DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

‘ਆਪ’ ਐੱਮ ਪੀ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ਈਡੀ ਦੀ ਛਾਪੇਮਾਰੀ ਤੋਂ ਬਾਅਦ ਸਿਆਸੀ ਜੰਗ ਤੇਜ਼

ਮੁੱਖ ਮੰਤਰੀ ਮਾਨ ਨੇ ਮੋਦੀ ਦੀ ਕਾਰਵਾਈਆਂ ’ਤੇ ਸਵਾਲ ਚੁੱਕੇ; ਆਮ ਆਦਮੀ ਪਾਰਟੀ ਵਿੱਚ ਕਈ ਠੱਗ ਮੈਂਬਰ ਵਜੋਂ ਸ਼ਾਮਲ: ਰਵਨੀਤ ਬਿੱਟੂ

  • fb
  • twitter
  • whatsapp
  • whatsapp
Advertisement

ਪੰਜਾਬ ਦੇ ਸੰਸਦ ਮੈਂਬਰ ਅਸ਼ੋਕ ਮਿੱਤਲ ਨਾਲ ਜੁੜੇ ਟਿਕਾਣਿਆਂ ’ਤੇ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਾਰਵਾਈ ਦਰਸਾਉਂਦੀ ਹੈ ਕਿ ਭਾਜਪਾ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

ਐਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਅਧਿਕਾਰੀ ਇਸ ਸਮੇਂ ਮਿੱਤਲ ਦੀ ਰਿਹਾਇਸ਼ ਅਤੇ ਉਨ੍ਹਾਂ ਦੀ ਮਲਕੀਅਤ ਵਾਲੇ ਲਵਲੀ ਗਰੁੱਪ ਨਾਲ ਜੁੜੇ ਟਿਕਾਣਿਆਂ 'ਤੇ ਤਲਾਸ਼ੀ ਅਤੇ ਜ਼ਬਤੀ ਦੀ ਕਾਰਵਾਈ ਕਰ ਰਹੇ ਹਨ।

Advertisement

ਮਿੱਤਲ ਨੂੰ ਹਾਲ ਹੀ ਵਿੱਚ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਦੀ ਥਾਂ ਰਾਜ ਸਭਾ ਵਿੱਚ ‘ਆਪ’ ਦਾ ਡਿਪਟੀ ਲੀਡਰ ਨਿਯੁਕਤ ਕੀਤਾ ਗਿਆ ਸੀ। ਰਿਪੋਰਟਾਂ ਅਨੁਸਾਰ ਇਸ ਕਦਮ ਨੇ ਪਾਰਟੀ ਦੇ ਅੰਦਰ ਇੱਕ ਤਿੱਖੀ ਜਨਤਕ ਬਹਿਸ ਛੇੜ ਦਿੱਤੀ ਸੀ, ਜਿਸ ਵਿੱਚ ਕੁਝ ਨੇਤਾਵਾਂ ਦੁਆਰਾ ਚੱਢਾ 'ਤੇ "ਸਮਝੌਤਾ" ਕਰਨ ਦੇ ਦੋਸ਼ ਲਗਾਏ ਗਏ ਸਨ।

Advertisement

ਛਾਪੇਮਾਰੀ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਮਾਨ ਨੇ ਸੋਸ਼ਲ ਮੀਡੀਆ ਦਾ ਸਹਾਰਾ ਲਿਆ ਅਤੇ ਕਿਹਾ ਕਿ ਇਹ ਪੰਜਾਬ ਵਿੱਚ ਭਾਜਪਾ ਦੀ ਚੋਣ ਰਣਨੀਤੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ, "ਇਹ ਮੋਦੀ ਦਾ ਖਾਸ ਅੰਦਾਜ਼ ਹੈ। ਹਮ ਵੋ ਪੱਤੇ ਨਹੀਂ ਜੋ ਸ਼ਾਖ ਸੇ ਟੁੱਟ ਕਰ ਗਿਰ ਜਾਏਂਗੇ, ਆਂਧੀਓ ਸੇ ਕਹੋ ਔਕਾਤ ਮੇਂ ਰਹੇਂ।"

ਇਹ ਪਹਿਲੀ ਵਾਰ ਨਹੀਂ ਹੈ ਜਦੋਂ ਮਾਨ ਨੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਪਹਿਲਾਂ ਵੀ ਉਨ੍ਹਾਂ ਨੇ ਪਾਰਟੀ 'ਤੇ ਲੋਕਾਂ ਨੂੰ ਫਿਰਕੂ ਲੀਹਾਂ 'ਤੇ ਵੰਡਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਨੇ ਪੇਂਡੂ ਵਿਕਾਸ ਫੰਡ (RDF) ਦੇ ਬਕਾਏ — ਜੋ ਹੁਣ ਲਗਭਗ 9,000 ਕਰੋੜ ਰੁਪਏ ਹਨ — ਦਾ ਮੁੱਦਾ ਵੀ ਵਾਰ-ਵਾਰ ਉਠਾਇਆ ਹੈ ਅਤੇ ਪ੍ਰਧਾਨ ਮੰਤਰੀ ਦੇ ਵਿਦੇਸ਼ੀ ਦੌਰਿਆਂ ਦੀ ਆਲੋਚਨਾ ਕੀਤੀ ਹੈ। ਹਾਲ ਹੀ ਦੇ ਮਹੀਨਿਆਂ ਵਿੱਚ, ਮਾਨ ਦੀ ਸਿਆਸੀ ਬਿਆਨਬਾਜ਼ੀ ਤੇਜ਼ੀ ਨਾਲ ਭਾਜਪਾ ਵਿਰੋਧੀ ਹੋ ਗਈ ਹੈ।

