ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦੇ ਦੋਸ਼ ਹੇਠ ਟਰੈਵਲ ਏਜੰਟ ਗ੍ਰਿਫ਼ਤਾਰ; ਭਰਾ ਫ਼ਰਾਰ
ਪੱਤਰ ਪ੍ਰੇਰਕ ਐੱਸਏਐੱਸ ਨਗਰ (ਮੁਹਾਲੀ), 14 ਜੂਨ ਮੁਹਾਲੀ ਪੁਲੀਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਕਰਨ ਵਾਲੇ ਇੱਕ ਟਰੈਵਲ ਏਜੰਟ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਟਰੈਵਲ ਏਜੰਟ ਦੀ ਪਛਾਣ ਸਰਫਰਾਸ ਖਾਨ (ਅਸਲ ਨਾਮ ਸਰਫ਼ਰਾਜ਼ ਅਹਿਮਦ) ਵਾਸੀ ਜ਼ਿਲ੍ਹਾ ਸ਼ਾਮਲੀ...
Advertisement
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 14 ਜੂਨ
Advertisement
ਮੁਹਾਲੀ ਪੁਲੀਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਕਰਨ ਵਾਲੇ ਇੱਕ ਟਰੈਵਲ ਏਜੰਟ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਟਰੈਵਲ ਏਜੰਟ ਦੀ ਪਛਾਣ ਸਰਫਰਾਸ ਖਾਨ (ਅਸਲ ਨਾਮ ਸਰਫ਼ਰਾਜ਼ ਅਹਿਮਦ) ਵਾਸੀ ਜ਼ਿਲ੍ਹਾ ਸ਼ਾਮਲੀ (ਯੂਪੀ) ਵਜੋਂ ਹੋਈ ਹੈ, ਜੋ ਇਸ ਸਮੇਂ ਸੈਕਟਰ 45-ਏ, ਚੰਡੀਗੜ੍ਹ ਵਿੱਚ ਰਹਿ ਰਿਹਾ ਸੀ। ਜਦੋਂਕਿ ਉਸ ਦਾ ਭਰਾ ਸ਼ੋਇਬ ਸ਼ੇਖ਼ ਫਿਲਹਾਲ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਇਸ ਸਬੰਧੀ ਟਰੈਵਲ ਏਜੰਟ ਤੇ ਉਸ ਦੇ ਭਰਾ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਅੱਜ ਇੱਥੇ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਐੱਸਐੱਸਪੀ ਹਰਮਨਦੀਪ ਸਿੰਘ ਹਾਂਸ ਦੀਹਦਾਇਤ ’ਤੇ ਥਾਣਾ ਫੇਜ਼-11 ਦੇ ਐਸਐਸਓ ਇੰਸਪੈਕਟਰ ਅਮਨ ਦੀ ਅਗਵਾਈ ਵਾਲੀ ਟੀਮ ਨੇ ਟਰੈਵਲ ਏਜੰਟ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਦੇ ਫ਼ਰਾਰ ਭਰਾ ਦੀ ਭਾਲ ਵਿੱਚ ਛਾਪੇ ਮਾਰੇ ਜਾ ਰਹੇ ਹਨ।
Advertisement