ਪੰਚਕੂਲਾ: ਜ਼ਿਲ੍ਹਾ ਪੰਚਕੂਲਾ ਵਿੱਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਲਈ ਸੀਸੀਟੀਵੀ ਕੈਮਰਿਆਂ ਰਾਹੀਂ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਇਸ ਤਹਿਤ ਟ੍ਰੈਫਿਕ ਪੁਲੀਸ ਵੱਲੋਂ ਬਿਨਾਂ ਨੰਬਰ ਪਲੇਟ ਅਤੇ ਹਾਈ ਸਕਿਓਰਿਟੀ ਨੰਬਰ ਪਲੇਟ ਵਾਲੇ ਵਾਹਨਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਸੀਸੀਟੀਵੀ ਕੈਮਰਿਆਂ ਅਤੇ ਪੁਲੀਸ ਵੱਲੋਂ ਨਾਕਾਬੰਦੀ ਕਰਕੇ ਇਸ ਤਰ੍ਹਾਂ ਦੇ 1197 ਵਾਹਨਾਂ ਨੂੰ ਮੋਟਰ ਵਹੀਕਲ ਐਕਟ ਤਹਿਤ ਜੁਰਮਾਨਾ ਕੀਤਾ ਗਿਆ ਹੈ। ਇਸ ਸਬੰਧੀ ਏਸੀਪੀ ਟ੍ਰੈਫਿਕ ਨੇ ਦੱਸਿਆ ਕਿ ਪਹਿਲੀ ਵਾਰ ਬਿਨਾਂ ਪੈਟਰਨ ਦੇ ਨੰਬਰ ਪਲੇਟ ਦੀ ਵਰਤੋਂ ਕਰਨ ’ਤੇ 500, ਦੂਜੀ ਵਾਰ ਉਲੰਘਣਾ ਕਰਨ ’ਤੇ 1500 ਰੁਪਏ ਦਾ ਜੁਰਮਾਨਾ ਕੀਤਾ ਜਾਵੇਗਾ। -ਪੱਤਰ ਪ੍ਰੇਰਕ