ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਟਰੈਵਲ ਏਜੰਟ ਵੱਲੋਂ ਧੋਖਾਧੜੀ; ਕਜ਼ਾਕਿਸਤਾਨ ਵਿੱਚ ਫਸੇ 8 ਪੰਜਾਬੀ ਨੌਜਵਾਨ

ਨੌਕਰੀ ਦਾ ਵਾਅਦਾ ਕਰਕੇ ਮਾਰੀ ਠੱਗੀ: ਮਜ਼ਦੂਰੀ ਕਰਨ ਲਈ ਮਜਬੂਰ
ਕਜ਼ਾਕਿਸਤਾਨ ਦੇ ਬਰਫ਼ ਨਾਲ ਢਕੇ ਇਲਾਕਿਆਂ ਵਿੱਚ ਮਜ਼ਦੂਰਾਂ ਵਜੋਂ ਕੰਮ ਕਰਦੇ ਨੌਜਵਾਨਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ।
Advertisement

Travel Scam: ਪੰਜਾਬ ਦੇ ਅੱਠ ਨੌਜਵਾਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਰੋਪੜ ਜ਼ਿਲ੍ਹੇ ਦੇ ਹਨ, ਕਥਿਤ ਤੌਰ ’ਤੇ ਟਰੈਵਲ ਏਜੰਟ ਵੱਲੋਂ ਧੋਥਾਧੜੀ ਦਾ ਸ਼ਿਕਾਰ ਹੋਣ ਤੋਂ ਬਾਅਦ ਕਜ਼ਾਕਿਸਤਾਨ ਵਿੱਚ ਫਸੇ ਹੋਏ ਹਨ।

ਨੌਜਵਾਨਾਂ ਨੂੰ ਕਥਿਤ ਤੌਰ ’ਤੇ ਇੱਕ ਸਥਾਨਕ ਏਜੰਟ ਨੇ ਨੌਕਰੀ ਦਾ ਵਾਅਦਾ ਕਰਕੇ ਵਿਦੇਸ਼ ਲਿਜਾਇਆ ਗਿਆ ਸੀ ਪਰ ਇਸ ਦੀ ਬਜਾਏ ਉਨ੍ਹਾਂ ਨੂੰ ਅਣਮਨੁੱਖੀ ਹਾਲਤਾਂ ਵਿੱਚ ਸਖ਼ਤ ਮਿਹਨਤ ਕਰਨ ਲਈ ਮਜਬੂਰ ਕੀਤਾ ਗਿਆ।

Advertisement

ਕਜ਼ਾਕਿਸਤਾਨ ਦੇ ਬਰਫ਼ ਨਾਲ ਢਕੇ ਇਲਾਕਿਆਂ ਵਿੱਚ ਮਜ਼ਦੂਰਾਂ ਵਜੋਂ ਕੰਮ ਕਰਦੇ ਨੌਜਵਾਨਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਇਆ ਹੈ, ਜੋ ਉਨ੍ਹਾਂ ਦੀ ਦੁਰਦਸ਼ਾ ਨੂੰ ਉਜਾਗਰ ਕਰਦਾ ਹੈ।

ਰਿਪੋਰਟਾਂ ਅਨੁਸਾਰ, ਫਸੇ ਹੋਏ ਨੌਜਵਾਨਾਂ ਨਾਲ ਦੁਰਵਿਵਹਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਕਥਿਤ ਤੌਰ ’ਤੇ ਪਹਾੜੀ ਇਲਾਕਿਆਂ ਵਿੱਚ ਲੰਬੀ ਦੂਰੀ ਤੱਕ ਭਾਰੀ ਬੋਝ ਚੁੱਕਣ ਅਤੇ ਭੋਜਨ ਅਤੇ ਸੁਰੱਖਿਆ ਤੋਂ ਬਿਨਾਂ ਤੰਗ ਡੱਬਿਆਂ ਵਿੱਚ ਰਹਿਣ ਲਈ ਮਜਬੂਰ ਕੀਤਾ ਜਾ ਰਿਹਾ।

