DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹੈਰੋਇਨ ਸਣੇ ਤਿੰਨ ਤਸਕਰ ਗ੍ਰਿਫ਼ਤਾਰ

ਇੱਕ ਤਸਕਰ ਕੋਲੋਂ ਢਾਈ ਕਿੱਲੋ ਹੈਰੋਇਨ ਬਰਾਮਦ

  • fb
  • twitter
  • whatsapp
  • whatsapp
Advertisement

ਪੱਤਰ ਪ੍ਰੇਰਕ

ਜਗਰਾਉਂ, 29 ਜੂਨ

Advertisement

ਪੁਲੀਸ ਜ਼ਿਲ੍ਹਾ ਲੁਧਿਆਣਾ(ਦਿਹਾਤੀ) ਦੇ ਥਾਣਾ ਸੀਆਈਏ ਦੀ ਟੀਮ ਨੇ ਢਾਈ ਕਿੱਲੋ ਗ੍ਰਾਮ ਹੈਰੋਇਨ ਸਣੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰਕੇ ਤਿੰਨ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।

Advertisement

ਪੁਲੀਸ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮੁਢਲੀ ਪੁੱਛ-ਪੜਤਾਲ ’ਚ ਸਾਮਹਣੇ ਆਇਆ ਹੈ ਕਿ ਮੁਲਜ਼ਮ ਖਿਲਾਫ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ। ਸਬ-ਇੰਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਉਹ ਪੁਲੀਸ ਪਾਰਟੀ ਨਾਲ ਕਿਸ਼ਨਪੁਰਾ-ਸਿੱਧਵਾਂ ਬੇਟ ਚੌਕ ’ਚ ਮੌਜੂਦ ਸਨ ਤਾਂ ਸੂਹੀਏ ਨੇ ਸੂਚਨਾ ਦਿੱਤੀ ਕਿ ਹੈਰੋਇਨ ਦਾ ਪੇਸ਼ੇਵਰ ਤਸਕਰ ਗੁਰਪ੍ਰੀਤ ਸਿੰਘ ਉਰਫ਼ ਸਾਜਨ ਵਾਸੀ ਪਿੰਡ ਵਡਾਲਾ ਗ੍ਰੰਥੀਆਂ (ਸੇਖਵਾਂ) ਬਟਾਲਾ ਗੁਰਦਾਸਪੁਰ ਬਾਰਡਰ ਪਾਰ ਤੋਂ ਭਾਰੀ ਮਾਤਰਾ ਵਿੱਚ ਹੈਰੋਇਨ ਲਿਆ ਕੇ ਪੰਜਾਬ ਭਰ ਵਿੱਚ ਥਾਂ-ਥਾਂ ਸਪਲਾਈ ਕਰਦਾ ਹੈ। ਸੂਹੀਏ ਅਨੁਸਾਰ ਗੁਰਪ੍ਰੀਤ ਸਿੰਘ ਭਾਰੀ ਮਾਤਰਾ ਵਿੱਚ ਹੈਰੋਇਨ ਲੈ ਕੇ ਜਗਰਾਉਂ ਇਲਾਕੇ ’ਚ ਸਪਲਾਈ ਕਰਨ ਲਈ ਆ ਰਿਹਾ ਹੈ।

ਗੁਰਸੇਵਕ ਸਿੰਘ ਨੇ ਮਿਲੀ ਸੂਚਨਾ ਦੇ ਆਧਾਰ ’ਤੇ ਨਾਕਾਬੰਦੀ ਕੀਤੀ ਤੇ ਉਕਤ ਮੁਲਜ਼ਮ ਨੂੰ ਮੋਟਰਸਾਈਕਲ ’ਤੇ ਆਉਂਦਿਆਂ ਕਾਬੂ ਕੀਤਾ। ਪੁਲੀਸ ਨੇ ਜਦੋਂ ਮੁਲਜ਼ਮ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 2 ਕਿੱਲੋ 503 ਗ੍ਰਾਮ ਹੈਰੋਇਨ, ਇਲੈਕਟਰੌਨਿਕ ਕੰਡਾ ਤੇ ਪਾਰਦਰਸ਼ੀ ਲਿਫਾਫੀਆਂ ਮਿਲੀਆਂ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਅੰਮ੍ਰਿਤਸਰ ਸਾਹਿਬ ’ਚ ਕੇਸ ਦਰਜ ਹਨ।

Advertisement
×