ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਡੇਰਾਬੱਸੀ ਵਿੱਚ ਬੂਥ ਪੱਧਰ ਦੇ ਅਧਿਕਾਰੀਆਂ ਦੀ ਟ੍ਰੇਨਿੰਗ

ਹਰਜੀਤ ਸਿੰਘ ਡੇਰਾਬੱਸੀ, 8 ਜੁਲਾਈ ਬੂਥ ਪੱਧਰ ਦੇ ਅਧਿਕਾਰੀਆਂ (ਬੀਐੱਲਓ) ਦਾ ਟ੍ਰੇਨਿੰਗ ਪ੍ਰੋਗਰਾਮ ਇੱਥੋਂ ਦੇ ਸੁਖਮਨੀ ਇਸਟੀਟਿਊਟ ਆਫ ਇੰਜਨੀਅਰਿੰਗ ਐਂਡ ਤਕਨੋਲਜੀ ਵਿੱਚ ਕਰਵਾਇਆ ਜਾ ਰਿਹਾ ਹੈ। ਚਾਰ ਜੁਲਾਈ ਤੋਂ 11 ਜੁਲਾਈ ਤੱਕ ਚੱਲਣ ਵਾਲੇ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵੋਟਰਾਂ...
Advertisement

ਹਰਜੀਤ ਸਿੰਘ

ਡੇਰਾਬੱਸੀ, 8 ਜੁਲਾਈ

Advertisement

ਬੂਥ ਪੱਧਰ ਦੇ ਅਧਿਕਾਰੀਆਂ (ਬੀਐੱਲਓ) ਦਾ ਟ੍ਰੇਨਿੰਗ ਪ੍ਰੋਗਰਾਮ ਇੱਥੋਂ ਦੇ ਸੁਖਮਨੀ ਇਸਟੀਟਿਊਟ ਆਫ ਇੰਜਨੀਅਰਿੰਗ ਐਂਡ ਤਕਨੋਲਜੀ ਵਿੱਚ ਕਰਵਾਇਆ ਜਾ ਰਿਹਾ ਹੈ। ਚਾਰ ਜੁਲਾਈ ਤੋਂ 11 ਜੁਲਾਈ ਤੱਕ ਚੱਲਣ ਵਾਲੇ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵੋਟਰਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਦੀ ਜਾਣਕਾਰੀ ਦੇਣਾ ਹੈ। ਇਸ ਪ੍ਰੋਗਰਾਮ ਦੌਰਾਨ ਬੀਐੱਲਓ ਨੂੰ ਘਰ-ਘਰ ਜਾ ਕੇ ਵੋਟਾਂ ਦੀ ਜਾਂਚ, ਵੋਟਰਾਂ ਦੀ ਪਛਾਣ ਅਤੇ ਡਿਜੀਟਲ ਤਰੀਕੇ ਨਾਲ ਵੋਟ ਪਾਉਣ ਦੇ ਤਰੀਕੇ ਅਤੇ ਵੋਟ ਬਣਵਾਉਣ ਦੇ ਤਰੀਕੇ ਬਾਰੇ ਜਾਣਕਾਰੀ ਦੇਣਗੇ। ਪ੍ਰੋਗਰਾਮ ਦੌਰਾਨ ਬੀਐੱਲਓ ਨੂੰ ਵੀ ਨਵੀਂ ਤਕਨੀਕਾਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਫੀਲਡ ਵਿੱਚ ਜਾ ਕੇ ਵੋਟਰਾਂ ਨੂੰ ਸਹੀ ਜਾਣਕਾਰੀ ਦੇ ਸਕਣ। ਇਸ ਦੌਰਾਨ ਪ੍ਰੀਤਮ ਦਾਸ, ਰਾਜੇਸ਼ ਕੁਮਾਰ, ਸਾਰਿਕਾ ਬਾਂਸਲ, ਨਿਸ਼ਾ ਗੋਇਲ, ਅਵਤਾਰ ਸਿੰਘ ਅਤੇ ਰਿਤੂ ਕਪਿਲਾ ਹਾਜ਼ਰ ਸਨ। ਪ੍ਰੋਗਰਾਮ ਦੇ ਅਖ਼ੀਰ ਵਿੱਚ ਹਿੱਸਾ ਲੈਣ ਵਾਲੇ ਸਾਰੇ ਬੀਐੱਲਓ ਨੂੰ ਪ੍ਰਮਾਣ ਪੱਤਰ ਵੰਡੇ ਜਾਣਗੇ। ਪ੍ਰਬੰਧਕਾਂ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਮਕਸਦ ਆਉਣ ਵਾਲੀ ਚੋਣਾਂ ਨੂੰ ਪਾਰਦਰਸ਼ੀ ਅਤੇ ਨਿਰਪੱਖ ਕਰਵਾਉਣ ਵੱਲ ਇਕ ਅਹਿਮ ਕਦਮ ਹੈ।

Advertisement
Show comments