ਤਿਵਾੜੀ ਵੱਲੋਂ ਪੀਯੂ ’ਚ ਓਪਨ ਜਿਮ ਦਾ ਉਦਘਾਟਨ
ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਵਿੱਚ ਐੱਮਪੀ ਲੈਡ ਕੋਟੇ ਵਿੱਚੋਂ ਸਥਾਪਤ ਕੀਤੇ ਓਪਨ ਏਅਰ ਜਿਮ ਦਾ ਉਦਘਾਟਨ ਅੱਜ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕੀਤਾ। ਇਲਾਕਾ ਕੌਂਸਲਰ ਸਚਿਨ ਗਾਲਵ ਵੱਲੋਂ ਕਰਵਾਏ ਗਏ ਇਸ ਸਮਾਗਮ ਵਿੱਚ ਪੀਯੂ ਦੇ ਵਾਈਸ ਚਾਂਸਲਰ ਪ੍ਰੋ. ਰੇਣੂ ਵਿੱਗ, ਰਜਿਸਟਰਾਰ...
Advertisement
ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਵਿੱਚ ਐੱਮਪੀ ਲੈਡ ਕੋਟੇ ਵਿੱਚੋਂ ਸਥਾਪਤ ਕੀਤੇ ਓਪਨ ਏਅਰ ਜਿਮ ਦਾ ਉਦਘਾਟਨ ਅੱਜ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕੀਤਾ। ਇਲਾਕਾ ਕੌਂਸਲਰ ਸਚਿਨ ਗਾਲਵ ਵੱਲੋਂ ਕਰਵਾਏ ਗਏ ਇਸ ਸਮਾਗਮ ਵਿੱਚ ਪੀਯੂ ਦੇ ਵਾਈਸ ਚਾਂਸਲਰ ਪ੍ਰੋ. ਰੇਣੂ ਵਿੱਗ, ਰਜਿਸਟਰਾਰ ਵਾਈਪੀ ਵਰਮਾ, ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਐੱਚਐੱਸ ਲੱਕੀ ਅਤੇ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਜਸਬੀਰ ਸਿੰਘ ਬੰਟੀ, ਡਿਪਟੀ ਮੇਅਰ ਤਰੁਣਾ ਮਹਿਤਾ ਵੀ ਹਾਜ਼ਰ ਸਨ। ਸਮਾਗਮ ਦੌਰਾਨ ਇੱਕ ਰੁਖ ਲਗਾਉਣ ਦੀ ਮੁਹਿੰਮ ਵੀ ਸ਼ੁਰੂ ਕੀਤੀ ਗਈ। ਤਿਵਾੜੀ ਨੇ ਕੌਂਸਲਰ ਸਚਿਨ ਗਾਲਵ ਦੇ ਇਸ ਜਿਮ ਦੀ ਸਥਾਪਤੀ ਵਾਸਤੇ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ। -ਪੱਤਰ ਪ੍ਰੇਰਕ
Advertisement
Advertisement
×