ਪੱਤਰ ਪ੍ਰੇਰਕ
ਲਾਲੜੂ, 3 ਨਵੰਬਰ
ਆਮ ਆਦਮੀ ਪਾਰਟੀ ਵਲੋਂ ਕੁਲਜੀਤ ਸਿੰਘ ਰੰਧਾਵਾ ਨੂੰ ਵਿਧਾਨ ਸਭਾ ਹਲਕਾ ਡੇਰਾਬਸੀ ਦਾ ਇੰਚਾਰਜ ਨਿਯੁਕਤ ਕੀਤੇ ਜਾਣ ’ਤੇ ਲਾਲੜੂ ਦੇ ਟਰਾਂਸਪੋਰਟ ਅਪਰੇਟਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਸਤਨਾਮ ਐੱਲਸੀਵੀ ਅਪਰੇਟਰ ਯੂਨੀਅਨ ਵਲੋਂ ਫ਼ੈਸਲੇ ਦਾ ਜ਼ੋਰਦਾਰ ਸਵਾਗਤ ਕੀਤਾ ਹੈ। ਸ੍ਰੀ ਰੰਧਾਵਾ ਨੇ ਕਿਹਾ ਕਿ ਨਿੱਤ ਦਿਨ ਵੱਧ ਰਹੀਆਂ ਤੇਲ, ਪੈਟਰੋਲ, ਡੀਜ਼ਲ ਦੀਆਂ ਕੀਮਤਾ ਅਤੇ ਇੰਸੋਰੈਂਸ, ਪਾਸਿੰਗ ਨੇ ਟਰਾਂਸਪੋਰਟ ਅਪਰੇਟਰਾਂ ਨੁੂੰ ਬਰਬਾਦ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਬਣਨ ’ਤੇ ਟਰਾਂਸਪੋਟਰਾਂ ਦਾ ਸਨਮਾਨ ਬਹਾਲ ਕੀਤਾ ਜਾਵੇਗਾ।