DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab Congress ਕਾਂਗਰਸ ’ਚ ਕੋਈ ਤਬਦੀਲੀ ਨਹੀਂ ਹੋਵੇਗੀ: ਬਘੇਲ

ਦਿੱਲੀ ’ਚ ਹੋਈ ਦੂਸਰੇ ਗੇੜ ਦੀ ਮੀਟਿੰਗ; ਪੰਜਾਬ ਚੋਣਾਂ ਬਾਰੇ ਮੀਟਿੰਗ ’ਚ ਮੰਥਨ

  • fb
  • twitter
  • whatsapp
  • whatsapp
featured-img featured-img
ਭੂਪੇਸ਼ ਬਘੇਲ
Advertisement

ਕਾਂਗਰਸ ਹਾਈ ਕਮਾਨ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ’ਚ ਫੇਰਬਦਲ ਦੀਆਂ ਅਟਕਲਾਂ ਦੇ ਦਰਮਿਆਨ ਸਾਫ਼ ਕੀਤਾ ਹੈ ਕਿ ਪੰਜਾਬ ਕਾਂਗਰਸ ਦੀ ਲੀਡਰਸ਼ਿਪ ’ਚ ਕੋਈ ਬਦਲਾਅ ਨਹੀਂ ਹੋਵੇਗਾ। ਪੰਜਾਬ ਕਾਂਗਰਸ ਦੇ ਸੰਗਠਨ ’ਤੇ ਚਰਚਾ ਕਰਨ ਲਈ ਅੱਜ ਹਾਈ ਕਮਾਨ ਨੇ ਦੂਸਰੇ ਗੇੜ ਦੀ ਮੀਟਿੰਗ ਕੀਤੀ। ਦਿੱਲੀ ਵਿਖੇ ਹੋਈ ਮੀਟਿੰਗ ’ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਤੋਂ ਇਲਾਵਾ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ, ਜਨਰਲ ਸਕੱਤਰ ਏ ਕੇ ਵੇੇਣੂਗੋਪਾਲ ਤੋਂ ਇਲਾਵਾ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਵੀ ਹਾਜ਼ਰ ਸਨ।

ਪੰਜਾਬ ਇੰਚਾਰਜ ਭੂਪੇਸ਼ ਬਘੇਲ ਨੇ ਮੀਟਿੰਗ ਮਗਰੋਂ ਕਿਹਾ ਕਿ ਪੰਜਾਬ ਕਾਂਗਰਸ ਦੀ ਲੀਡਰਸ਼ਿਪ ’ਚ ਕੋਈ ਬਦਲਾਅ ਨਹੀਂ ਹੋਵੇਗਾ ਅਤੇ ਇਸ ਬਾਰੇ ਪਹਿਲਾਂ ਪਾਰਟੀ ਜਨਰਲ ਸਕੱਤਰ ਵੇਣੂਗੋਪਾਲ ਵੀ ਸਪੱਸ਼ਟ ਕਰ ਚੁੱਕੇ ਹਨ। ਉਹ ਖ਼ੁਦ ਵੀ ਦੋ ਦਿਨ ਪਹਿਲਾਂ ਕੋਈ ਬਦਲਾਅ ਨਾ ਕੀਤੇ ਜਾਣ ਬਾਰੇ ਆਖ ਚੁੱਕੇ ਹਨ। ਬਘੇਲ ਨੇ ਕਿਹਾ ਕਿ ਲੀਡਰਸ਼ਿਪ ’ਚ ਫੇਰਬਦਲ ਅਫ਼ਵਾਹਾਂ ਤੋਂ ਵੱਧ ਕੁੱਝ ਨਹੀਂ ਅਤੇ ਅੱਜ ਦੀ ਮੀਟਿੰਗ ’ਚ ਲੀਡਰਸ਼ਿਪ ’ਚ ਬਦਲਾਅ ਨੂੰ ਲੈ ਕੇ ਕੋਈ ਚਰਚਾ ਨਹੀਂ ਹੋਈ ਹੈ।

Advertisement

ਬਘੇਲ ਨੇ ਕਿਹਾ ਕਿ ਪੰਜਾਬ ਚੋਣਾਂ ਨਜ਼ਦੀਕ ਹਨ ਅਤੇ ਇਨ੍ਹਾਂ ਚੋਣਾਂ ਦੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਹਾਈਕਮਾਨ ਨੇ ਚੋਣ ਤਿਆਰੀ ਬਾਰੇ ਗੰਭੀਰ ਮੰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਇਸ ਵੇਲੇ ਭ੍ਰਿਸ਼ਟਾਚਾਰ ਪ੍ਰਮੁੱਖ ਮੁੱਦਾ ਹੈ ਅਤੇ ਸਰਕਾਰ ਇਸ ’ਚ ਪੂਰੀ ਤਰ੍ਹਾਂ ਡੁੱਬੀ ਹੋਈ ਹੈ। ਬਘੇਲ ਨੇ ਇਹ ਵੀ ਕਿਹਾ ਕਿ ਪੰਜਾਬ ਚੋਣਾਂ ਖੜਗੇ ਅਤੇ ਰਾਹੁਲ ਗਾਂਧੀ ਦੀ ਅਗਵਾਈ ’ਚ ਲੜੀਆਂ ਜਾਣਗੀਆਂ। ਬਘੇਲ ਦੇ ਬਿਆਨ ਮਗਰੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਫ਼ਿਲਹਾਲ ਰਾਹਤ ਮਿਲੀ ਹੈ।

