ਮੁੱਲਾਂਪੁਰ ਗਰੀਬਦਾਸ: ਥਾਣਾ ਨਵਾਂ ਗਾਉਂ ਦੀ ਪੁਲੀਸ ਨੇ ਬੀਤੇ ਦਿਨੀਂ ਮੋਬਾਈਲ ਚੋਰੀ ਦੇ ਮਾਮਲੇ ਵਿਚ ਤਿੰਨ ਨੌਜਵਾਨਾਂ ਨੂੰ ਫੜਿਆ ਸੀ। ਐੱਸਐੱਚਓ ਕੁਲਵੰਤ ਸਿੰਘ ਨੇ ਦੱਸਿਆ ਕਿ ਕਥਿਤ ਮੁਲਜ਼ਮਾਂ ਚੰਦਨ, ਵਿਵੇਕ, ਹਰੀਸ਼ ਵਾਸੀ ਨਵਾਂ ਗਾਉਂ ਵਜੋਂ ਹੋਈ ਸੀ। ਪੁਲੀਸ ਅਨੁਸਾਰ ਮੁਲਜ਼ਮਾਂ ਦਾ ਪੁਲੀਸ ਰਿਮਾਂਡ ਖਤਮ ਹੋਣ ਮਗਰੋਂ ਅੱਜ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਗਿਆ,ਜਿੱਥੋਂ ਮੁਲਜ਼ਮਾਂ ਨੂੰ ਜੁਡੀਸ਼ਲ ਰਿਮਾਂਡ ਉਤੇ ਰੋਪੜ ਜੇਲ ਭੇਜ ਦਿੱਤਾ ਹੈ। -ਪੱਤਰ ਪ੍ਰੇਰਕ