DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਟਿਫਨ ਬੰਬ ਮਾਮਲਾ: ਮੁਲਜ਼ਮਾਂ ਦਾ ਪੁਲੀਸ ਰਿਮਾਂਡ ਮਿਲਿਆ

ਚੰਡੀਗੜ੍ਹ ਪੁਲੀਸ ਵੱਲੋਂ ਸੈਕਟਰ 43 ਸਥਿਤ ਬੱਸ ਅੱਡੇ ਦੇ ਨਜ਼ਦੀਕ ਐਤਵਾਰ ਦੇਰ ਰਾਤ ਇੱਕ ਟਿਫਨ ਬੰਬ ਬਰਾਮਦ ਕਰ ਕੇ ਚੰਡੀਗੜ੍ਹ ਵਿੱਚ ਵਾਪਰਨ ਵਾਲੀ ਵੱਡੀ ਵਾਰਦਾਤ ਦੀ ਸਾਜ਼ਿਸ਼ ਨੂੰ ਨਾਕਾਮ ਕੀਤਾ ਗਿਆ ਹੈ। ਇਸ ਦੌਰਾਨ ਪੁਲੀਸ ਵੱਲੋਂ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ...

  • fb
  • twitter
  • whatsapp
  • whatsapp
featured-img featured-img
ਘਟਨਾ ਵਾਲੀ ਥਾਂ ’ਤੇ ਮੌਜੂਦ ਪੁਲੀਸ। -ਫਾਈਲ ਫੋਟੋ
Advertisement

ਚੰਡੀਗੜ੍ਹ ਪੁਲੀਸ ਵੱਲੋਂ ਸੈਕਟਰ 43 ਸਥਿਤ ਬੱਸ ਅੱਡੇ ਦੇ ਨਜ਼ਦੀਕ ਐਤਵਾਰ ਦੇਰ ਰਾਤ ਇੱਕ ਟਿਫਨ ਬੰਬ ਬਰਾਮਦ ਕਰ ਕੇ ਚੰਡੀਗੜ੍ਹ ਵਿੱਚ ਵਾਪਰਨ ਵਾਲੀ ਵੱਡੀ ਵਾਰਦਾਤ ਦੀ ਸਾਜ਼ਿਸ਼ ਨੂੰ ਨਾਕਾਮ ਕੀਤਾ ਗਿਆ ਹੈ। ਇਸ ਦੌਰਾਨ ਪੁਲੀਸ ਵੱਲੋਂ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਤੋਂ ਪੁਲੀਸ ਨੇ 6 ਕਿਲੋ ਵਿਸਫੋਟਕ ਪਦਾਰਥ, ਇੱਕ ਪਿਸਤੌਲ ਅਤੇ ਪੰਜ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਤਿੰਨ ਨੌਜਵਾਨਾਂ ਦੀ ਪਛਾਣ 19 ਸਾਲਾ ਲਵਪ੍ਰੀਤ ਸਿੰਘ ਵਾਸੀ ਪਿੰਡ ਸਰਹਾਲੀ ਜ਼ਿਲ੍ਹਾ ਤਰਨ ਤਾਰਨ ਸਾਹਿਬ, 21 ਸਾਲਾ ਜਸ਼ਨਪ੍ਰੀਤ ਸਿੰਘ ਵਾਸੀ ਪਿੰਡ ਦਿਓਬਥ ਜ਼ਿਲ੍ਹਾ ਤਰਨਤਾਰਨ ਸਾਹਿਬ ਅਤੇ 19 ਸਾਲਾ ਪ੍ਰਭਪ੍ਰੀਤ ਸਿੰਘ ਵਾਸੀ ਪਿੰਡ ਤਰਸੀਕਾ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲੀਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਇਹ ਤਿੰਨੋਂ ਨੌਜਵਾਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀ ਕੇ ਆਈ) ਨਾਲ ਜੁੜੇ ਹੋਏ ਹਨ। ਇਹ ਤਿੰਨੋਂ ਮੁਲਜ਼ਮ ਵਿਦੇਸ਼ ਵਿੱਚ ਬੈਠੇ ਸਤਨਾਮ ਸੱਤਾ ਨੌਸ਼ਹਿਰਾ ਦੇ ਸੰਪਰਕ ਵਿੱਚ ਸਨ, ਜਿਸ ਦੇ ਕਹਿਣ ਤੇ ਤਿੰਨਾਂ ਨੌਜਵਾਨਾਂ ਨੇ ਚੰਡੀਗੜ੍ਹ ਵਿੱਚ ਟਿਫਨ ਬੰਬ ਨਾਲ ਵੱਡੀ ਵਾਰਦਾਤ ਨੂੰ ਅੰਜਾਮ ਦੇਣਾ ਸੀ। ਪੁਲੀਸ ਨੇ ਤਿੰਨਾਂ ਨੌਜਵਾਨਾਂ ਵਿਰੁੱਧ ਥਾਣਾ ਸੈਕਟਰ 36 ਵਿੱਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ।

ਤਿੰਨਾਂ ਨੌਜਵਾਨਾਂ ਨੂੰ ਸੈਕਟਰ 43 ਸਥਿਤ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ। ਪੁਲੀਸ ਨੇ 7 ਦਿਨਾਂ ਦੇ ਪੁਲੀਸ ਰਿਮਾਂਡ ਦੀ ਮੰਗ ਕੀਤੀ ਤਾਂ ਅਦਾਲਤ ਨੇ ਤਿੰਨਾਂ ਨੂੰ 5 ਦਿਨਾਂ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ।

Advertisement

Advertisement
Advertisement
×