DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

S I R: ਵੋਟ ਚੋਰੀ ਖ਼ਿਲਾਫ਼ ਕਾਂਗਰਸ ਵੱਲੋਂ ਸ਼ਹਿਰ ’ਚ ਰੋਸ ਮੁਜ਼ਾਹਰੇ

ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਤੱਕ ਪ੍ਰਦਰਸ਼ਨ ਜਾਰੀ ਰੱਖਣ ਦਾ ਐਲਾਨ

  • fb
  • twitter
  • whatsapp
  • whatsapp
featured-img featured-img
ਚੰਡੀਗੜ੍ਹ ਕਾਂਗਰਸ ਦੇ ਆਗੂ ਰੋਸ ਪ੍ਰਦਰਸ਼ਨ ਕਰਦੇ ਹੋਏ।
Advertisement
ਚੰਡੀਗੜ੍ਹ ਕਾਂਗਰਸ ਨੇ ਵੋਟ ਚੋਰੀ ਖ਼ਿਲਾਫ਼ ਅਤੇ ਚੋਣ ਕਮਿਸ਼ਨ ਦੀ ਨਿਰਪੱਖਤਾ ਲਈ ਸੈਕਟਰ 29, ਮੌਲੀਜਾਗਰਾਂ ਅਤੇ ਸੈਕਟਰ 56 ਵਿੱਚ ਰੋਸ ਪ੍ਰਦਰਸ਼ਨ ਕੀਤੇ ਹਨ। ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚ ਐੱਸ ਲੱਕੀ ਨੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ’ਤੇ ਵਰ੍ਹਦਿਆਂ ਕਿਹਾ ਕਿ ਅੱਜ ਜਦੋਂ ਵਿਰੋਧੀ ਧਿਰ ਚੋਣ ਕਮਿਸ਼ਨ ਦੇ ਕੰਮਕਾਜ ’ਤੇ ਸਵਾਲ ਉਠਾ ਰਹੀ ਹੈ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਮੰਗ ਕਰ ਰਹੀ ਹੈ ਤਾਂ ਕੇਂਦਰ ਸਰਕਾਰ ਇਨ੍ਹਾਂ ਚਿੰਤਾਵਾਂ ਦਾ ਜਵਾਬ ਦੇਣ ਦੀ ਬਜਾਏ ਚੋਣ ਕਮਿਸ਼ਨ ਦੇ ਬਚਾਅ ’ਚ ਖੜ੍ਹੀ ਦਿਖਾਈ ਦੇ ਰਹੀ ਹੈ। ਇਸ ਨਾਲ ਸਰਕਾਰ ਦੀ ਨੀਅਤ ਅਤੇ ਚੋਣਾਂ ਵਿੱਚ ਪਾਰਦਰਸ਼ਤਾ ਪ੍ਰਤੀ ਉਸ ਦੀ ਵਚਨਬੱਧਤਾ ’ਤੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਲੜਾਈ ਕਿਸੇ ਇੱਕ ਸਿਆਸੀ ਪਾਰਟੀ ਵਿਰੁੱਧ ਸਿਰਫ਼ ਸਿਆਸੀ ਵਿਰੋਧ ਨਹੀਂ ਹੈ, ਸਗੋਂ ਦੇਸ਼ ਦੀ ਲੋਕਤੰਤਰੀ ਵਿਵਸਥਾ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਕਾਇਮ ਰੱਖਣ ਦੀ ਲੜਾਈ ਹੈ।

ਸ੍ਰੀ ਲੱਕੀ ਨੇ ਕਿਹਾ ਕਿ ਲੋਕਤੰਤਰ ਵਿੱਚ ਜਨਤਾ ਦੀ ਵੋਟ ਸਭ ਤੋਂ ਵੱਡੀ ਤਾਕਤ ਹੁੰਦੀ ਹੈ। ਜੇਕਰ ਵੋਟਰ ਨੂੰ ਹੀ ਇਹ ਚਿੰਤਾ ਸਤਾਉਣ ਲੱਗ ਪਵੇ ਕਿ ਉਸ ਦੀ ਵੋਟ ਦਾ ਸਤਿਕਾਰ ਅਤੇ ਸੁਰੱਖਿਆ ਯਕੀਨੀ ਹੈ ਜਾਂ ਨਹੀਂ, ਤਾਂ ਇਹ ਪੂਰੇ ਲੋਕਤੰਤਰੀ ਢਾਂਚੇ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਲੱਕੀ ਨੇ ਐਲਾਨ ਕੀਤਾ ਕਿ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵੱਲੋਂ ਅਸਤੀਫ਼ਾ ਦੇਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਕਾਂਗਰਸ ਦੇ ਆਗੂ 12 ਅਕਤੂਬਰ ਨੂੰ ਦਿੱਲੀ ਵਿਖੇ ਹੋਣ ਵਾਲੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਣਗੇ ਅਤੇ ਚੀਫ਼ ਜਸਟਿਸ ਨੂੰ ਮੰਗ ਪੱਤਰ ਸੌਂਪਣਗੇ। ਇਸ ਮੌਕੇ ਕਾਂਗਰਸ ਦੇ ਕੌਮੀ ਸਕੱਤਰ ਵਿਦਿਤ ਚੌਧਰੀ, ਜ਼ਿਲ੍ਹਾ ਕਾਂਗਰਸ ਕਮੇਟੀਆਂ ਦੇ ਪ੍ਰਧਾਨ ਰਾਜਦੀਪ ਸਿੱਧੂ, ਸੁਰਜੀਤ ਢਿੱਲੋਂ, ਦਲਜੀਤ ਸਿੰਘ ਅਤੇ ਜਸਬੀਰ ਬੰਟੀ ਤੋਂ ਇਲਾਵਾ ਕਲੋਨੀ ਸੈੱਲ ਦੇ ਪ੍ਰਧਾਨ ਮੁਕੇਸ਼ ਰਾਏ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।

Advertisement

Advertisement

Advertisement
×