ਚਾਕੂ ਦਿਖਾ ਕੇ ਲੁੱਟ-ਖੋਹ ਕਰਨ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ
ਚੰਡੀਗੜ੍ਹ ਪੁਲੀਸ ਨੇ ਸ਼ਹਿਰ ਵਿੱਚ ਚਾਕੂ ਦਿਖਾ ਕੇ ਲੁੱਟ-ਖੋਹ ਕਰਨ ਦੇ ਮਾਮਲੇ ਵਿੱਚ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਵਿੱਚ ਰਾਹੁਲ, ਸ਼ੁਭਮ ਅਤੇ ਸਾਵਣ ਵਾਸੀਆ ਰਾਮਦਰਬਾਰ ਵਜੋਂ ਹੋਈ ਹੈ। ਇਹ ਕਾਰਵਾਈ ਥਾਣਾ ਸੈਕਟਰ-31 ਦੀ ਪੁਲੀਸ...
Advertisement
ਚੰਡੀਗੜ੍ਹ ਪੁਲੀਸ ਨੇ ਸ਼ਹਿਰ ਵਿੱਚ ਚਾਕੂ ਦਿਖਾ ਕੇ ਲੁੱਟ-ਖੋਹ ਕਰਨ ਦੇ ਮਾਮਲੇ ਵਿੱਚ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਵਿੱਚ ਰਾਹੁਲ, ਸ਼ੁਭਮ ਅਤੇ ਸਾਵਣ ਵਾਸੀਆ ਰਾਮਦਰਬਾਰ ਵਜੋਂ ਹੋਈ ਹੈ। ਇਹ ਕਾਰਵਾਈ ਥਾਣਾ ਸੈਕਟਰ-31 ਦੀ ਪੁਲੀਸ ਨੇ ਲੱਲੂ ਚੌਹਾਨ ਵਾਸੀ ਰਾਮਦਰਬਾਰ ਫੇਜ਼-2 ਦੀ ਸ਼ਿਕਾਇਤ ’ਤੇ ਕੀਤੀ ਹੈ। ਸ਼ਿਕਾਇਤਕਰਤਾ ਅਨੁਸਾਰ ਉਹ 29 ਜੁਲਾਈ ਨੂੰ ਰਾਮਦਰਬਾਰ ਵਿੱਚੋਂ ਗੁਜ਼ਰ ਰਿਹਾ ਸੀ ਤਾਂ ਤਿੰਨ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ। ਇਸ ਦੌਰਾਨ ਤਿੰਨਾਂ ਨੇ ਉਸ ਨੂੰ ਚਾਕੂ ਦਿਖਾ ਕੇ ਉਸ ਦਾ ਪਰਸ ਤੇ ਜ਼ਰੂਰੀ ਦਸਤਾਵੇਜ਼ ਖੋਹ ਕੇ ਫਰਾਰ ਹੋ ਗਏ ਸਨ। ਥਾਣਾ ਸੈਕਟਰ-31 ਦੀ ਪੁਲੀਸ ਨੇ ਸ਼ਿਕਾਇਤ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਤਿੰਨਾਂ ਨੌਜਵਾਨਾਂ ਨੂੰ ਕਾਬੂ ਕਰ ਲਿਆ ਹੈ। ਪੁਲੀਸ ਵੱਲੋਂ ਮਾਮਲੇ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
Advertisement
Advertisement