ਲਾਰੈਂਸ ਬਿਸ਼ਨੋਈ ਗਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰ

ਲਾਰੈਂਸ ਬਿਸ਼ਨੋਈ ਗਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰ

ਚੰਡੀਗੜ੍ਹ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਲਾਰੈਂਸ ਬਿਸ਼ਨੋਈ ਗਰੋਹ ਦੇ ਤਿੰਨ ਮੈਂਬਰ।

ਆਤਿਸ਼ ਗੁਪਤਾ
ਚੰਡੀਗੜ੍ਹ, 21 ਅਕਤੂਬਰ

ਚੰਡੀਗੜ੍ਹ ਤੇ ਨੇੜਲਿਆਂ ਇਲਾਕਿਆਂ ਵਿੱਚ ਵੱਧ ਰਹੀਆਂ ਅਪਰਾਧਕ ਗਤੀਵੀਧੀਆਂ ’ਤੇ ਨੱਥ ਪਾਉਣ ਲਈ ਕਾਰਵਾਈ ਕਰਦਿਆਂ ਚੰਡੀਗੜ੍ਹ ਪੁਲੀਸ ਨੇ ਲਾਰੈਂਸ ਬਿਸ਼ਨੋਈ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਦੀ ਪਛਾਣ ਪਰਵਿੰਦਰ ਸਿੰਘ, ਵਰਿੰਦਰ ਸੋਨੀ ਅਤੇ ਦੀਪਕ ਵਧਵਾ ਵਜੋਂ ਹੋਈ ਹੈ। ਊਹ ਰਾਜਸਥਾਨ ਦੇ ਹਨੂੰਮਾਨਗੜ੍ਹ ਸ਼ਹਿਰ ਦੇ ਰਹਿਣ ਵਾਲੇ ਹਨ। ਇਹ ਕਾਰਵਾਈ ਥਾਣਾ ਸੈਕਟਰ-34 ਦੇ ਐੱਸਐਚਓ ਬਲਦੇਵ ਕੁਮਾਰ ਦੀ ਅਗਵਾਈ ਹੇਠ ਪੁਲੀਸ ਪਾਰਟੀ ਵੱਲੋਂ ਕੀਤੀ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸੈਕਟਰ-34 ਦੀ ਪੁਲੀਸ ਵੱਲੋਂ ਸੋਨੂੰ ਸ਼ਾਹ ਹੱਤਿਆ ਮਾਮਲੇ ਦੇ ਮੁੱਖ ਗਵਾਹ ਤੀਰਥ ਅਤੇ ਪ੍ਰਵੀਨ ’ਤੇ ਮੌਂਟੀ ਸ਼ਾਹ ਵੱਲੋਂ ਗੋਲੀ ਚਲਾਉਣ ਦੀ ਘਟਨਾ ਸਬੰਧੀ ਪੜਤਾਲ ਕੀਤੀ ਜਾ ਰਹੀ ਹੈ। ਇਸ ਦੌਰਾਨ ਪੁਲੀਸ ਨੂੰ ਪਤਾ ਲੱਗਾ ਕਿ ਮੌਂਟੀ ਸ਼ਾਹ ਰਾਜਸਥਾਨ ਵੱਲ ਫਰਾਰ ਹੋ ਗਿਆ ਹੈ। ਪੁਲੀਸ ਨੇ ਮੌਂਟੀ ਸ਼ਾਹ ਦੇ ਰਾਜਸਥਾਨ ਫ਼ਰਾਰ ਹੋਣ ਦੀ ਜਾਣਕਾਰੀ ਮਿਲਦਿਆਂ ਹੀ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਤਾਂ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਮੁਲਜ਼ਮਾਂ ਨੇ ਪੁੱਛ-ਪੜਤਾਲ ਦੌਰਾਨ ਮੰਨਿਆ ਕਿ ਉਹ ਲਾਰੈਂਸ ਬਿਸ਼ਨੋਈ ਗਰੋਹ ਨੂੰ ਹਥਿਆਰ ਅਤੇ ਵਾਹਨ ਮੁਹੱਈਆ ਕਰਵਾਉਂਦੇ ਹਨ।

ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਤਿੰਨੋਂ ਮੁਲਜ਼ਮ ਲਾਰੈਂਸ ਬਿਸ਼ਨੋਈ ਗਰੋਹ ਲਈ ਕੰਮ ਕਰਦੇ ਹਨ। ਇਨ੍ਹਾਂ ਨੇ ਹੀ ਸੋਨੂੰ ਸ਼ਾਹ ਕਤਲ ਮਾਮਲੇ ਦੇ ਮੁੱਖ ਗਵਾਹ ਨੂੰ ਮਾਰਨ ਲਈ ਮੌਂਟੀ ਸ਼ਾਹ ਨੂੰ ਰਾਜਸਥਾਨ ਨੰਬਰ ਦਾ ਮੋਟਰਸਾਈਕਲ ਮੁਹੱਈਆ ਕਰਵਾਇਆ ਸੀ। ਪੁਲੀਸ ਵੱਲੋਂ ਤਿੰਨਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕਰ ਲਿਆ ਹੈ ਤੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਮੌਂਟੀ ਸ਼ਾਹ ਦੀ ਗ੍ਰਿਫ਼ਤਾਰੀ ਲਈ ਪੁਲੀਸ ਰਾਜਸਥਾਨ ਰਵਾਨਾ

ਥਾਣਾ ਸੈਕਟਰ-34 ਦੇ ਐੱਸਐਚਓ ਬਲਦੇਵ ਕੁਮਾਰ ਨੇ ਦੱਸਿਆ ਕਿ ਹੁਣ ਤੱਕ ਕੀਤੀ ਗਈ ਜਾਂਚ ਵਿੱਚ ਸਾਹਮਣੇ ਆਇਆ ਕਿ ਮੌਂਟੀ ਸ਼ਾਹ ਵਾਰਦਾਤ ਨੂੰ ਅੰਜਾਮ ਦੇ ਕੇ ਰਾਜਸਥਾਨ ਫ਼ਰਾਰ ਹੋ ਗਿਆ ਸੀ। ਊਸ ਨੂੰ ਵਾਰਦਾਤ ਵਿੱਚ ਵਰਤਿਆ ਵਾਹਨ ਵੀ ਤਿੰਨਾਂ ਮੁਲਜ਼ਮਾਂ ਵੱਲੋਂ ਮੁਹੱਈਆ ਕਰਵਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਮੌਂਟੀ ਸ਼ਾਹ ਨੂੰ ਗ੍ਰਿਫ਼ਤਾਰ ਕਰਨ ਲਈ ਪੁਲੀਸ ਦੀ ਟੀਮ ਰਾਜਸਥਾਨ ਲਈ ਰਵਾਨਾ ਹੋ ਚੁੱਕੀ ਹੈ।

