ਪਿੰਡ ਬਲੌਂਗੀ ਵਿੱਚ ਸ਼ੁੱਕਰਵਾਰ ਨੂੰ ਸਰਬਜੀਤ ਸਿੰਘ (35) ਨੂੰ ਚਾਕੂ ਮਾਰ ਕੇ ਕਤਲ ਕਰਨ ਦੀ ਗੁੱਥੀ ਬਲੌਂਗੀ ਪੁਲੀਸ ਨੇ ਸੁਲਝਾ ਲਈ ਹੈ। ਪੁਲੀਸ ਨੇ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਤਿੰਨ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਵਾਰਦਾਤ ਲਈ ਵਰਤਿਆ ਚਾਕੂ, ਮੋਟਰਸਾਈਕਲ ਅਤੇ ਕਾਰ ਵੀ ਬਰਾਮਦ ਕਰ ਲਈ ਹੈ। ਥਾਣਾ ਮੁਖੀ ਇੰਸਪੈਕਟਰ ਕੁਲਵੰਤ ਸਿੰਘ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਬਲੌਗੀ ਵਿਖੇ ਸਰਬਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਮਕਾਨ ਨੰਬਰ 41 ਪਿੰਡ ਬਲੌਂਗੀ, ਦੇ ਕਤਲ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦਿਆਂ ਮ੍ਰਿਤਕ ਦੀ ਮਾਤਾ ਕੁਲਵਿੰਦਰ ਕੌਰ ਦੇ ਬਿਆਨ ਦਰਜ ਕਰਕੇ ਪਰਚਾ ਦਰਜ ਕਰਨ ਉਪਰੰਤ ਇਸ ਮਾਮਲੇ ਵਿੱਚ ਨਾਮਜ਼ਦ ਕੀਤੇ ਗਏ ਬਲਰਾਜ ਸਿੰਘ ਵਾਸੀ ਪਿੰਡ ਰਈਆ, (ਜ਼ਿਲ੍ਹਾ ਅੰਮ੍ਰਿਤਸਰ), ਸਾਹਿਲ ਵਾਸੀ ਵਾਰਡ ਨੰਬਰ 14, ਸੋਢੀਆਂ ਮੁਹੱਲਾ ਕੁਰਾਲੀ (ਮੁਹਾਲੀ) ਅਤੇ ਰਵੀ ਕੁਮਾਰ ਉਰਫ਼ ਰਵੀ ਵਾਸੀ ਵਾਰਡ ਨੰਬਰ 14, ਭਾਟੜਿਆ ਦਾ ਮੁਹੱਲਾ ਕੁਰਾਲੀ (ਮੁਹਾਲੀ) ਨੂੰ ਗ੍ਰਿਫ਼ਤਾਰ ਕਰਕੇ ਉਕਤ ਕਤਲ ਦੀ ਘਟਨਾ ਨੂੰ 12 ਘੰਟੇ ਦੇ ਅੰਦਰ ਅੰਦਰ ਟਰੇਸ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਬਲਰਾਜ ਸਿੰਘ, ਸਾਹਿਲ ਅਤੇ ਰਵੀ ਕੁਮਾਰ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਉਪਰੰਤ ਵਾਰਦਾਤ ਵਿਚ ਵਰਤੇ ਹਥਿਆਰ ਬਰਾਮਦ ਕੀਤੇ ਜਾ ਚੁੱਕੇ ਹਨ।
+
Advertisement
Advertisement
Advertisement
×