Advertisement

ਸਿਆਸੀ ਵਿਸ਼ਲੇਸ਼ਕ ਆਖਦੇ ਹਨ ਕਿ ਭਾਵੇਂ ਹਾਈਕਮਾਨ ਕਿਸੇ ਤਬਦੀਲੀ ਕੀਤੇ ਜਾਣ ਨੂੰ ਰੱਦ ਕਰ ਰਹੀ ਹੈ ਪਰ ਹਾਈ ਕਮਾਨ ਪੰਜਾਬ ਚੋਣਾਂ ਦੇ ਮੱਦੇਨਜ਼ਰ ਨਵੇਂ ਫ਼ਾਰਮੂਲੇ ’ਤੇ ਕੰਮ ਕਰ ਰਹੀ ਹੈ। ਮੁੱਖ ਤੌਰ ’ਤੇ ਸਿੱਖ ਤੇ ਹਿੰਦੂ ਪ੍ਰਤੀਨਿਧਤਾ ’ਚ ਤਵਾਜ਼ਨ ਬਿਠਾਏ ਜਾਣ ਨੂੰ ਲੈ ਕੇ ਮੰਥਨ ਕੀਤਾ ਜਾ ਰਿਹਾ ਹੈ। ਇਸ ਵੇਲੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੋਵੇਂ ਜੱਟ ਸਿੱਖ ਹਨ।

ਨਵੇਂ ਫ਼ਾਰਮੂਲੇ ’ਚ ਮੌਜੂਦਾ ਢਾਂਚੇ ’ਚ ਇੱਕ ਅਹੁਦਾ ਹਿੰਦੂ ਭਾਈਚਾਰੇ ਦੇ ਆਗੂ ਨੂੰ ਦੇਣ ਬਾਰੇ ਵਿਚਾਰ ਹੋ ਰਿਹਾ ਹੈ। ਪਾਰਟੀ ਪ੍ਰਧਾਨਗੀ ਦਾ ਅਹੁਦਾ ਗੈਰ ਜੱਟ ਸਿੱਖ ਨੂੰ ਸੌਂਪ ਕੇ ਕਿਸਾਨੀ ਵੋਟ ਬੈਂਕ ਨੂੰ ਵੀ ਨਾਰਾਜ਼ ਨਹੀਂ ਕਰਨਾ ਚਾਹੁੰਦੀ। ਕਾਂਗਰਸ ਹਾਈ ਕਮਾਨ ਇਸ ਤੋਂ ਪਹਿਲਾਂ 29 ਮਈ ਨੂੰ ਪੰਜਾਬ ਦੀ ਸੀਨੀਅਰ ਲੀਡਰਸ਼ਿਪ ਨਾਲ ਵੀ ਵਿਚਾਰ ਵਟਾਂਦਰਾ ਕਰ ਚੁੱਕੀ ਹੈ। ਇਨ੍ਹਾਂ ਮੀਟਿੰਗਾਂ ਦਰਮਿਆਨ ਹੀ ਭਾਜਪਾ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕਾਂਗਰਸ ਹਾਈ ਕਮਾਨ ਦੀ ਪ੍ਰਸੰਸਾ ਕੀਤੀ ਹੈ। ਅਮਰਿੰਦਰ ਸਿੰਘ ਦੀਆਂ ਟਿੱਪਣੀਆਂ ਵੀ ਇਸ ਮੌਕੇ ’ਤੇ ਸਿਆਸੀ ਤੌਰ ’ਤੇ ਪ੍ਰਸੰਗਕ ਹਨ।

ਪੰਜਾਬ ’ਚ ਕਾਂਗਰਸ ਦੀ ਹੇਠਲੀ ਲੀਡਰਸ਼ਿਪ ਅਤੇ ਵਰਕਰਾਂ ਦੀਆਂ ਨਜ਼ਰਾਂ ਹਾਈਕਮਾਨ ’ਤੇ ਲੱਗੀਆਂ ਹੋਈਆਂ ਹਨ। ਹਾਲ ’ਚ ਹੋਈਆਂ ਸਥਾਨਿਕ ਚੋਣਾਂ ’ਚ ਕਾਂਗਰਸ ਦੂਸਰੇ ਨੰਬਰ ’ਤੇ ਤਾਂ ਰਹੀ ਹੈ ਪਰ ਇਨ੍ਹਾਂ ਚੋਣ ਨਤੀਜਿਆਂ ਮਗਰੋਂ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ’ਤੇ ਸਿੱਧੀ ਉਂਗਲ ਉੱਠਣ ਲੱਗੀ ਹੈ। ਖ਼ਾਸ ਕਰਕੇ ਗਿੱਦੜਬਾਹਾ ਹਲਕੇ ’ਚ ਕਾਂਗਰਸ ਨੂੰ ਮਿਲੀ ਹਾਰ ਨੇ ਵੜਿੰਗ ਲਈ ਰਾਹ ਔਖੇ ਕਰ ਦਿੱਤੇ ਹਨ।

Advertisement
×