ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਮਈ
ਇਥੇ ਪੁਲੀਸ ਨੇ ਗੈਰ ਸਮਾਜਿਕ ਅਨਸਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਵੱਖ-ਵੱਖ ਥਾਵਾਂ ਤੋਂ 4 ਗਰਾਮ ਹੈਰੋਇਨ, 54 ਟੀਕਿਆਂ ਤੇ 9 ਕਿਲੋ ਗਾਂਜੇ ਸਣੇ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਥਾਣਾ ਸੈਕਟਰ-26 ਦੀ ਪੁਲੀਸ ਨੇ ਕੀਤੀ ਹੈ। ਜਿਨ੍ਹਾਂ ਨੇ ਸੈਕਟਰ-26 ਵਿੱਚ ਟਿੰਬਰ ਮਾਰਕੀਟ ਦੇ ਨਜ਼ਦੀਕ ਨਾਕਾਬੰਦੀ ਦੌਰਾਨ ਰਾਜੂ ਵਾਸੀ ਬਾਪੂ ਧਾਮ ਕਲੋਨੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ 4 ਗਰਾਮ ਹੈਰੋਇਨ ਬਰਾਮਦ ਕੀਤੀ। ਇਸੇ ਤਰ੍ਹਾਂ ਥਾਣਾ ਮੌਲੀ ਜੱਗਰਾਂ ਦੀ ਪੁਲੀਸ ਨੇ ਰੇਲਵੇ ਰੋਡ, ਮੌਲੀ ਜੱਗਰਾਂ ਦੇ ਨਜ਼ਦੀਕ ਤੋਂ ਜੋਤੀ ਵਾਸੀ ਮੌਲੀ ਜੱਗਰਾਂ ਕੰਪਲੈਕਸ ਨੂੰ 54 ਟੀਕਿਆ ਸਣੇ ਕਾਬੂ ਕੀਤਾ ਹੈ। ਚੰਡੀਗੜ੍ਹ ਪੁਲੀਸ ਦੇ ਜ਼ਿਲ੍ਹਾ ਕ੍ਰਾਈਮ ਸੈੱਲ ਦੀ ਟੀਮ ਨੇ ਵੀ ਗੈਰ-ਸਮਾਜਿਕ ਅਨਸਰਾਂ ਖ਼ਿਲਾਫ਼ ਸਖਤੀ ਕਰਦਿਆਂ ਥਾਣਾ ਮਲੋਆ ਦੇ ਇਲਾਕੇ ਵਿੱਚੋਂ ਇਕ ਵਿਅਕਤੀ ਤੋਂ 9 ਕਿਲੋਂ ਗਾਂਜਾ ਬਰਾਮਦ ਕੀਤਾ ਹੈ। ਮੁਲਜ਼ਮ ਦੀ ਪਛਾਣ ਪਰਵੇਸ਼ ਕੁਮਾਰ ਯਾਦਵ ਵਾਲੀ ਬਿਹਾਰ ਵਜੋਂ ਹੋਈ ਹੈ। ਚੰਡੀਗੜ੍ਹ ਪੁਲੀਸ ਨੇ ਤਿੰਨਾਂ ਮਾਮਲਿਆਂ ਵਿੱਚ ਤਿੰਨ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਨੇ ਤਿੰਨਾਂ ਜਣਿਆਂ ਨੂੰ ਗ੍ਰਿਫ਼ਤਾਰ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।