ਗੁਰਲਾਲ ਬਰਾੜ ਹੱਤਿਆ ਮਾਮਲੇ ’ਚ ਇਕ ਗ੍ਰਿਫ਼ਤਾਰ

ਚੰਡੀਗੜ੍ਹ ਪੁਲੀਸ ਨੇ ਇੰਡਸਟਰੀਅਲ ਏਰੀਆ ਵਿੱਚ 10 ਅਕਤੂਬਰ ਨੂੰ ਸੋਪੂ ਦੇ ਸਾਬਕਾ ਪ੍ਰਧਾਨ ਗੁਰਲਾਲ ਬਰਾੜ ਦੀ ਹੱਤਿਆ ਮਾਮਲੇ ਵਿੱਚ ਵਰਤਿਆ ਮੋਟਰਸਾਈਕਲ ਬਰਾਮਦ ਕਰਕੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ ਜਦਕਿ ਤਿੰਨ ਮੁਲਜ਼ਮਾਂ ਦੀ ਭਾਲ ਜਾਰੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ 23 ਸਾਲਾਂ ਦੇ ਗੁਰਵਿੰਦਰ ਸਿੰਘ ਵਾਸੀ ਮੁਹਾਲੀ ਵਜੋਂ ਹੋਈ ਹੈ। ਊਸ ਨੂੰ ਪੁਲੀਸ ਨੇ ਪੋਲਟਰੀ ਫਾਰਮ ਚੌਕ ਨੇੜੇ ਨਾਕਾਬੰਦੀ ਦੌਰਾਨ ਕਾਬੂ ਕੀਤਾ ਹੈ। ਪੁਲੀਸ ਵੱਲੋਂ ਕੀਤੀ ਪੁੱਛਗਿੱਛ ਦੌਰਾਨ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਗੁਰਲਾਲ ਬਰਾੜ ਦੀ ਹੱਤਿਆ ਲਈ ਗੌਰਵ ਪਟਿਆਲ, ਨੀਰਜ ਚਸਕਾ ਅਤੇ ਮਨੀ ਫਰਜ਼ੀ ਨੰਬਰ ਵਾਲਾ ਮੋਟਰਸਾਈਕਲ ਲੱਭ ਰਹੇ ਸਨ। ਇਸੇ ਦੌਰਾਨ ਉਨ੍ਹਾਂ ਨੇ ਗਗਨਪ੍ਰੀਤ ਸਿੰਘ ਤੋਂ ਪੁਰਾਣਾ ਮੋਟਰਸਾਈਕਲ ਖਰੀਦ ਲਿਆ ਤੇ ਇਸ ਮੋਟਰਸਾਈਕਲ ਨੂੰ ਮਕੈਨਿਕ ਤੋਂ ਠੀਕ ਕਰਵਾ ਕੇ ਚੈਸੀ ਨੰਬਰ, ਨੰਬਰ ਪਲੇਟ ਸਮੇਤ ਹੋਰ ਵਸਤਾਂ ਬਦਲ ਕੇ ਵਾਰਦਾਤ ਨੂੰ ਅੰਜਾਮ ਦਿੱਤਾ। ਉਸ ਨੇ ਦੱਸਿਆ ਕਿ ਮੁਲਜ਼ਮ ਆਪਸ ਵਿੱਚ ਵਟਸਐੱਪ ’ਤੇ ਫੋਨ ਰਾਹੀਂ ਸੰਪਰਕ ਵਿੱਚ ਰਹਿੰਦੇ ਸਨ। ਦੱਸਣਯੋਗ ਹੈ ਕਿ 10 ਅਕਤੂਬਰ ਰਾਤ ਨੂੰ 12.30 ਵਜੇ ਦੇ ਕਰੀਬ ਮੋਟਰਸਾਈਕਲ ਸਵਾਰ ਤਿੰਨ ਨੌਜਵਾਨ ਇੰਡਸਟਰੀਅਲ ਏਰੀਆ ਵਿਚ ਸੋਪੂ ਦੇ ਸਾਬਕਾ ਪ੍ਰਧਾਨ ਗੁਰਲਾਲ ਬਰਾੜ ’ਤੇ ਗੋਲੀਆਂ ਚਲਾ ਕੇ ਫ਼ਰਾਰ ਹੋ ਗਏ ਸਨ। ਇਸ ਦੌਰਾਨ ਗੁਰਲਾਲ ਬਰਾੜ ਦੀ ਮੌਤ ਹੋ ਗਈ ਸੀ। ਘਟਨਾ ਤੋਂ ਤੁਰੰਤ ਬਾਅਦ ਪੁਲੀਸ ਨੇ ਪੰਜ ਟੀਮਾਂ ਬਣਾ ਕੇ ਪੜਤਾਲ ਕੀਤੀ ਤਾਂ ਮੁਲਜ਼ਮਾਂ ਦੀ ਸ਼ਨਾਖਤ ਹੋ ਗਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਇਹ ਲੜਾਈ ਬਹੁਤ ਵਿਸ਼ਾਲ ਹੈ!

ਇਹ ਲੜਾਈ ਬਹੁਤ ਵਿਸ਼ਾਲ ਹੈ!

ਸਵੇਰ ਹੋਣ ਤਕ

ਸਵੇਰ ਹੋਣ ਤਕ

ਗੱਲ ਇਕ ਕਿਤਾਬ ਦੀ

ਗੱਲ ਇਕ ਕਿਤਾਬ ਦੀ

ਮੁੱਖ ਖ਼ਬਰਾਂ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਕੌਮੀ ਰਾਜਧਾਨੀ ਵਿੱਚ ਦਾਖਲ ਹੋਣ ਵਾਲੇ ਰਸਤਿਆਂ ਨੂੰ ਜਾਮ ਕਰਨ ਦੀ ਦਿੱਤੀ ...

ਲਾਹੌਰ ਦੁਨੀਆਂ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਲਾਹੌਰ ਦੁਨੀਆਂ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਯੂਐੱਸ ਏਅਰ ਕੁਆਲਟੀ ਇੰਡੈਕਸ ’ਚ ਨਵੀਂ ਦਿੱਲੀ ਨੂੰ ਦੂਜਾ ਸਥਾਨ

ਸ਼ਹਿਰ

View All