ਵਾਹਨ ਚੋਰ ਗਰੋਹ ਦੇ ਤਿੰਨ ਮੈਂਬਰ ਕਾਬੂ
ਮੁਹਾਲੀ ਦੇ ਫੇਜ਼ ਅੱਠ ਥਾਣੇ ਦੀ ਪੁਲੀਸ ਨੇ ਵਾਹਨ ਚੋਰ ਗਰੋਹ ਦੇ ਤਿੰਨ ਮੈਂਬਰ ਕਾਬੂ ਕੀਤੇ ਹਨ। ਡੀ ਐਸ ਪੀ ਸਿਟੀ 2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ ਨੂੰ ਥਾਣਾ ਫੇਜ਼-8 ਮੁਹਾਲੀ ਥਾਣਾ ਵਿਖੇ ਦਰਜ ਇੱਕ...
Advertisement
ਮੁਹਾਲੀ ਦੇ ਫੇਜ਼ ਅੱਠ ਥਾਣੇ ਦੀ ਪੁਲੀਸ ਨੇ ਵਾਹਨ ਚੋਰ ਗਰੋਹ ਦੇ ਤਿੰਨ ਮੈਂਬਰ ਕਾਬੂ ਕੀਤੇ ਹਨ। ਡੀ ਐਸ ਪੀ ਸਿਟੀ 2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ ਨੂੰ ਥਾਣਾ ਫੇਜ਼-8 ਮੁਹਾਲੀ ਥਾਣਾ ਵਿਖੇ ਦਰਜ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਫਿਰ ਅਮਰਿੰਦਰ ਸਿੰਘ ਉਰਫ ਲਵਲੀ ਨੂੰ ਉਸ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹਨਾਂ ਵਿਅਕਤੀਆਂ ਤੋਂ ਉਕਤ ਮਾਮਲੇ ਵਿੱਚ ਚੋਰੀ ਹੋਈ ਏਸੈਂਟ ਕਾਰ 2 ਕਾਰਾਂ, ਇੱਕ ਮੋਟਰਸਾਈਕਲ ਤੇ ਇੱਕ ਐਕਟਿਵਾ ਬਰਾਮਦ ਕੀਤੀ ਗਈ ਹੈ।
Advertisement
Advertisement
