ਨਿੱਜੀ ਪੱਤਰ ਪ੍ਰੇਰਕ
ਮੰਡੀ ਗੋਬਿੰਦਗੜ੍ਹ, 30 ਜੂਨ
ਸੀਨੀਅਰ ਪੁਲੀਸ ਕਪਤਾਨ ਫ਼ਤਹਿਗੜ੍ਹ ਸਾਹਿਬ ਰਵਜੋਤ ਗਰੇਵਾਲ ਦੇ ਨਿਰਦੇਸ਼ਾਂ ’ਤੇ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੇ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਵਿਚ ਸਬ-ਇੰਸਪੈਕਟਰ ਅਵਤਾਰ ਅਲੀ ਅਤੇ ਸਬ ਇੰਸਪੈਕਟਰ ਸੁਖਵਿੰਦਰ ਸਿੰਘ ਨੂੰ ਥਾਣਾ ਮੰਡੀ ਗੋਬਿੰਦਗੜ੍ਹ ਤੋਂ ਥਾਣਾ ਸਰਹਿੰਦ, ਸਹਾਇਕ ਥਾਣੇਦਾਰ ਬਲਬੀਰ ਸਿੰਘ, ਸਹਾਇਕ ਥਾਣੇਦਾਰ ਰਘਵੀਰ ਸਿੰਘ, ਸਹਾਇਕ ਥਾਣੇਦਾਰ ਰਾਜਿੰਦਰਪਾਲ, ਸਹਾਇਕ ਥਾਣੇਦਾਰ ਰਾਜਿੰਦਰ ਕੁਮਾਰ ਅਤੇ ਸਹਾਇਕ ਥਾਣੇਦਾਰ ਓਮ ਪ੍ਰਕਾਸ਼ ਥਾਣਾ ਮੰਡੀ ਗੋਬਿੰਦਗੜ੍ਹ ਤੋਂ ਥਾਣਾ ਸਰਹਿੰਦ ਤਬਦੀਲ ਕੀਤਾ ਗਿਆ। ਇਸੇ ਤਰ੍ਹਾਂ ਸਹਾਇਕ ਥਾਣੇਦਾਰ ਗੁਰਨਾਮ ਸਿੰਘ ਮੁੱਖ ਮੁਨਸ਼ੀ, ਸਹਾਇਕ ਥਾਣੇਦਾਰ ਨਰਿੰਦਰ ਸਿੰਘ ਨੂੰ ਮੰਡੀ ਗੋਬਿੰਦਗੜ੍ਹ ਤੋਂ ਸਰਹਿੰਦ ਤਬਦੀਲ ਕੀਤਾ ਗਿਆ। ਸਹਾਇਕ ਥਾਣੇਦਾਰ ਮੋਹਨ ਸਿੰਘ, ਸਹਾਇਕ ਥਾਣੇਦਾਰ ਕਰਮ ਸਿੰਘ, ਸਹਾਇਕ ਥਾਣੇਦਾਰ ਗੁਰਦਰਸ਼ਨ ਸਿੰਘ ਨੂੰ ਮੰਡੀ ਗੋਬਿੰਦਗੜ੍ਹ ਤੋਂ ਫ਼ਤਹਿਗੜ੍ਹ ਸਾਹਿਬ ਤਬਦੀਲ ਕੀਤਾ ਗਿਆ। ਸਹਾਇਕ ਥਾਣੇਦਾਰ ਬਲਦੇਵ ਸਿੰਘ, ਸਹਾਇਕ ਥਾਣੇਦਾਰ ਦਿਲਬਾਗ ਸਿੰਘ, ਸਹਾਇਕ ਥਾਣੇਦਾਰ ਸਾਹਿਬ ਸਿੰਘ ਨੂੰ ਮੰਡੀ ਗੋਬਿੰਦਗੜ੍ਹ ਤੋਂ ਸਰਹਿੰਦ, ਸਬ ਇੰਸਪੈਕਟਰ ਗੁਰਦੇਵ ਸਿੰਘ ਨੂੰ ਮੰਡੀ ਗੋਬਿੰਦਗੜ੍ਹ ਤੋਂ ਪੁਲੀਸ ਲਾਈਨ ਫ਼ਤਹਿਗੜ੍ਹ ਸਾਹਿਬ ਵਿਖੇ ਤਬਦੀਲ ਕੀਤਾ ਗਿਆ। ਥਾਣਾ ਮੰਡੀ ਗੋਬਿੰਦਗੜ੍ਹ ਤੋਂ ਤਬਦੀਲ ਹੋਏ ਮੁਲਾਜ਼ਮਾਂ ਦੀ ਥਾਂ ਸਬ ਇੰਸਪੈਕਟਰ ਅੰਗਰੇਜ਼ ਸਿੰਘ, ਸਹਾਇਕ ਥਾਣੇਦਾਰ ਅਮਰਜੀਤ ਸਿੰਘ, ਸਹਾਇਕ ਥਾਣੇਦਾਰ ਜਸਵਿੰਦਰ ਸਿੰਘ, ਸਹਾਇਕ ਥਾਣੇਦਾਰ ਬਲਵਿੰਦਰ ਸਿੰਘ, ਸਹਾਇਕ ਥਾਣੇਦਾਰ ਅਮਰੀਕ ਸਿੰਘ, ਸਹਾਇਕ ਥਾਣੇਦਾਰ ਪਰਮਜੀਤ ਸਿੰਘ ਸਹਾਇਕ ਥਾਣੇਦਾਰ ਜਗਦੀਪ ਸਿੰਘ, ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ, ਸਹਾਇਕ ਥਾਣੇਦਾਰ ਸਮਸ਼ੇਰ ਸਿੰਘ ਨੂੰ ਥਾਣਾ ਸਰਹਿੰਦ ਤੋਂ ਮੰਡੀ ਗੋਬਿੰਦਗੜ੍ਹ ਤਬਦੀਲ ਕੀਤਾ ਗਿਆ। ਸਹਾਇਕ ਥਾਣੇਦਾਰ ਹਰਮਿੰਦਰ ਸਿੰਘ, ਸਹਾਇਕ ਥਾਣੇਦਾਰ ਪਿਆਰੇ ਲਾਲ ਨੂੰ ਫ਼ਤਹਿਗੜ੍ਹ ਸਾਹਿਬ ਤੋਂ ਮੰਡੀ ਗੋਬਿੰਦਗੜ੍ਹ ਤਬਦੀਲ ਕੀਤਾ ਗਿਆ। ਸਹਾਇਕ ਥਾਣੇਦਾਰ ਪਰਜਿੰਦਰ ਸਿੰਘ ਨੂੰ ਬਸੀ ਪਠਾਣਾ ਤੋਂ ਮੰਡੀ ਗੋਬਿੰਦਗੜ੍ਹ ਤਬਦੀਲ ਕੀਤਾ ਅਤੇ ਸਹਾਇਕ ਥਾਣੇਦਾਰ ਤਰਨਜੀਤ ਸਿੰਘ, ਸਹਾਇਕ ਥਾਣੇਦਾਰ ਕਰਮਜੀਤ ਸਿੰਘ, ਸਹਾਇਕ ਥਾਣੇਦਾਰ ਹਰਿੰਦਰ ਸਿੰਘ ਨੂੰ ਖਮਾਣੋਂ ਤੋਂ ਮੰਡੀ ਗੋਬਿੰਦਗੜ੍ਹ ਤਬਦੀਲ ਕੀਤਾ ਗਿਆ। ਮੁੱਖ ਮੁਨਸ਼ੀ ਭੁਪਿੰਦਰ ਸਿੰਘ ਥਾਣਾ ਖਮਾਣੋਂ ਤੋਂ ਬਦਲ ਕੇ ਥਾਣਾ ਮੰਡੀ ਗੋਬਿੰਦਗੜ੍ਹ ਵਿਖੇ ਤੈਨਾਤ ਕੀਤਾ ਗਿਆ।