੈਕਟਰ-27 ਵਲੋਂ 11ਵੀਂ ਜਮਾਤ ਵਿਚ ਦਾਖਲੇ ਲਈ ਇਸ ਵਾਰ 3 ਤੇ 4 ਮਈ ਨੂੰ ਪ੍ਰੀਖਿਆ ਲਈ ਜਾਵੇਗੀ। ਸਕੂਲ ਦੇ ਪ੍ਰਬੰਧਕ ਨੇ ਦੱਸਿਆ ਕਿ ਇਹ ਦਾਖਲੇ ਹਾਲੇ ਆਰਜ਼ੀ ਕੀਤੇ ਜਾਣਗੇ ਜਿਸ ਲਈ ਵਿਦਿਆਰਥੀ 28 ਅਪਰੈਲ ਤਕ ਸਕੂਲ ਨੂੰ ਵੇਰਵੇ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਜਮਾਤ ਵਿਚ ਦਾਖਲੇ ਪ੍ਰੀਖਿਆ ਦੇ ਨਤੀਜੇ ਦੇ ਆਧਾਰ ’ਤੇ ਕੀਤੇ ਜਾਣਗੇ। ਦੂਜੇ ਪਾਸੇ ਸਰਕਾਰੀ ਸਕੂਲ ਦੇ ਮੁਖੀਆਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਸਕੂਲ ਵਿੱਚ ਕਰੋਨਾ ਸਾਵਧਾਨੀਆਂ ਦਾ ਪਾਲਣ ਕਰਨਾ ਯਕੀਨੀ ਬਣਾਉਣ ਕਿਉਂਕਿ ਅਧਿਆਪਕਾਂ ਵਲੋਂ ਕਰੋਨਾ ਕਾਰਨ ਸਕੂਲ ਦੀ ਥਾਂ ਘਰ ਤੋਂ ਹੀ ਜਮਾਤਾਂ ਲਾਉਣ ਦੀ ਮੰਗ ਕੀਤੀ ਜਾ ਰਹੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All