ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 7 ਸਤੰਬਰ
ਚੰਡੀਗੜ੍ਹ ਨਗਰ ਨਿਗਮ ਨੇ ਪ੍ਰਾਪਰਟੀ ਟੈਕਸ ਨਾ ਤਾਰਨ ਵਾਲਿਆਂ ਡਿਫਾਲਟਰਾਂ ਤੇ ਸਖ਼ਤੀ ਸ਼ੁਰੂ ਕਰ ਦਿੱਤੀ ਹੈ।
ਨਗਰ ਨਿਗਮ ਨੇ ਬਕਾਇਆ ਪ੍ਰਾਪਰਟੀ ਟੈਕਸ ਨੂੰ ਲੈ ਕੇ ਪ੍ਰਾਪਰਟੀ ਟੈਕਸ ਨਾ ਤਾਰਨ ਵਾਲਿਆਂ ਖਿਲਾਫ਼ ਕਾਰਵਾਈ ਕਰਦਿਆਂ ਸੈਕਟਰ 26 ਤਿੰਨ ਵਪਾਰਕ ਇਕਾਈਆਂ ਨੂੰ ਸੀਲ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਨਿਗਮ ਵੱਲੋਂ ਭੇਜੇ ਗਏ ਨੋਟਿਸ ਮਿਲਣ ਤੋਂ ਬਾਅਦ ਵੀ ਤਿੰਨਾਂ ਵਪਾਰਕ ਇਕਾਈਆਂ ਦੇ ਮਾਲਕਾਂ ਨੇ ਕੋਈ ਜਵਾਬ ਨਹੀਂ ਦਿੱਤਾ। ਇਸ ਤੋਂ ਬਾਅਦ ਨਗਰ ਨਿਗਮ ਵੱਲੋਂ ਤੈਅ ਨਿਯਮਾਂ ਅਨੁਸਾਰ ਇੱਕ ਹੋਰ ਮੌਕਾ ਦਿੱਤਾ ਗਿਆ ਪਰ ਜਦੋਂ ਪ੍ਰਾਪਰਟੀ ਟੈਕਸ ਦੇ ਡਿਫਾਲਟਰਾਂ ਵੱਲੋਂ ਪ੍ਰਾਪਰਟੀ ਟੈਕਸ ਦੀ ਬਣਦੀ ਰਾਸ਼ੀ ਦਾ ਭੁਗਤਾਨ ਨਹੀਂ ਕੀਤਾ ਗਿਆ ਤਾਂ ਟੈਕਸ ਬ੍ਰਾਂਚ ਨੇ ਪ੍ਰਾਪਰਟੀ ਸੀਲ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਤਿੰਨਾਂ ਵਪਾਰਕ ਇਕਾਈਆਂ ਨੂੰ ਸੀਲ ਕਰ ਦਿੱਤਾ। ਨਿਗਮ ਸੂਤਰਾਂ ਅਨੁਸਾਰ ਨਿਗਮ ਵੱਲੋਂ ਅਜਿਹੀਆਂ 6 ਹੋਰ ਪ੍ਰਾਪਰਟੀਆਂ ਨੂੰ ਸੀਲ ਕਰ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।