DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਕਿਸਾਨਾਂ ਦੇ ਮੋਮਬੱਤੀ ਮਾਰਚ ਕਾਰਨ ਆਵਾਜਾਈ ਠੱਪ

ਕਿਸਾਨ ਮਜ਼ਦੂਰ ਮੋਰਚੇ (ਕੇ ਐੱਮ ਐੱਮ) ਵੱਲੋਂ ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਅਤੇ ਪੱਤਰਕਾਰ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਇੱਥੇ ਮੋਮਬੱਤੀ ਮਾਰਚ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਜਿਨ੍ਹਾਂ ਵੱਲੋਂ ਸੈਕਟਰ 35 ਸਥਿਤ ਕਿਸਾਨ ਭਵਨ ਤੋਂ ਮਟਕਾ ਚੌਕ ਤੱਕ ਮੋਮਬੱਤੀ ਮਾਰਚ...

  • fb
  • twitter
  • whatsapp
  • whatsapp
featured-img featured-img
ਚੰਡੀਗੜ੍ਹ ਦੇ ਕਿਸਾਨ ਭਵਨ ਦੇ ਬਾਹਰ ਲੱਗੇ ਟਰੈਫਿਕ ਜਾਮ ਦਾ ਦ੍ਰਿਸ਼।
Advertisement

ਕਿਸਾਨ ਮਜ਼ਦੂਰ ਮੋਰਚੇ (ਕੇ ਐੱਮ ਐੱਮ) ਵੱਲੋਂ ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਅਤੇ ਪੱਤਰਕਾਰ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਇੱਥੇ ਮੋਮਬੱਤੀ ਮਾਰਚ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਜਿਨ੍ਹਾਂ ਵੱਲੋਂ ਸੈਕਟਰ 35 ਸਥਿਤ ਕਿਸਾਨ ਭਵਨ ਤੋਂ ਮਟਕਾ ਚੌਕ ਤੱਕ ਮੋਮਬੱਤੀ ਮਾਰਚ ਕੀਤਾ ਜਾਣਾ ਸੀ, ਪਰ ਚੰਡੀਗੜ੍ਹ ਪੁਲੀਸ ਨੇ ਵੱਡੀਆਂ ਰੋਕਾਂ ਲਾ ਕੇ ਕਿਸਾਨਾਂ ਨੂੂੰ ਮਟਕਾ ਚੌਕ ਜਾਣ ਤੋਂ ਰੋਕ ਦਿੱਤਾ। ਇਸ ਦੌਰਾਨ ਕਿਸਾਨਾਂ ’ਤੇ ਪੁਲੀਸ ਵਿਚਕਾਰ ਹਾਲਾਤ ਟਕਰਾਅ ਵਾਲੇ ਬਣ ਗਏ।

ਹਾਲਾਂਕਿ ਕਿਸਾਨਾਂ ਨੇ ਮਟਕਾ ਚੌਕ ਦੀ ਥਾਂ ਸੈਕਟਰ 22 ਮਾਰਕੀਟ ਤੱਕ ਮੋਮਬੱਤੀ ਮਾਰਚ ਕੀਤਾ। ਉੱਧਰ ਮੋਮਬੱਤੀ ਮਾਰਚ ਕਰਕੇ ਵੱਡੀ ਗਿਣਤੀ ਕਿਸਾਨਾਂ ਦੇ ਚੰਡੀਗੜ੍ਹ ਪਹੁੰਚਣ ਕਰਕੇ ਸ਼ਹਿਰ ਵਿੱਚ ਟਰੈਫਿਕ ਜਾਮ ਹੋ ਗਿਆ, ਜਿਸ ਕਰਕੇ ਲੋਕਾਂ ਨੂੰ ਵਧੇਰੇ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

Advertisement

ਇਸ ਦੌਰਾਨ ਸੈਕਟਰ 35 ਸਥਿਤ ਕਿਸਾਨ ਭਵਨ ਦੇ ਆਲੇ-ਦੁਆਲੇ ਦੇ ਸਾਰੇ ਸੈਕਟਰਾਂ ਵਿੱਚ ਆਵਾਜਾਈ ਠੱਪ ਹੋ ਗਈ, ਜਿਸ ਕਰਕੇ ਲੋਕਾਂ ਨੂੰ ਵਧੇਰੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ ਟਰੈਫਿਕ ਪੁਲੀਸ ਵੱਲੋਂ ਕਈ ਸੜਕਾਂ ’ਤੇ ਆਵਾਜਾਈ ਨੂੰ ਬਦਲਣ ਦੀ ਕੋਸ਼ਿਸ਼ ਕੀਤੀ ਗਈ, ਪਰ ਸੜਕ ’ਤੇ ਲੱਗੇ ਟਰੈਫ਼ਿਕ ਜਾਮ ਕਰਕੇ ਲੋਕਾਂ ਨੂੰ ਕੁਝ ਮਿੰਟਾਂ ਦੇ ਰਾਹ ਲਈ ਘੰਟੇ ਭਰ ਟਰੈਫ਼ਿਕ ਜਾਮ ਵਿੱਚ ਫਸਣਾ ਪਿਆ ਹੈ। ਸੈਕਟਰ 35, 22, 36, 34, 23 ਸਣੇ ਹੋਰ ਕਈ ਸੈਕਟਰਾਂ ਵਿੱਚ ਆਵਾਜਾਈ ਪ੍ਰਭਾਵਿਤ ਹੋਈ ਹੈ। ਕਿਸਾਨਾਂ ਦੇ ਮੋੋਮਬੱਤੀ ਮਾਰਚ ਕਰਕੇ ਲੋਕਾਂ ਨੂੰ ਪੇਸ਼ ਆਉਣ ਵਾਲੀ ਸਮੱਸਿਆ ਕਰਕ ਲੋਕ ਕਿਸਾਨਾਂ ਦਾ ਵਿਰੋਧ ਕਰਦੇ ਦਿਖਾਈ ਦਿੱਤੇ। ਚੰਡੀਗੜ੍ਹ ਵਿੱਚ ਰਹਿਣ ਵਾਲੇ ਰਾਜ ਕੁਮਾਰ ਨੇ ਕਿਹਾ ਕਿ ਕਿਸਾਨਾਂ ਵੱਲੋਂ ਚੰਡੀਗੜ੍ਹ ਵਿੱਚ ਵਾਰ-ਵਾਰ ਮੁਜ਼ਾਹਰੇ ਕੀਤੇ ਜਾਂਦੇ ਹਨ, ਜਿਸ ਕਰਕੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਸ ਨੇ ਕੇਂਦਰ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਤਾਂ ਜੋ ਕਿਸਾਨਾਂ ਦੇ ਪ੍ਰਦਰਸ਼ਨ ਕਰਕੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।

Advertisement

Advertisement
×