ਇਸ ਦੌਰਾਨ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ‘ਆਪ’ ਆਗੂਆਂ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰੀ ਏਜੰਸੀਆਂ ਦੀ ਕਥਿਤ ਦੁਰਵਰਤੋਂ ਨੂੰ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਨੂੰ ਪੰਜਾਬ ਵੱਲੋਂ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ।

‘ਆਪ’ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ, "ਈਡੀ ਅਤੇ ਸੀਬੀਆਈ ਭਾਜਪਾ ਦੇ ਚੋਣ ਪ੍ਰਚਾਰਕਾਂ ਦਾ ਪਹਿਲਾ ਬੈਚ ਹਨ ਜੋ ਚੋਣਾਂ ਵਾਲੇ ਕਿਸੇ ਵੀ ਰਾਜ ਵਿੱਚ ਪਹੁੰਚਦੇ ਹਨ। ਫਿਰ ਉਹ ਉਨ੍ਹਾਂ ਲੋਕਾਂ ਨੂੰ ਭੇਜਦੇ ਹਨ ਜੋ ਦੰਗੇ ਕਰਵਾਉਂਦੇ ਹਨ, ਅਤੇ ਉਸ ਤੋਂ ਬਾਅਦ ਭਾਜਪਾ ਦੇ ਦੋ ਚੋਟੀ ਦੇ ਨੇਤਾ ਮੋਦੀ ਅਤੇ ਸ਼ਾਹ ਚੋਣ ਪ੍ਰਚਾਰ ਲਈ ਜਾਂਦੇ ਹਨ। ਇਸ ਵਾਰ ਉਨ੍ਹਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਇਹ ਪੰਜਾਬ ਹੈ ਜਿੱਥੇ ਭਗਤ ਸਿੰਘ ਅਤੇ ਡਾਕਟਰ ਬੀ ਆਰ ਅੰਬੇਡਕਰ ਨਾਲ ਨਫ਼ਰਤ ਕਰਨ ਵਾਲਿਆਂ ਨੂੰ ਕੋਈ (ਸਿਆਸੀ) ਥਾਂ ਨਹੀਂ ਮਿਲੇਗੀ।"

ਭਾਜਪਾ ਆਗੂਆਂ ਨੇ ਆਪ ਨੂੰ ਘੇਰਿਆ

ਇਸ 'ਤੇ ਪ੍ਰਤੀਕਿਰਿਆ ਦਿੰਦਿਆਂ ਰੇਲ ਰਾਜ ਮੰਤਰੀ ਅਤੇ ਭਾਜਪਾ ਦੇ ਰਾਜ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਵਿੱਚ ਕਈ ਠੱਗ ਮੈਂਬਰ ਵਜੋਂ ਸ਼ਾਮਲ ਹਨ। ਉਨ੍ਹਾਂ ਕਿਹਾ, "ਸੂਬੇ ਦੇ ਲੋਕ ਤੁਹਾਡੀ ਸਰਕਾਰ ਦੇ ਮੌਜੂਦਾ ਮੰਤਰੀਆਂ ਖ਼ਿਲਾਫ਼ ਐੱਫ ਆਈ ਆਰ ਦਰਜ ਕਰਵਾ ਰਹੇ ਹਨ। ਤੁਹਾਡੇ ਭ੍ਰਿਸ਼ਟ ਸੰਸਦ ਮੈਂਬਰਾਂ ਨੂੰ ਕੇਂਦਰੀ ਜਾਂਚ ਏਜੰਸੀਆਂ ਵੱਲੋਂ ਜਵਾਬਦੇਹ ਠਹਿਰਾਇਆ ਜਾ ਰਿਹਾ ਹੈ। ਮੋਦੀ ਜੀ 'ਸਵੱਛ ਭਾਰਤ' ਦੀ ਨੀਤੀ 'ਤੇ ਚੱਲਦੇ ਹਨ... ਉਨ੍ਹਾਂ ਨੂੰ ਇਹ ਗੰਦਗੀ ਸਾਫ਼ ਕਰਨੀ ਹੀ ਪਵੇਗੀ।"

ਉਧਰ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਜਦੋਂ 'ਆਪ' ਵਿਧਾਇਕਾਂ ਦੀਆਂ ਕਰਤੂਤਾਂ ਰੋਜ਼ਾਨਾ ਸਾਹਮਣੇ ਆਉਂਦੀਆਂ ਹਨ ਅਤੇ ਤੁਹਾਡੀ ਸਰਕਾਰ ਕੋਈ ਕਾਰਵਾਈ ਨਹੀਂ ਕਰਦੀ, ਤਾਂ ਭਾਰਤ ਸਰਕਾਰ ਨੂੰ ਕਾਰਵਾਈ ਕਰਨੀ ਹੀ ਪਵੇਗੀ।

Advertisement
×