ਚੰਡੀਗੜ੍ਹ: ਥਾਣਾ ਮਨੀਮਾਜਰਾ ਨੇੜੇ ਤੇਜ਼ ਰਫ਼ਤਾਰ ਕਾਰ ਥ੍ਰੀ-ਵ੍ਹੀਲਰ ਨੂੰ ਟੱਕਰ ਮਾਰ ਕੇ ਥਾਣੇ ਦੀ ਕੰਧ ਨਾਲ ਜਾ ਟਕਰਾਈ। ਇਸ ਦੌਰਾਨ ਥ੍ਰੀ-ਵ੍ਹੀਲਰ ਵਿੱਚ ਸਵਾਰ ਤਿੰਨ ਜਣੇ ਜ਼ਖ਼ਮੀ ਹੋ ਗਏ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲੀਸ ਨੇ ਕਾਰ ਚਾਲਕ ਆਸ਼ੂਤੋਸ਼ ਵਾਸੀ ਮਨੀਮਾਜਰਾ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਹ ਕੇਸ ਕਾਂਸਟੇਬਲ ਕ੍ਰਿਸ਼ਨ ਕੁਮਾਰ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਆਸ਼ੂਤੋਸ਼ ਨੂੰ ਬਾਅਦ ਵਿੱਚ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ।
-ਟਨਸ