ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 28 ਸਤੰਬਰ
ਸੈਕਟਰ 56 ’ਚ ਤਿੰਨ ਨੌਜਵਾਨਾਂ ’ਤੇ ਅੱਧਾ ਦਰਜਨ ਨੌਜਵਾਨਾਂ ਨੇ ਹਮਲਾ ਕਰ ਦਿੱਤਾ ਜਿਸ ਕਾਰਨ ਤਿੰਨੇ ਨੌਜਵਾਨ ਜ਼ਖ਼ਮੀ ਹੋ ਗਏ। ਇਨ੍ਹਾਂ ਨੂੰ ਪੀਜੀਆਈ ਭਰਤੀ ਕਰਵਾਇਆ ਗਿਆ ਹੈ। ਪੀੜਤਾਂ ਦੀ ਪਛਾਣ ਜਗਤਾਰ, ਆਕਾਸ਼ ਅਤੇ ਗੋਂਦਾ ਵਾਸੀਆਨ ਸੈਕਟਰ 56 ਵਜੋਂ ਹੋਈ ਹੈ। ਥਾਣਾ ਸੈਕਟਰ 39 ਦੀ ਪੁਲੀਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜ਼ਖ਼ਮੀ ਨੌਜਵਾਨਾਂ ਦੇ ਦੋਸਤ ਅਕਸ਼ੈ ਨੇ ਪੁਲੀਸ ਨੂੰ ਸ਼ਿਕਾਇਤ ’ਚ ਘਟਨਾ ਸਾਰੇ ਜਾਣਕਾਰੀ ਦਿੱਤੀ। ਪੁਲੀਸ ਦਾ ਕਹਿਣਾ ਹੈ ਕਿ ਪੁਰਾਣੀ ਰੰਜਿਸ਼ ਦੇ ਚਲਦਿਆਂ ਝਗੜਾ ਹੋਇਆ ਹੈ ਇਸ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।