ਚੰਡੀਗੜ੍ਹ ਤੋਂ ਰੇਲ ਸੇਵਾ ਬਹਾਲ

ਦਿੱਲੀ ਤੋਂ ਊਨਾ ਲਈ ਰੇਲ ਗੱਡੀ ਰਵਾਨਾ; ਭਲਕ ਤੋਂ ਲਖਨਊ, ਜੈਪੁਰ ਤੇ ਦੌਲਤਪੁਰ ਲਈ ਚੱਲਣਗੀਆਂ ਰੇਲ ਗੱਡੀਆਂ

ਚੰਡੀਗੜ੍ਹ ਤੋਂ ਰੇਲ ਸੇਵਾ ਬਹਾਲ

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 23 ਨਵੰਬਰ

ਪਿਛਲੇ 2 ਮਹੀਨੇ ਤੋਂ ਬੰਦ ਪਈ ਰੇਲ ਸੇਵਾ ਨੂੰ ਅੱਜ ਦੇਰ ਸ਼ਾਮ ਚੰਡੀਗੜ੍ਹ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ। ਉੱਤਰ ਰੇਲਵੇ ਵੱਲੋਂ ਪੰਜਾਬ ਵਿੱਚ ਰੇਲ ਗੱਡੀਆਂ ਚਲਾਉਣ ਦੇ ਫ਼ੈਸਲੇ ਤੋਂ ਬਾਅਦ ਦਿੱਲੀ ਤੋਂ ਊਨਾ ਜਾਣ ਵਾਲੀ ਪਹਿਲੀ ਗੱਡੀ ਦੇਰ ਸ਼ਾਮ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ ਪਹੁੰਚੀ ਜਿਸ ਨੇ ਸ਼ਾਮ 7 ਵਜੇ ਚੰਡੀਗੜ੍ਹ ਪਹੁੰਚ ਜਾਣਾ ਸੀ ਪਰ ਰੇਲਵੇ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਰੇਲ ਗੱਡੀਆਂ ਆਮ ਨਾਲੋਂ ਘੱਟ ਰਫ਼ਤਾਰ ’ਤੇ ਚਲਾਈਆਂ ਗਈਆਂ। ਇਸ ਕਰਕੇ ਰੇਲ ਗੱਡੀ ਘੰਟਾ ਦੇਰੀ ਨਾਲ ਪਹੁੰਚੀ।

ਉੱਤਰ ਰੇਲਵੇ ਵੱਲੋਂ ਪੰਜਾਬ ਵਿੱਚੋਂ ਮਾਲ ਗੱਡੀਆਂ ’ਤੇ ਮੁਸਾਫਿਰ ਗੱਡੀਆਂ ਚਲਾਉਣ ਦੇ ਫ਼ੈਸਲੇ ਤੋਂ ਬਾਅਦ ਚੰਡੀਗੜ੍ਹ ਰੇਲਵੇ ਸਟੇਸ਼ਨ ਤੋਂ ਭਲਕੇ ਮੰਗਲਵਾਰ ਨੂੰ ਤਿੰਨ ਗੱਡੀਆਂ ਰਵਾਨਾ ਹੋਣਗੀਆਂ। ਇਹ ਗੱਡੀਆਂ ਲਖਨਊ, ਜੈਪੁਰ ਅਤੇ ਦੌਲਤਪੁਰ ਲਈ ਰਵਾਨਾ ਹੋਣਗੀਆਂ। ਇਸ ਬਾਰੇ ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਸਟੇਸ਼ਨ ਸੁਪਰਡੈਂਟ ਅਨਿਲ ਅਗਰਵਾਲ ਨੇ ਪੁਸ਼ਟੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਰੇਲ ਵਿਭਾਗ ਦੇ ਨਿਰਦੇਸ਼ਾਂ ’ਤੇ ਰੇਲ ਸੇਵਾਵਾਂ ਨੂੰ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰੇਲ ਗੱਡੀਆਂ ਵਿੱਚ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਮ ’ਤੇ ਲਿਆਂਦੇ ਤਿੰਨ ਖੇਤੀ ਕਾਨੂੰਨੀ ਖ਼ਿਲਾਫ਼ ਕਿਸਾਨ ਧਿਰਾਂ ਨੇ 24 ਸਤੰਬਰ ਤੋਂ ਪੰਜਾਬ ਵਿੱਚ ਰੇਲ ਸੇਵਾਵਾਂ ਠੱਪ ਕਰ ਦਿੱਤੀ ਸੀ। ਜਿਸ ਨੂੰ ਸ਼ੁਰੂ ਕਰਨ ਲਈ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਭਾਰੀ ਜਦੋਂ ਜਹਿਦ ਤੋਂ ਬਾਅਦ ਸ਼ੁਰੂ ਕੀਤਾ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਲੋਕ ਸ਼ਕਤੀ ਨਾਲ ਜਿੱਤੇਗਾ ਕਿਸਾਨ ਅੰਦੋਲਨ

ਲੋਕ ਸ਼ਕਤੀ ਨਾਲ ਜਿੱਤੇਗਾ ਕਿਸਾਨ ਅੰਦੋਲਨ

ਮਨੁੱਖੀ ਬਰਾਬਰੀ ਵਾਲੇ ਸਮਾਜ ਦੇ ਸਿਰਜਕ ਗੁਰੂ ਗੋਬਿੰਦ ਸਿੰਘ

ਮਨੁੱਖੀ ਬਰਾਬਰੀ ਵਾਲੇ ਸਮਾਜ ਦੇ ਸਿਰਜਕ ਗੁਰੂ ਗੋਬਿੰਦ ਸਿੰਘ

ਭਾਈ ਨੰਦ ਲਾਲ ਦੀ ਦ੍ਰਿਸ਼ਟੀ ’ਚ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ

ਭਾਈ ਨੰਦ ਲਾਲ ਦੀ ਦ੍ਰਿਸ਼ਟੀ ’ਚ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ

ਹਿਮਾਲੀਆ ਦਾ ਇਨਸਾਨੀ ਸੰਸਾਰ ਤੇ ਕਿਰਦਾਰ...

ਹਿਮਾਲੀਆ ਦਾ ਇਨਸਾਨੀ ਸੰਸਾਰ ਤੇ ਕਿਰਦਾਰ...

ਸ਼ਹਿਰ

View All