ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜ਼ੀਰਕਪੁਰ ਫਲਾਈਓਵਰ ’ਤੇ ਸੈਲਾਨੀ ਬੱਸ ਸੜ ਕੇ ਸੁਆਹ

  ਜ਼ੀਰਕਪੁਰ ਫਲਾਈਓਵਰ ’ਤੇ ਅੱਜ ਤੜਕਸਾਰ ਇੱਕ ਸੈਲਾਨੀ ਬੱਸ ਨੂੰ ਅੱਗ ਲੱਗਣ ਦੀ ਭਿਆਨਕ ਘਟਨਾ ਵਾਪਰੀ ਹੈ। ਹਾਲਾਂਕਿ ਯਾਤਰੀਆਂ ਦੇ ਸਮੇਂ ਸਿਰ ਬੱਸ ਤੋਂ ਉਤਰਣ ਕਾਰਨ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਆਗਰਾ ਤੋਂ ਅੰਮ੍ਰਿਤਸਰ ਜਾ ਰਹੀ...
ਸੰਕੇਤਕ ਤਸਵੀਰ।
Advertisement

 

ਜ਼ੀਰਕਪੁਰ ਫਲਾਈਓਵਰ ’ਤੇ ਅੱਜ ਤੜਕਸਾਰ ਇੱਕ ਸੈਲਾਨੀ ਬੱਸ ਨੂੰ ਅੱਗ ਲੱਗਣ ਦੀ ਭਿਆਨਕ ਘਟਨਾ ਵਾਪਰੀ ਹੈ। ਹਾਲਾਂਕਿ ਯਾਤਰੀਆਂ ਦੇ ਸਮੇਂ ਸਿਰ ਬੱਸ ਤੋਂ ਉਤਰਣ ਕਾਰਨ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ।

Advertisement

ਆਗਰਾ ਤੋਂ ਅੰਮ੍ਰਿਤਸਰ ਜਾ ਰਹੀ ਇੱਕ ਨਿੱਜੀ ਕੰਪਨੀ ਦੀ ਲਗਜ਼ਰੀ ਬੱਸ ਵਿੱਚ ਅਚਾਨਕ ਖਰਾਬੀ ਆ ਗਈ ਅਤੇ ਬੱਸ ਡਰਾਈਵਰ ਤੇ ਕੰਡਕਟਰ ਨੇ ਬੱਸ ਦੇ ਪਿਛਲੇ ਪਾਸੇ ਤੋਂ ਧੂੰਆਂ ਨਿਕਲਦਾ ਦੇਖ ਕੇ ਇਸ ਨੂੰ ਸੜਕ ਕਿਨਾਰੇ ਖੜ੍ਹਾ ਕਰ ਦਿੱਤਾ। ਕੁਝ ਹੀ ਮਿੰਟਾਂ ਵਿੱਚ ਬੱਸ ਅੱਗ ਦੀ ਲਪੇਟ ਵਿੱਚ ਆ ਗਈ। ਹਾਲਾਂਕਿ ਕੰਡਕਟਰ ਨੇ ਯਾਤਰੀਆਂ ਨੂੰ ਸਮੇਂ ਸਿਰ ਸੁਰੱਖਿਅਤ ਬਾਹਰ ਕੱਢ ਲਿਆ ਸੀ।

ਇਸ ਮੌਕੇ ਅੱਗ ’ਤੇ ਕਾਬੂ ਪਾਉਣ ਲਈ ਜ਼ੀਰਕਪੁਰ ਅਤੇ ਡੇਰਾ ਬੱਸੀ ਤੋਂ ਫਾਇਰ ਟੈਂਡਰ ਮੌਕੇ ’ਤੇ ਪਹੁੰਚੇ। ਐੱਸ ਐੱਸ ਐੱਫ ਅਧਿਕਾਰੀਆਂ ਨੇ ਦੱਸਿਆ ਕਿ ਸਿੰਘਪੁਰਾ ਚੌਕ ਤੋਂ ਫਲਾਈਓਵਰ ਤੱਕ ਆਵਾਜਾਈ ਕੁਝ ਸਮੇਂ ਲਈ ਰੋਕ ਦਿੱਤੀ ਗਈ ਸੀ, ਉਨ੍ਹਾਂ ਕਿਹਾ ਕਿ ਇਸ ਘਟਨਾ ਵਿੱਚ ਕੋਈ ਵੀ ਜ਼ਖਮੀ ਨਹੀਂ ਹੋਇਆ ਹੈ।

Advertisement
Show comments