DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪ੍ਰਕਾਸ਼ ਸਿੰਘ ਬਾਦਲ ਦੀ ਤੀਜੀ ਬਰਸੀ ਅੱਜ; ਸੁਖਬੀਰ ਬਾਦਲ ਤੇ ਹਰਸਿਮਰਤ ਵੱਲੋਂ ਭਾਵੁਕ ਸ਼ਰਧਾਂਜਲੀ

ਪਿੰਡ ਬਾਦਲ ’ਚ ‘ਸਕਿੱਲ ਇੰਡੀਆ ਸੈਂਟਰ’ ਦਾ ਐਲਾਨ ਸਾਲ ਬਾਅਦ ਵੀ ਕਾਗਜ਼ਾਂ ’ਚ; ਪਰਿਵਾਰ ਦੇ ਵਿਦੇਸ਼ ਹੋਣ ਕਾਰਨ ਨਹੀਂ ਹੋਇਆ ਵੱਡਾ ਸਮਾਗਮ

  • fb
  • twitter
  • whatsapp
  • whatsapp
Advertisement

ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਤੀਜੀ ਬਰਸੀ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਨੂੰ ਨਿੱਘੀ ਤੇ ਭਾਵੁਕ ਸ਼ਰਧਾਂਜਲੀ ਭੇਟ ਕੀਤੀ। ਜ਼ਿਕਰਯੋਗ ਹੈ ਕਿ ਸਿਆਸਤ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਸ੍ਰੀ ਬਾਦਲ ਦਾ 25 ਅਪ੍ਰੈਲ, 2023 ਨੂੰ 95 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਸੀ। ਹੈਰਾਨੀ ਦੀ ਗੱਲ ਹੈ ਕਿ ਪਿਛਲੇ ਸਾਲ ਬਾਦਲ ਸਾਹਿਬ ਦੀ ਬਰਸੀ ਮੌਕੇ ਨੈਸ਼ਨਲ ਸਕਿੱਲ ਡਿਵੈਲਪਮੈਂਟ ਕਾਰਪੋਰੇਸ਼ਨ (NSDC) ਵੱਲੋਂ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ‘ਸਰਦਾਰ ਪ੍ਰਕਾਸ਼ ਸਿੰਘ ਬਾਦਲ ਸਕਿੱਲ ਇੰਡੀਆ ਸੈਂਟਰ’ ਸਥਾਪਤ ਕਰਨ ਦਾ ਵੱਡਾ ਐਲਾਨ ਕੀਤਾ ਗਿਆ ਸੀ। ਪਰ ਇੱਕ ਸਾਲ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਇਹ ਸੈਂਟਰ ਜ਼ਮੀਨੀ ਪੱਧਰ ’ਤੇ ਸ਼ੁਰੂ ਨਹੀਂ ਹੋ ਸਕਿਆ।

Advertisement

ਪਿਛਲੇ ਸਾਲਾਂ ਦੌਰਾਨ ਪਰਿਵਾਰ ਵੱਲੋਂ ਉਨ੍ਹਾਂ ਦੀ ਅੰਤਿਮ ਸੰਸਕਾਰ ਵਾਲੀ ਥਾਂ ’ਤੇ ਬਣੇ ਯਾਦਗਾਰੀ ਅਸਥਾਨ ’ਤੇ ਵੱਡਾ ਧਾਰਮਿਕ ਸਮਾਗਮ ਕਰਵਾਇਆ ਜਾਂਦਾ ਸੀ, ਪਰ ਸੂਤਰਾਂ ਅਨੁਸਾਰ ਇਸ ਵਾਰ ਬਾਦਲ ਪਰਿਵਾਰ ਦੇ ਵਿਦੇਸ਼ ਦੌਰੇ ’ਤੇ ਹੋਣ ਕਾਰਨ ਕੋਈ ਜਨਤਕ ਸਮਾਗਮ ਨਹੀਂ ਉਲੀਕਿਆ ਗਿਆ।

Advertisement

ਪਿਛਲੇ ਸਾਲ ਚੌਧਰੀ ਦੇਵੀ ਲਾਲ ਵਾਂਗ ਬਾਦਲ ਸਾਹਿਬ ਦੀ ਬਰਸੀ ਜਾਂ ਜਨਮ ਦਿਨ ਵੱਡੇ ਪੱਧਰ ’ਤੇ ਮਨਾਉਣ ਦੇ ਸੁਝਾਅ ਵੀ ਆਏ ਸਨ। ਅੱਜ ਦਿਨ ਭਰ ਕਈ ਅਕਾਲੀ ਆਗੂਆਂ ਨੇ ਸੋਸ਼ਲ ਮੀਡੀਆ ਰਾਹੀਂ ਬਾਦਲ ਸਾਹਿਬ ਦੇ ਲੋਕ-ਪੱਖੀ ਕੰਮਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

Advertisement
×