ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਾਢੇ ਚਾਰ ਕਿੱਲੋ ਅਫ਼ੀਮ ਸਣੇ ਤਿੰਨ ਗ੍ਰਿਫ਼ਤਾਰ

ਡੇਢ ਲੱਖ ਰੁਪਏ ਦੀ ਡਰੱਗ ਮਨੀ ਬਰਾਮਦ; ਪਿੰਡ ਕੰਬਾਲਾ ਦੇ ਪੀਜੀ ’ਚ ਰਹਿੰਦੇ ਸਨ ਤਿੰਨੋਂ ਮੁਲਜ਼ਮ
ਜਾਣਕਾਰੀ ਦਿੰਦੇ ਹੋਏ ਡੀਐੱਸਪੀ (ਡੀ) ਤਲਵਿੰਦਰ ਸਿੰਘ ਤੇ ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ।
Advertisement

ਪੱਤਰ ਪ੍ਰੇਰਕ

ਐੱਸਏਐੱਸ ਨਗਰ (ਮੁਹਾਲੀ), 2 ਸਤੰਬਰ

Advertisement

ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਤਿੰਨ ਵਿਅਕਤੀਆਂ ਨੂੰ ਸਾਢੇ ਚਾਰ ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਤਲਾਸ਼ੀ ਦੌਰਾਨ ਮੁਲਜ਼ਮਾਂ ਕੋਲੋਂ ਡੇਢ ਲੱਖ ਰੁਪਏ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਅੱਜ ਇੱਥੇ ਮੁਹਾਲੀ ਦੇ ਡੀਐਸਪੀ (ਡੀ) ਤਲਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਰਵੀ ਕੁਮਾਰ, ਵਿਸ਼ਨੂੰ ਅਤੇ ਬ੍ਰਿਜੇਸ਼ ਵਾਸੀ ਪਿੰਡ ਥਰੇਲੀ (ਯੂਪੀ) ਵਜੋਂ ਹੋਈ ਹੈ। ਇਨ੍ਹਾਂ ਖ਼ਿਲਾਫ਼ ਆਈਟੀ ਸਿਟੀ ਥਾਣਾ ਵਿੱਚ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਡੀਐੱਸਪੀ ਤਲਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੂੰ ਪਿੰਡ ਕੰਬਾਲਾ ਨੇੜੇ ਗਸ਼ਤ ਦੌਰਾਨ ਮੁਲਜ਼ਮਾਂ ਬਾਰੇ ਜਾਣਕਾਰੀ ਮਿਲੀ। ਇਹ ਤਿੰਨੇ ਮੁਲਜ਼ਮ ਸਰਕਾਰੀ ਸਕੂਲ ਪਿੰਡ ਕੰਬਾਲਾ ਨੇੜੇ ਪੀਜੀ ਵਿੱਚ ਰਹਿ ਰਹੇ ਹਨ। ਪੁਲੀਸ ਨੇ ਛਾਪੇ ਦੌਰਾਨ ਮੁਲਜ਼ਮਾਂ ਨੂੰ ਕਾਬੂ ਕਰ ਲਿਆ।

ਸੂਚਨਾ ਮਿਲਦੇ ਹੀ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਵੀ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਦੀ ਮੌਜੂਦਗੀ ਵਿੱਚ ਮੁਲਜ਼ਮਾਂ ਦੀ ਤਲਾਸ਼ੀ ਲਈ ਗਈ ਤਾਂ ਬੈਗ ’ਚੋਂ ਸਾਢੇ ਚਾਰ ਕਿੱਲੋ ਅਫ਼ੀਮ ਅਤੇ ਡੇਢ ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ।

ਮੁਹਾਲੀ ਪੁਲੀਸ ਵੱਲੋਂ ਲੁੱਟ-ਖੋਹ ਕਰਨ ਵਾਲਾ ਕਾਬੂ, ਸਾਥੀ ਫ਼ਰਾਰ

ਮੁਹਾਲੀ ਪੁਲੀਸ ਨੇ ਔਰਤਾਂ ਦੇ ਗਲੇ ਤੋਂ ਸੋਨੇ ਦੀਆਂ ਚੇਨੀਆਂ ਖੋਹਣ ਵਾਲੇ ਨੂੰ ਗ੍ਰਿਫ਼ਤਾਰ ਕੀਤਾ ਹੈ ਜਦੋਂਕਿ ਉਸ ਦਾ ਦੂਜਾ ਸਾਥੀ ਫ਼ਰਾਰ ਦੱਸਿਆ ਜਾ ਰਿਹਾ ਹੈ। ਡੀਐੱਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਬਲਜੀਤ ਕੌਰ ਵਾਸੀ ਪਟਿਆਲਾ ਦੀ ਸ਼ਿਕਾਇਤ ’ਤੇ ਜਾਂਚ ਕਰਦਿਆਂ ਏਐੱਸਆਈ ਥਾਣੇਦਾਰ ਭੁਪਿੰਦਰ ਸਿੰਘ ਨੇ ਮੁਲਜ਼ਮ ਵਿਮਲੇਸ਼ ਵਾਸੀ (ਯੂਪੀ) ਨੂੰ ਗ੍ਰਿਫ਼ਤਾਰ ਕਰ ਲਿਆ, ਉਸ ਦਾ ਦੂਜਾ ਸਾਥੀ ਸਤੀਸ਼ ਵਾਸੀ (ਮੁਹਾਲੀ) ਫ਼ਰਾਰ ਹੈ।

Advertisement
Show comments