ਡਿਫੈਂਸ ਕਮੇਟੀਆਂ ਲਈ ਸਿਖਲਾਈ ਪ੍ਰੋਗਰਾਮ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡਿਫੈਂਸ ਕਮੇਟੀਆਂ ਤੇ ਵਾਰਡ ਡਿਫੈਂਸ ਕਮੇਟੀਆਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਇੱਥੇ ਜ਼ਿਲ੍ਹਾ ਪ੍ਰਸ਼ਾਸਨ ਤੇ ਨਸ਼ਾ ਮੁਕਤੀ ਮੋਰਚਾ ਵੱਲੋਂ ਸਾਂਝੇ ਤੌਰ ’ਤੇ ਕਰਵਾਏ ਪੇਂਡੂ ਤੇ ਵਾਰਡ ਡਿਫੈਂਸ ਕਮੇਟੀ...
Advertisement
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡਿਫੈਂਸ ਕਮੇਟੀਆਂ ਤੇ ਵਾਰਡ ਡਿਫੈਂਸ ਕਮੇਟੀਆਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਇੱਥੇ ਜ਼ਿਲ੍ਹਾ ਪ੍ਰਸ਼ਾਸਨ ਤੇ ਨਸ਼ਾ ਮੁਕਤੀ ਮੋਰਚਾ ਵੱਲੋਂ ਸਾਂਝੇ ਤੌਰ ’ਤੇ ਕਰਵਾਏ ਪੇਂਡੂ ਤੇ ਵਾਰਡ ਡਿਫੈਂਸ ਕਮੇਟੀ ਦੇ ਸਿਖਲਾਈ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ ਜੀ ਪੀ ਗੌਰਵ ਯਾਦਵ ਦੇ ਵੀਡੀਓ ਸੰਦੇਸ਼ ਵੀ ਸਕਰੀਨ ਰਾਹੀਂ ਪੇਸ਼ ਕੀਤੇ ਗਏ। ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਓਂਕਾਰ ਸਿੰਘ ਚੌਹਾਨ , ਐੱਸ ਡੀ ਐੱਮ ਅਰਵਿੰਦ ਗੁਪਤਾ, ਡੀ ਐੱਸ ਪੀ ਕੁਲਬੀਰ ਸਿੰਘ ਸੰਧੂ ਤੇ ਹਲਕਾ ਕੋਆਰਡੀਨੇਟਰ ਬਲਦੇਵ ਜਲਾਲ ਨੇ ਸੰਬੋਧਨ ਕੀਤਾ। ਇਸ ਮੌਕੇ ਮੁੱਖ ਮੰਤਰੀ ਫ਼ੀਲਡ ਅਫਸਰ ਸ਼ੰਕਰ ਸ਼ਰਮਾ ਤੇ ਜ਼ਿਲ੍ਹਾ ਵਾਈਸ ਕੋ-ਆਰਡੀਨੇਟਰ ਸੁਖਵਿੰਦਰ ਸਿੰਘ ਬੇਦੀ ਤੇ ਹੋਰ ਅਧਿਕਾਰੀ ਹਾਜ਼ਰ ਸਨ।
Advertisement
Advertisement
Advertisement
×

