ਚੰਡੀਗੜ੍ਹ ਵਿੱਚ ਤਿੰਨ ਰੋਜ਼ਾ ਮਿਲਟਰੀ ਲਿਟਰੇਚਰ ਫੈਸਟੀਵਲ ਸ਼ੁਰੂ
ਚੰਡੀਗੜ੍ਹ ਦੇ ਸੁਖਨਾ ਝੀਲ ਸਥਿਤ ਸਪੋਰਟਸ ਕੰਪਲੈਕਸ ਵਿੱਚ 9ਵਾਂ ਮਿਲਟਰੀ ਲਿਟਰੇਚਰ ਫੈਸਟੀਵਲ ਸ਼ੁਰੂ ਹੋ ਗਿਆ ਹੈ। ਇਸ ਫੈਸਟੀਵਲ ਦੀ ਸ਼ੁਰੂਆਤ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਕੀਤੀ ਗਈ ਹੈ। ਇਸ ਮੌਕੇ ਗੁਲਾਬ ਚੰਦ ਕਟਾਰੀਆ ਨੇ ਭਾਰਤੀ ਫੌਜ ਦੀ ਬਹਾਦਰੀ ਦੀ ਸ਼ਲਾਘਾ ਕੀਤੀ। ਇਸ ਦੇ ਨਾਲ ਹੀ ਭਾਰਤੀ ਫੌਜ ਵੱਲੋਂ ਬਹਾਦਰੀ ਨਾਲ ਵੱਖ-ਵੱਖ ਜੰਗਾਂ ਵਿੱਚ ਹਾਸਿਲ ਕੀਤੀ ਜਿੱਤ ਅਤੇ ਭਾਰਤੀ ਫੌਜ ਦੀ ਮਜ਼ਬੂਤੀ ਬਾਰੇ ਸਾਹਿਤ ਰਾਹੀਂ ਨੌਜਵਾਨਾਂ ਨੂੰ ਜਾਣੂ ਕਰਵਾਉਣ ਦੀ ਅਪੀਲ ਕੀਤੀ।
ਰਾਜਪਾਲ ਨੇ ਕਿਹਾ ਕਿ ਪਹਿਲਾਂ ਲੜਾਈ ਜ਼ਮੀਨ, ਪਾਣੀ ਅਤੇ ਅਸਮਾਨ ਵਿੱਚ ਹੁੰਦੀ ਸੀ ਪਰ ਹੁਣ ਸਮੇਂ ਦੇ ਨਾਲ ਨਾਲ ਲੜਾਈ ਦੇ ਢੰਗ ਤਰੀਕੇ ਵੀ ਬਦਲ ਗਏ ਹਨ। ਪਰ ਭਾਰਤ ਆਧੁਨਿਕ ਤੌਰ ’ਤੇ ਵੀ ਸੁਰੱਖਿਆ ਖੇਤਰ ਵਿੱਚ ਮਜ਼ਬੂਤੀ ਨਾਲ ਅੱਗੇ ਵੱਧ ਰਿਹਾ ਹੈ।
ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਆਪਰੇਸ਼ਨ ਸਿੰਧੂਰ ਦੌਰਾਨ ਭਾਰਤ ਨੇ ਸਾਬਤ ਕਰ ਦਿੱਤਾ ਕਿ ਭਾਰਤ ਸੁਰੱਖਿਆ ਖੇਤਰ ਵਿੱਚ ਕਿੰਨੀ ਮਜ਼ਬੂਤੀ ਨਾਲ ਅੱਗੇ ਵੱਧ ਚੁੱਕਾ ਹੈ। ਇਸ ਦੇ ਨਾਲ ਹੀ ਕਟਾਰੀਆ ਨੇ ਪੰਜਾਬ ਤੇ ਲੋਕਾਂ ਦੀ ਸਲਾਘਾ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਵੀ ਬਹੁਤ ਬਹਾਦਰ ਨੇ ਜਿਨ੍ਹਾਂ ਆਪਰੇਸ਼ਨ ਸਿੰਧੂੂਰ ਦੌਰਾਨ ਆਪਣੇ ਪਿੰਡ ਖਾਲੀ ਕਰਨ ਦੀ ਥਾਂ ਭਾਰਤੀ ਫੌਜ ਦੇ ਜਵਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਮੁਕਾਬਲਾ ਕੀਤਾ।
