ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 22 ਸਤੰਬਰ
ਇੱਥੋਂ ਦੇ ਸੈਕਟਰ 32 ’ਚ ਸਥਿਤ ਸਰਕਾਰੀ ਹਸਪਤਾਲ ਵਿੱਚੋਂ ਪੰਜਾਬ ਪੁਲੀਸ ਦਾ ਜ਼ੇਰੇ ਇਲਾਜ ਮੁਲਜ਼ਮ ਫ਼ਰਾਰ ਹੋ ਗਿਆ ਹੈ, ਜਿਸ ਦੀ ਪੰਜਾਬ ਅਤੇ ਚੰਡੀਗੜ੍ਹ ਪੁਲੀਸ ਵੱਲੋਂ ਭਾਲ ਕੀਤੀ ਜਾ ਰਹੀ ਹੈ। ਥਾਣਾ ਮੁਬਾਰਕਪੁਰ ਦੀ ਪੁਲੀਸ ਦੇ ਸਿਪਾਹੀ ਦਲੇਰ ਸਿੰਘ ਦੀ ਸ਼ਿਕਾਇਤ ’ਤੇ ਸਥਾਨਕ ਪੁਲੀਸ ਨੇ ਯੁਸੂਫ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਦੀ ਸਿਹਤ ਠੀਕ ਨਾ ਹੋਣ ਕਾਰਨ ਉਸ ਨੂੰ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ, ਸੈਕਟਰ-32 ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ ਸੀ। 18 ਸਤੰਬਰ ਨੂੰ ਉਸ ਨੂੰ ਐਮਰਜੈਂਸੀ ਵਿੱਚੋਂ ਵਾਰਡ ਵਿੱਚ ਸ਼ਿਫ਼ਟ ਕਰ ਦਿੱਤਾ ਗਿਆ ਸੀ। ਇਸ ਦੌਰਾਨ ਮੁਲਜ਼ਮ ਯੁਸੂਫ ਪੁਲੀਸ ਨੂੰ ਧੋਖਾ ਦੇ ਕੇ ਫ਼ਰਾਰ ਹੋ ਗਿਆ ਹੈ।