ਤੇਰ੍ਹਾਂ ਸਾਲਾ ਬੱਚੇ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਤੇਰ੍ਹਾਂ ਸਾਲਾ ਬੱਚੇ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਨਮਨ

ਹਰਜੀਤ ਸਿੰਘ
ਜ਼ੀਰਕਪੁਰ, 12 ਜੁਲਾਈ

ਇੱਥੋਂ ਦੇ ਸਵਾਸਤਿਕ ਵਿਹਾਰ ਵਿਚਲੇ ਮੋਨਾ ਏਅਰੋਵਿਊ ਦੇ ਫਲੈਟਾਂ ਵਿੱਚ ਰਹਿੰਦੇ ਤੇਰਾਂ ਸਾਲਾ ਬੱਚੇ ਨੇ ਆਪਣੇ ਘਰ ਵਿੱਚ ਫਾਹਾ ਲੈ ਲਿਆ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੜਤਾਲੀਆ ਅਫਸਰ ਏਐੱਸਆਈ ਰਮੇਸ਼ ਲਾਲ ਨੇ ਦੱਸਿਆ ਕਿ ਨਮਨ (13) ਪੁੱਤਰ ਰਾਜਪਾਲ ਨੇ ਅੱਜ ਆਪਣੇ ਘਰ ਦੇ ਬੈੱਡਰੂਮ ਵਿਚ ਪੱਖੇ ਨਾਲ ਚੁੰਨੀ ਪਾ ਕੇ ਗਲ ਫਾਹਾ ਲੈ ਲਿਆ। ਘਟਨਾ ਦੇ ਸਮੇਂ ਮ੍ਰਿਤਕ ਦੀ ਮਾਤਾ ਤੇ ਪਿਤਾ ਕਿਸੇ ਕੰਮ ਲਈ ਗਏ ਹੋਏ ਸਨ ਅਤੇ ਉਸ ਦਾ ਵੱਡਾ ਭਰਾ ਆਪਣੇ ਕਮਰੇ ਵਿੱਚ ਸੁੱਤਾ ਪਿਆ ਸੀ। ਕਰੀਬ ਸਵਾ ਚਾਰ ਵਜੇ ਉਸ ਨੇ ਨਮਨ ਦੇ ਕਮਰੇ ਵਿੱਚ ਜਾ ਕੇ ਵੇਖਿਆ ਤਾਂ ਨਮਨ ਨੇ ਫਾਹਾ ਲਿਆ ਹੋਇਆ ਸੀ। ਉਸ ਨੇ ਸੁਸਾਇਟੀ ਦੇ ਸੁਰੱਖਿਆ ਗਾਰਡ ਦੀ ਮਦਦ ਨਾਲ ਨਮਨ ਨੂੰ ਸੈਕਟਰ-32 ਦੇ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਨਮਨ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲੀਸ ਅਨੁਸਾਰ ਮ੍ਰਿਤਕ ਨਮਨ ਬੀਤੇ ਦਿਨੀਂ ਫਿਲਮ ਐਕਟਰ ਸੁਸ਼ਾਂਤ ਸਿੰਘ ਰਾਜਪੂਤ ਵੱਲੋਂ ਕੀਤੀ ਖੁਦਕੁਸ਼ੀ ਕਾਰਨ ਸਦਮੇ ’ਚ ਸੀ ਤੇ ਉਸ ਦੀ ਵੀਡੀਓਜ਼ ਦੇਖਦਾ ਰਹਿੰਦਾ ਸੀ। ਫਿਲਹਾਲ ਪੁਲੀਸ ਨੇ ਨਮਨ ਦੀ ਲਾਸ਼ ਚੰਡੀਗੜ੍ਹ ਸੈਕਟਰ-32 ਦੇ ਹਸਪਤਾਲ ਵਿੱਚ ਰਖਵਾ ਦਿੱਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All