DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਆਈਪੀਐੱਲ ਮੈਚ ਟਿਕਟਾਂ ਦੀ ਕਾਲਾਬਾਜ਼ਾਰੀ ਕਰਦੇ ਤਿੰਨ ਕਾਬੂ

3 held for blackmarketing of IPL match tickets
  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਮੁਹਾਲੀ, 30 ਮਈ

Advertisement

ਪੁਲੀਸ ਨੇ ਆਈਪੀਐੱਲ ਮੈਚ ਦੀਆਂ ਟਿਕਟਾਂ ਦੀ ਕਾਲਾਬਾਜ਼ਾਰੀ ਕਰਦੇ ਤਿੰਨ ਮਸ਼ਕੂਕਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਜੀਂਦ ਵਾਸੀ ਨਵੀਨ ਅਤੇ ਦਿੱਲੀ ਵਾਸੀ ਦਰਪਣ ਤੇ ਪਰਹਰਸ਼ ਅਨੂਰਾਗ ਵਜੋਂ ਦੱਸੀ ਗਈ ਹੈ। ਇਹ ਗ੍ਰਿਫ਼ਤਾਰੀ ਲੰਘੇ ਦਿਨ ਮੁੱਲਾਂਪੁਰ ਕ੍ਰਿਕਟ ਸਟੇਡੀਅਮ ਵਿਚ ਪੰਜਾਬ ਕਿੰਗਜ਼ (PBKS) ਤੇ ਰੌਇਲ ਚੈਲੇਂਜਰਜ਼ ਬੰਗਲੂਰੂ (RCB) ਵਿਚਾਲੇ ਖੇਡੇ ਗਏ ਪਹਿਲੇ ਕੁਆਲੀਫਾਇਰ ਮੈਚ ਦੌਰਾਨ ਕੀਤੀ ਗਈ ਸੀ।

ਮੁਹਾਲੀ ਦੇ ਐੱਸਐੈੱਸਪੀ ਹਰਮਨਦੀਪ ਸਿੰਘ ਹੰਸ ਨੇ ਕਿਹਾ ਕਿ ਮੁੱਲਾਂਪੁਰ ਪੁਲੀਸ ਥਾਣੇ ਵਿਚ 29 ਮਈ ਨੂੰ ਭਾਰਤੀ ਨਿਆਂਏ ਸੰਹਿਤਾ ਦੀ ਧਾਰਾ 318(4) ਤਹਿਤ ਐੱਫਆਈਆਰ ਦਰਜ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਮੁਲਜ਼ਮਾਂ ਵੱਲੋਂ ਸਟੇਡੀਅਮ ਨੇੜੇ ਮਹਿੰਗੇ ਭਾਅ ’ਚ ਟਿਕਟਾਂ ਵੇਚੀਆਂ ਜਾ ਰਹੀਆਂ ਸਨ ਤੇ ਪੁਲੀਸ ਨੇ ਖੁਫ਼ੀਆ ਜਾਣਕਾਰੀ ਦੇ ਅਧਾਰ ’ਤੇ ਇਨ੍ਹਾਂ ਨੂੰ ‘ਰੰਗੇ ਹੱਥੀਂ’ ਫੜਿਆ। ਉਨ੍ਹਾਂ ਕਿਹਾ, ‘‘ਇਸ ਰੈਕੇਟ ਵਿੱਚ ਸ਼ਾਮਲ ਕਿਸੇ ਵੀ ਵੱਡੇ ਨੈੱਟਵਰਕ ਜਾਂ ਸਾਥੀਆਂ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ ਹੈ। ਟਿਕਟਾਂ ਦੀ ਕਾਲਾਬਾਜ਼ਾਰੀ ਅਤੇ ਵੱਧ ਕੀਮਤ ਵਸੂਲਣ ਵਿੱਚ ਲੱਗੇ ਲੋਕਾਂ ਨੂੰ ਸਖ਼ਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।’’ ਉਨ੍ਹਾਂ ਕਿਹਾ ਕਿ ਆਮ ਲੋਕ ਮੈਚ ਟਿਕਟਾਂ ਦੀ ਕਾਲਾਬਾਜ਼ਾਰੀ ਬਾਰੇ ਕੋਈ ਵੀ ਜਾਣਕਾਰੀ ਫੋਨ ਨੰਬਰ 9203200009, 7710111912 ’ਤੇ ਸਾਂਝੀ ਕਰ ਸਕਦੇ ਹਨ।

Advertisement
×