ਪੇਂਡੂ ਡਿਫੈਂਸ ਕਮੇਟੀਆਂ ਨੂੰ ਸਿਖਲਾਈ
ਵਿਧਾਨ ਸਭਾ ਹਲਕਾ ਅਮਲੋਹ ਅਧੀਨ ਕਾਰਜਸ਼ੀਲ ਪੇਂਡੂ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਲਈ ਦੇਸ਼ ਭਗਤ ਯੂਨੀਵਰਸਿਟੀ ਵਿੱਚ ਇੱਕ ਰੋਜ਼ਾ ਸਿਖਲਾਈ ਸੈਸ਼ਨ ਕੀਤਾ ਗਿਆ। ਇਸ ਮੌਕੇ ਐੱਸ ਡੀ ਐੱਮ ਚੇਤਨ ਬੰਗੜ, ਮੁੱਖ ਮੰਤਰੀ ਦੇ ਫ਼ੀਲਡ ਅਫਸਰ ਸ਼ੰਕਰ ਸ਼ਰਮਾ ਅਤੇ ਵਿਧਾਇਕ...
Advertisement
ਵਿਧਾਨ ਸਭਾ ਹਲਕਾ ਅਮਲੋਹ ਅਧੀਨ ਕਾਰਜਸ਼ੀਲ ਪੇਂਡੂ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਲਈ ਦੇਸ਼ ਭਗਤ ਯੂਨੀਵਰਸਿਟੀ ਵਿੱਚ ਇੱਕ ਰੋਜ਼ਾ ਸਿਖਲਾਈ ਸੈਸ਼ਨ ਕੀਤਾ ਗਿਆ। ਇਸ ਮੌਕੇ ਐੱਸ ਡੀ ਐੱਮ ਚੇਤਨ ਬੰਗੜ, ਮੁੱਖ ਮੰਤਰੀ ਦੇ ਫ਼ੀਲਡ ਅਫਸਰ ਸ਼ੰਕਰ ਸ਼ਰਮਾ ਅਤੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੇ ਭਰਾ ਐਡਵੋਕੇਟ ਮਨਿੰਦਰ ਸਿੰਘ ਮਨੀ ਬੜਿੰਗ, ਡੀ ਐੱਸ ਪੀ ਗੁਰਦੀਪ ਸਿੰਘ ਸੰਧੂ, ਬੀ ਡੀ ਪੀ ਓ ਚੰਦ ਸਿੰਘ ਅਤੇ ਤਹਿਸੀਲਦਾਰ ਚਤਿੰਦਰ ਸ਼ਰਮਾ ਤੋਂ ਇਲਾਵਾ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਓੰਕਾਰ ਸਿੰਘ ਚੌਹਾਨ ਅਤੇ ਇਕਬਾਲ ਸਿੰਘ ਅੰਨੀਆ ਨੇ ਸੰਬੋਧਨ ਕੀਤਾ। ਸਮਾਗਮ ਦੌਰਾਨ ਪੇਂਡੂ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਨਸ਼ਿਆਂ ਦੀ ਰੋਕਥਾਮ ਲਈ ਬਣਾਈ ਗਈ ਮੋਬਾਈਲ ਐਪਲੀਕੇਸ਼ਨ ਬਾਰੇ ਸਿਖਲਾਈ ਦਿੱਤੀ ਗਈ। ਇਸ ਮੌਕੇ ਸੁਖਵਿੰਦਰ ਸਿੰਘ ਬੇਦੀ, ਹਲਕਾ ਕੋਆਰਡੀਨੇਟਰ ਇਕਬਾਲ ਸਿੰਘ ਰਾਏ, ਵਾਈਸ ਕੋਆਰਡੀਨੇਟਰ ਕਨੂ ਸ਼ਰਮਾ ਅਤੇ ਕੁਲਜੀਤ ਸਿੰਘ ਆਦਿ ਹਾਜ਼ਰ ਸਨ।
Advertisement
Advertisement
×

