ਡੀਜੀਪੀ ਸਣੇ ਤਿੰਨ ਮੁਲਾਜ਼ਮਾਂ ਦਾ ਰਾਸ਼ਟਰਪਤੀ ਪੁਲੀਸ ਮੈਡਲ ਨਾਲ ਹੋਵੇੇਗਾ ਸਨਮਾਨ
ਯੂਟੀ ਪੁਲੀਸ ਦੇ ਡੀਜੀਪੀ ਸਣੇ ਤਿੰਨ ਮੁਲਾਜ਼ਮਾਂ ਨੂੰ ਵਧੀਆ ਸੇਵਾਵਾਂ ਨਿਭਾਉਣ ਸਬੰਧੀ ਰਾਸ਼ਟਰਪਤੀ ਪੁਲੀਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਇਹ ਐਲਾਨ ਅੱਜ ਦੇਰ ਰਾਤ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਕੀਤਾ ਗਿਆ। ਰਾਸ਼ਟਰਪਤੀ ਪੁਲੀਸ ਮੈਡਲ ਨਾਲ ਸਨਮਾਨੇ ਜਾਣ ਵਾਲਿਆਂ ਵਿੱਚ ਡੀਜੀਪੀ ਡਾ....
Advertisement
ਯੂਟੀ ਪੁਲੀਸ ਦੇ ਡੀਜੀਪੀ ਸਣੇ ਤਿੰਨ ਮੁਲਾਜ਼ਮਾਂ ਨੂੰ ਵਧੀਆ ਸੇਵਾਵਾਂ ਨਿਭਾਉਣ ਸਬੰਧੀ ਰਾਸ਼ਟਰਪਤੀ ਪੁਲੀਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਇਹ ਐਲਾਨ ਅੱਜ ਦੇਰ ਰਾਤ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਕੀਤਾ ਗਿਆ। ਰਾਸ਼ਟਰਪਤੀ ਪੁਲੀਸ ਮੈਡਲ ਨਾਲ ਸਨਮਾਨੇ ਜਾਣ ਵਾਲਿਆਂ ਵਿੱਚ ਡੀਜੀਪੀ ਡਾ. ਸਾਗਰ ਪ੍ਰੀਤ ਸਿੰਘ ਹੁੱਡਾ, ਸਬ ਇੰਸਪੈਕਟਰ ਰਾਜਿੰਦਰ ਕੁਮਾਰ ਅਤੇ ਹੈਡ ਕਾਂਸਟੇਬਲ ਵਿਕਰਮ ਸਿੰਘ ਦੇ ਨਾਮ ਸ਼ਾਮਲ ਹਨ। ਸਬ ਇੰਸਪੈਕਟਰ ਰਾਜਿੰਦਰ ਸਿੰਘ ਮੌਜੂਦਾ ਸਮੇਂ ਚੰਡੀਗੜ੍ਹ ਦੇ ਆਈਜੀ ਦੇ ਰੀਡਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ, ਜਿਨ੍ਹਾਂ ਨੇ ਸਾਲ 1989 ਵਿੱਚ ਬਤੌਰ ਕਾਂਸਟੇਬਲ ਚੰਡੀਗੜ੍ਹ ਪੁਲੀਸ ਵਿੱਚ ਨੌਕਰੀ ਸ਼ੁਰੂ ਕੀਤੀ ਸੀ। ਇਸੇ ਤਰ੍ਹਾਂ ਹੈਡ ਕਾਂਸਟੇਬਲ ਵਿਕਰਮ ਸਿੰਘ ਐੱਸਪੀ ਕ੍ਰਾਈਮ ਦਫ਼ਤਰ ਵਿਖੇ ਤਾਇਨਾਤ ਹਨ ਜਿਨ੍ਹਾਂ ਨੇ ਸਾਲ 2005 ਵਿੱਚ ਬਤੌਰ ਕਾਂਸਟੇਬਲ ਚੰਡੀਗੜ੍ਹ ਪੁਲੀਸ ਵਿੱਚ ਨੌਕਰੀ ਦੀ ਸ਼ੁਰੂਆਤ ਕੀਤੀ ਸੀ।
Advertisement
Advertisement
×