ਕਟਾਰੂਚੱਕ ਵੱਲੋਂ ਰਾਸ਼ਨ ਦੀਆਂ ਤਿੰਨ ਗੱਡੀਆਂ ਰਵਾਨਾ
ਐੱਸਏਐੱਸ ਨਗਰ: ਖੁਰਾਕ, ਸਪਲਾਈ ਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਹੜ੍ਹ ਪੀੜਤ ਲੋਕਾਂ ਦੀ ਮਦਦ ਲਈ ਅੱਜ ਇੱਥੇ ਵੇਰਕਾ ਮਿਲਕ ਪਲਾਂਟ ’ਚੋਂ ਮੁਹਾਲੀ ਸਮੇਤ ਸੂਬੇ ਦੇ ਹੋਰ ਵੱਖ-ਵੱਖ ਜ਼ਿਲ੍ਹਿਆਂ ਲਈ ਤਿਆਰ ਫੂਡ ਪੈਕੇਟਾਂ ਦੀਆਂ ਤਿੰਨ ਗੱਡੀਆਂ ਨੂੰ...
Advertisement
ਐੱਸਏਐੱਸ ਨਗਰ: ਖੁਰਾਕ, ਸਪਲਾਈ ਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਹੜ੍ਹ ਪੀੜਤ ਲੋਕਾਂ ਦੀ ਮਦਦ ਲਈ ਅੱਜ ਇੱਥੇ ਵੇਰਕਾ ਮਿਲਕ ਪਲਾਂਟ ’ਚੋਂ ਮੁਹਾਲੀ ਸਮੇਤ ਸੂਬੇ ਦੇ ਹੋਰ ਵੱਖ-ਵੱਖ ਜ਼ਿਲ੍ਹਿਆਂ ਲਈ ਤਿਆਰ ਫੂਡ ਪੈਕੇਟਾਂ ਦੀਆਂ ਤਿੰਨ ਗੱਡੀਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਕੁਦਰਤ ਦੀ ਕਰੋਪੀ ਕਾਰਨ ਸੰਕਟ ਵਿੱਚ ਆਏ ਪੀੜਤ ਲੋਕਾਂ ਦੀ ਹਰ ਸੰਭਵ ਮਦਦ ਕਰਨ ਲਈ ਵਚਨਬੱਧ ਹਨ। ਇਸੇ ਕੜੀ ਤਹਿਤ ਸਰਕਾਰ ਵੱਲੋਂ 40 ਹਜ਼ਾਰ ਫੂਡ ਪੈਕੇਟ ਵੰਡੇ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਹੜ੍ਹਾਂ ਕਾਰਨ ਹੋਏ ਖ਼ਰਾਬੇ ਦੀ ਪਾਈ-ਪਾਈ ਪੀੜਤਾਂ ਨੂੰ ਮੁਆਵਜ਼ੇ ਦੇ ਰੂਪ ਵਿੱਚ ਦਿੱਤੀ ਜਾਵੇਗੀ। ਇਸ ਮੌਕੇ ਡਾਇਰੈਕਟਰ ਘਣਸ਼ਿਆਮ ਥੋਰੀ, ਵੇਰਕਾ ਪਲਾਂਟ ਮੁਹਾਲੀ ਦੇ ਜੀਐਮ ਰਾਜ ਕੁਮਾਰ ਵੀ ਮੌਜੂਦ ਸਨ। -ਪੱਤਰ ਪ੍ਰੇਰਕ
Advertisement
Advertisement
×