ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 16 ਦਸੰਬਰ
ਮੁਹਾਲੀ ਸ਼ਹਿਰ ਦੇ ਤਿੰਨ ਥਾਣਿਆਂ, ਥਾਣਾ ਫੇਜ਼-1 ਦੇ ਐੱਸਐੱਚਓ ਮਨਫੂਲ ਸਿੰਘ, ਸੈਂਟਰਲ ਥਾਣਾ ਫੇਜ਼-8 ਦੇ ਐੱਸਐੱਚਓ ਇੰਸਪੈਕਟਰ ਰਜਨੀਸ਼ ਚੌਧਰੀ ਅਤੇ ਥਾਣਾ ਮਟੌਰ ਦੇ ਐੱਸਐੱਚਓ ਇੰਸਪੈਕਟਰ ਰਾਜੀਵ ਕੁਮਾਰ ਨੂੰ ਪੁਲੀਸ ਲਾਈਨ ਭੇਜਿਆ ਗਿਆ ਹੈ। ਇਸੇ ਦੌਰਾਨ ਸੋਹਾਣਾ ਥਾਣੇ ਦੇ ਐੱਸਐੱਚਓ ਇੰਸਪੈਕਟਰ ਦਲਜੀਤ ਸਿੰਘ ਗਿੱਲ ਨੂੰ ਇੱਥੋਂ ਬਦਲ ਕੇ ਖਰੜ ਸਿਟੀ ਥਾਣੇ ਦਾ ਐੱਸਐੱਚਓ ਲਗਾਇਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮੁਹਾਲੀ ਏਅਰਪੋਰਟ ਥਾਣੇ ਦੇ ਮੁਖੀ ਸ਼ਿਵਦੀਪ ਸਿੰਘ ਬਰਾੜ ਨੂੰ ਫੇਜ਼-1 ਥਾਣੇ ਦਾ ਨਵਾਂ ਐੱਸਐੱਚਓ ਲਾਇਆ ਗਿਆ ਹੈ ਜਦੋਂਕਿ ਉਨ੍ਹਾਂ ਦੀ ਥਾਂ ’ਤੇ ਹਿੰਮਤ ਸਿੰਘ ਨੂੰ ਏਅਰਪੋਰਟ ਥਾਣੇ ਦਾ ਮੁਖੀ ਲਾਇਆ ਗਿਆ ਹੈ। ਥਾਣਾ ਸਦਰ ਖਰੜ ਦੇ ਐੱਸਐੱਚਓ ਇੰਸਪੈਕਟਰ ਰਾਜੇਸ਼ ਕੁਮਾਰ ਨੂੰ ਸੈਂਟਰਲ ਥਾਣਾ ਫੇਜ਼-8 ਅਤੇ ਪੁਲੀਸ ਲਾਈਨ ਵਿੱਚ ਡਿਊਟੀ ਕਰ ਰਹੇ ਇੰਸਪੈਕਟਰ ਅਸ਼ੋਕ ਕੁਮਾਰ ਨੂੰ ਮਟੌਰ ਥਾਣੇ ਦਾ ਐੱਸਐੱਚਓ ਤਾਇਨਾਤ ਕੀਤਾ ਗਿਆ ਹੈ। ਇੰਜ ਹੀ ਇੰਸਪੈਕਟਰ ਦੀਪਇੰਦਰ ਸਿੰਘ ਨੂੰ ਮੁੱਖ ਥਾਣਾ ਅਫ਼ਸਰ ਢਕੌਲੀ, ਇੰਸਪੈਕਟਰ ਅਮਰਦੀਪ ਸਿੰਘ ਨੂੰ ਇੰਚਾਰਜ ਈਓ ਵਿੰਗ ਮੁਹਾਲੀ, ਇੰਸਪੈਕਟਰ ਸੁਖਬੀਰ ਸਿੰਘ ਨੂੰ ਐੱਸਐੱਚਓ ਲਾਲੜੂ, ਇੰਸਪੈਕਟਰ ਬਲਜੀਤ ਸਿੰਘ ਨੂੰ ਪੁਲੀਸ ਲਾਈਨ, ਇੰਸਪੈਕਟਰ ਅਜੀਤਪਾਲ ਸਿੰਘ ਨੂੰ ਐੱਸਐੱਚਓ ਥਾਣਾ ਸਦਰ ਖਰੜ, ਇੰਸਪੈਕਟਰ ਸਰਬਜੀਤ ਸਿੰਘ ਨੂੰ ਐੱਸਐੱਚਓ ਥਾਣਾ ਬਲੌਂਗੀ, ਇੰਸਪੈਕਟਰ ਭਗਵੰਤ ਸਿੰਘ ਨੂੰ ਖਰੜ ਸਿਟੀ ਤੋਂ ਬਦਲ ਕੇ ਐੱਸਐੱਚਓ ਥਾਣਾ ਸੋਹਾਣਾ, ਇੰਸਪੈਕਟਰ ਮਲਕੀਤ ਸਿੰਘ ਨੂੰ ਮੁੱਖ ਅਫ਼ਸਰ ਥਾਣਾ ਕੁਰਾਲੀ ਅਤੇ ਇੰਸਪੈਕਟਰ ਗੁਰਮੇਲ ਸਿੰਘ ਨੂੰ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦਾ ਇੰਚਾਰਜ ਲਗਾਇਆ ਗਿਆ ਹੈ।
ਇਸ ਤੋਂ ਇਲਾਵਾ ਥਾਣੇਦਾਰ ਯੋਗੇਸ਼ ਕੁਮਾਰ ਨੂੰ ਐੱਸਐੱਚਓ ਮੁੱਲਾਂਪੁਰ ਗਰੀਬਦਾਸ, ਥਾਣੇਦਾਰ ਸ਼ਮਸ਼ੇਰ ਸਿੰਘ ਨੂੰ ਕਾਰਜਕਾਰੀ ਐੱਸਐੱਚਓ ਥਾਣਾ ਘੜੂੰਆਂ, ਥਾਣੇਦਾਰ ਨਰਪਿੰਦਰਪਾਲ ਸਿੰਘ ਨੂੰ ਵਧੀਕ ਮੁੱਖ ਅਫ਼ਸਰ ਥਾਣਾ ਸਿਟੀ ਕੁਰਾਲੀ, ਥਾਣੇਦਾਰ ਕੈਲਾਸ਼ ਬਹਾਦਰ ਨੂੰ ਮੁੱਖ ਅਫ਼ਸਰ ਥਾਣਾ ਨਵਾਂ ਗਰਾਓਂ ਅਤੇ ਥਾਣੇਦਾਰ ਅਮਨਦੀਪ ਸਿੰਘ ਨੂੰ ਮੁੱਖ ਅਫ਼ਸਰ ਥਾਣਾ ਮਾਜਰੀ ਨਿਯੁਕਤ ਕੀਤਾ ਗਿਆ ਹੈ।