ਟਿੱਬੀ ਸਾਹਿਬ ਤੋਂ ਰਾਹਤ ਸਮੱਗਰੀ ਦੀ ਤੀਜੀ ਖੇਪ ਰਵਾਨਾ
ਬੀਤੇ ਦਿਨੀਂ ਪੰਜਾਬ ਭਰ ਵਿੱਚ ਆਏ ਹੜ੍ਹਾਂ ਤੋਂ ਬਾਅਦ ਵੀ ਗੁਰਦੁਆਰਾ ਟਿੱਬੀ ਸਾਹਿਬ ਕੋਟਿ ਪੁਰਾਣ (ਟਿੱਬੀ ਸਾਹਿਬ) ਰੂਪਨਗਰ ਵਾਲੇ ਸੰਤ ਬਾਬਾ ਅਵਤਾਰ ਸਿੰਘ ਵੱਲੋਂ ਹੜ੍ਹ ਪੀੜ੍ਹਤਾਂ ਲਈ ਰਾਹਤ ਸਮੱਗਰੀ ਦੀ ਸੇਵਾ ਨਿਰੰਤਰ ਜਾਰੀ ਹੈ। ਅੱਜ ਗੁਰਦੁਆਰਾ ਹੈੱਡ ਦਰਬਾਰ ਕੋਟਿ ਪੁਰਾਣ...
Advertisement
ਬੀਤੇ ਦਿਨੀਂ ਪੰਜਾਬ ਭਰ ਵਿੱਚ ਆਏ ਹੜ੍ਹਾਂ ਤੋਂ ਬਾਅਦ ਵੀ ਗੁਰਦੁਆਰਾ ਟਿੱਬੀ ਸਾਹਿਬ ਕੋਟਿ ਪੁਰਾਣ (ਟਿੱਬੀ ਸਾਹਿਬ) ਰੂਪਨਗਰ ਵਾਲੇ ਸੰਤ ਬਾਬਾ ਅਵਤਾਰ ਸਿੰਘ ਵੱਲੋਂ ਹੜ੍ਹ ਪੀੜ੍ਹਤਾਂ ਲਈ ਰਾਹਤ ਸਮੱਗਰੀ ਦੀ ਸੇਵਾ ਨਿਰੰਤਰ ਜਾਰੀ ਹੈ। ਅੱਜ ਗੁਰਦੁਆਰਾ ਹੈੱਡ ਦਰਬਾਰ ਕੋਟਿ ਪੁਰਾਣ ਰੂਪਨਗਰ ਤੋਂ ਸੰਤ ਪਰਮਜੀਤ ਸਿੰਘ ਹੰਸਾਲੀ ਸਾਹਿਬ ਤੇ ਸੰਗਤ ਦੇ ਸਹਿਯੋਗ ਨਾਲ ਰਾਹਤ ਸਮੱਗਰੀ ਦੇ ਭਰੇ 13 ਟਰੱਕ ਅਜਨਾਲਾ ਅਤੇ ਹੋਰ ਥਾਵਾਂ ਲਈ ਰਵਾਨਾ ਕੀਤੇ ਗਏ। ਬਾਬਾ ਅਵਤਾਰ ਸਿੰਘ ਨੇ ਦੱਸਿਆ ਕਿ ਅੱਜ ਪਸ਼ੂਆਂ ਲਈ ਚਾਰੇ ਤੋਂ ਇਲਾਵਾ ਦਵਾਈਆਂ ਭੇਜੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਦਵਾਈਆਂ ਹੜ੍ਹ ਪ੍ਰਭਾਵਿਤ ਇਲਾਕਿਆਂ ਅੰਦਰ ਲਗਾਏ ਜਾ ਰਹੇ ਕੈਪਾਂ ਦੇ ਜ਼ਰੀਏ ਲੋੜਵੰਦਾਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ। ਇਸ ਮੌਕੇ ਡਾ. ਆਰਐੱਸ ਪਰਮਾਰ, ਜਸਵਿੰਦਰ ਸਿੰਘ ਭੁੱਲਰ, ਗੁਰਮੁਖ ਸਿੰਘ ਸੈਣੀ ਅਤੇ ਹੋਰ ਹਾਜ਼ਰ ਸਨ।
Advertisement