ਸਥਿਤੀ ਉਦੋਂ ਸਾਹਮਣੇ ਆਈ ਜਦੋਂ ਨੰਗਲ ਦੇ ਪੀੜਤਾਂ ਵਿੱਚੋਂ ਇੱਕ ਹਰਵਿੰਦਰ ਸਿੰਘ ਨੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨਾਲ ਸੰਪਰਕ ਕੀਤਾ। ਇੱਕ ਭਾਵੁਕ ਫੋਨ ਕਾਲ ਵਿੱਚ, ਹਰਵਿੰਦਰ ਨੇ ਆਪਣੇ ਅਤੇ ਆਪਣੇ ਸਾਥੀਆਂ ਦੇ ਅਜਿਹੇ ਤਰਸਯੋਗ ਹਲਾਤਾਂ ਨੂੰ ਬਿਆਨ ਕੀਤਾ।

ਕਥਿਤ ਤੌਰ ’ਤੇ ਫਸੇ ਹੋਏ ਲੋਕਾਂ ਵਿੱਚ ਮਨਜੀਤ ਸਿੰਘ, ਅਮਰਜੀਤ ਸਿੰਘ, ਹਰਦੀਪ ਸਿੰਘ, ਅਵਤਾਰ ਸਿੰਘ ਅਤੇ ਹਰਵਿੰਦਰ ਸਿੰਘ ਸ਼ਾਮਲ ਹਨ।

ਪੀੜਤਾਂ ਦਾ ਦੋਸ਼ ਹੈ ਕਿ ਇੱਕ ਸਥਾਨਕ ਟ੍ਰੈਵਲ ਏਜੰਟ ਨੇ ਵਿਦੇਸ਼ ਵਿੱਚ ਰੁਜ਼ਗਾਰ ਅਤੇ ਚੰਗੀਆਂ ਰਹਿਣ-ਸਹਿਣ ਦੀਆਂ ਸਥਿਤੀਆਂ ਦਾ ਵਾਅਦਾ ਕੀਤਾ ਪਰ ਬਾਅਦ ਵਿੱਚ ਉਨ੍ਹਾਂ ਨਾਲ ਧੋਖਾ ਕੀਤਾ ਗਿਆ, ਜਿਸ ਕਾਰਨ ਉਹ ਅਜਿਹੇ ਹਲਾਤਾਂ ਵਿੱਚ ਰਹਿਣ ਲਈ ਮਜਬੂਰ ਹਨ।

ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਇਹ ਜਾਣ ਕੇ ਦਿਲ ਦੁਖੀ ਹੋਇਆ ਕਿ ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਨਾਲ ਇੰਨਾ ਸਖ਼ਤ ਸਲੂਕ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ, “ਅੱਠ ਲੋਕ ਛੋਟੇ ਡੱਬਿਆਂ ਵਿੱਚ ਰਹਿ ਰਹੇ ਹਨ ਬਿਨਾਂ ਸਹੀ ਭੋਜਨ, ਆਰਾਮ ਜਾਂ ਸੁਰੱਖਿਆ ਦੇ। ਇਹ ਸ਼ਰਮਨਾਕ ਹੈ ਕਿ ਹਿੰਮਤ ਅਤੇ ਕੁਰਬਾਨੀ ਲਈ ਜਾਣੇ ਜਾਂਦੇ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਦੇ ਪੁੱਤਰ ਵਿਦੇਸ਼ੀ ਧਰਤੀ ’ਤੇ ਅਪਮਾਨ ਅਤੇ ਸ਼ੋਸ਼ਣ ਦਾ ਸਾਹਮਣਾ ਕਰ ਰਹੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਉਹ ਫਸੇ ਹੋਏ ਨੌਜਵਾਨਾਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਕੇਂਦਰੀ ਅਧਿਕਾਰੀਆਂ ਕੋਲ ਇਹ ਮੁੱਦਾ ਉਠਾਉਣਗੇ।

ਸੂਤਰਾਂ ਨੇ ਦੱਸਿਆ ਕਿ ਪ੍ਰਭਾਵਿਤ ਵਿਅਕਤੀਆਂ ਦੇ ਮਾਪਿਆਂ ਨੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਵੀ ਮੁਲਾਕਾਤ ਕੀਤੀ ਹੈ ਅਤੇ ਸਰਕਾਰ ਨੂੰ ਉਨ੍ਹਾਂ ਦੇ ਬੱਚਿਆਂ ਨੂੰ ਭਾਰਤ ਵਾਪਸ ਲਿਆਉਣ ਲਈ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।

Advertisement
Tags :
Bring Them HomeExploitationForced LaborHuman TraffickingIndian Workers AbroadKazakhstan ScamPunjab YouthPunjabi TribnePunjabi Tribune Latest NewsPunjabi Youth In DistressRopar YouthTravel Scam
Show comments