ਤਿਵਾੜੀ ਵੱਲੋਂ ਓਪਨ ਏਅਰ ਜਿਮ ਦਾ ਉਦਘਾਟਨ
ਚੰਡੀਗੜ੍ਹ: ਚੰਡੀਗੜ੍ਹ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਅੱਜ ਸੈਂਟਰਲ ਪਾਰਕ, ਬੀਐੱਚਕੇ ਫਲੈਟਸ ਸੈਕਟਰ-63, ਚੰਡੀਗੜ੍ਹ ਵਿੱਚ ਨਵੇਂ ਸਥਾਪਿਤ ਓਪਨ ਏਅਰ ਜਿਮ ਦਾ ਉਦਘਾਟਨ ਕੀਤਾ। ਇਸ ਮੌਕੇ ਚੰਡੀਗੜ੍ਹ ਕਾਂਗਰਸ ਪ੍ਰਧਾਨ ਐੱਚਐੱਸ ਲੱਕੀ ਵੀ ਉਨ੍ਹਾਂ ਦੇ ਨਾਲ ਸਨ। ਸਰਕਾਰੀ ਬੁਲਾਰੇ ਨੇ ਦੱਸਿਆ...
Advertisement
ਚੰਡੀਗੜ੍ਹ: ਚੰਡੀਗੜ੍ਹ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਅੱਜ ਸੈਂਟਰਲ ਪਾਰਕ, ਬੀਐੱਚਕੇ ਫਲੈਟਸ ਸੈਕਟਰ-63, ਚੰਡੀਗੜ੍ਹ ਵਿੱਚ ਨਵੇਂ ਸਥਾਪਿਤ ਓਪਨ ਏਅਰ ਜਿਮ ਦਾ ਉਦਘਾਟਨ ਕੀਤਾ। ਇਸ ਮੌਕੇ ਚੰਡੀਗੜ੍ਹ ਕਾਂਗਰਸ ਪ੍ਰਧਾਨ ਐੱਚਐੱਸ ਲੱਕੀ ਵੀ ਉਨ੍ਹਾਂ ਦੇ ਨਾਲ ਸਨ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਸਹੂਲਤ 2.74 ਲੱਖ ਰੁਪਏ ਦੀ ਲਾਗਤ ਨਾਲ ਸਥਾਪਿਤ ਕੀਤੀ ਗਈ ਹੈ। ਇਸ ਮੌਕੇ ਬੋਲਦੇ ਹੋਏ ਸ੍ਰੀ ਤਿਵਾੜੀ ਨੇ ਇੱਕ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਲਈ ਸ਼ਹਿਰੀ ਖੇਤਰਾਂ ਵਿੱਚ ਪਹੁੰਚਯੋਗ ਫਿਟਨੈੱਸ ਬੁਨਿਆਦੀ ਢਾਂਚੇ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਸਥਾਨਕ ਵਾਸੀਆਂ ਵਿੱਚ ਜੇਜੇ ਸਿੰਘ ਨੇ ਇਸ ਪਹਿਲਕਦਮੀ ਦਾ ਸਵਾਗਤ ਕੀਤਾ। - ਪੱਤਰ ਪ੍ਰੇਰਕ
Advertisement
Advertisement