ਨਸ਼ੀਲੇ ਪਾਊਡਰ, ਪਿਸਤੌਲ ਤੇ ਡਰੱਗ ਮਨੀ ਸਣੇ ਤਿੰਨ ਕਾਬੂ
ਪੱਤਰ ਪ੍ਰੇਰਕ ਸ੍ਰੀ ਕੀਰਤਪੁਰ ਸਾਹਿਬ, 23 ਜੂਨ ਕੀਰਤਪੁਰ ਸਾਹਿਬ ਦੀ ਪੁਲੀਸ ਨੇ ਕਾਰ ਸਵਾਰ ਤਿੰਨ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 220 ਗਰਾਮ ਨਸ਼ੀਲਾ ਪਾਊਡਰ, ਇੱਕ ਪਿਸਤੌਲ, ਦੋ ਕਾਰਤੂਸ ਅਤੇ ਡਰੱਗ ਮਨੀ ਦੇ 10 ਹਜ਼ਾਰ ਰੁਪਏ ਬਰਾਮਦ ਕੀਤੇ ਹਨ। ਐਸਐਚਓ...
Advertisement
ਪੱਤਰ ਪ੍ਰੇਰਕ
ਸ੍ਰੀ ਕੀਰਤਪੁਰ ਸਾਹਿਬ, 23 ਜੂਨ
Advertisement
ਕੀਰਤਪੁਰ ਸਾਹਿਬ ਦੀ ਪੁਲੀਸ ਨੇ ਕਾਰ ਸਵਾਰ ਤਿੰਨ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 220 ਗਰਾਮ ਨਸ਼ੀਲਾ ਪਾਊਡਰ, ਇੱਕ ਪਿਸਤੌਲ, ਦੋ ਕਾਰਤੂਸ ਅਤੇ ਡਰੱਗ ਮਨੀ ਦੇ 10 ਹਜ਼ਾਰ ਰੁਪਏ ਬਰਾਮਦ ਕੀਤੇ ਹਨ। ਐਸਐਚਓ ਇੰਸਪੈਕਟਰ ਜਤਿਨ ਕਪੂਰ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਸੁਨੀਲ ਕੁਮਾਰ ਵਾਸੀ ਪਿੰਡ ਗੋਚਰ, ਮਨਪ੍ਰੀਤ ਸਿੰਘ ਤੇ ਵੈਭਵ ਵਾਸੀ ਸ੍ਰੀ ਆਨੰਦਪੁਰ ਸਾਹਿਬ ਵਜੋਂ ਹੋਈ ਹੈ, ਜਿਨ੍ਹਾਂ ਖ਼ਿਲਾਫ਼ ਐਨਡੀਪੀਐਸ ਐਕਟ ਅਤੇ 25-54-59 ਅਸਲਾ ਐਕਟ ਤਹਿਤ ਥਾਣਾ ਸ੍ਰੀ ਕੀਰਤਪੁਰ ਸਾਹਿਬ ਵਿੱਚ ਕੇਸ ਦਰਜ ਕੀਤਾ ਗਿਆ ਹੈ।
Advertisement