ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

Travel Agent Licence Cancelled: ਡਿਪਟੀ ਕਮਿਸ਼ਨਰ ਵੱਲੋਂ ਟਰੈਵਲ ਏਜੰਟ ਲਾਇਸੈਂਸ ਰੱਦ

ਪੱਤਰ ਪ੍ਰੇਰਕ ਅਮਲੋਹ, 16 ਫ਼ਰਵਰੀ ਡਿਪਟੀ ਕਮਿਸ਼ਨਰ-ਕਮ-ਲਾਇਸੈਂਸਿੰਗ ਅਥਾਰਟੀ ਡਾ. ਸੋਨਾ ਥਿੰਦ ਨੇ ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ ਤਹਿਤ ਕਾਰਵਾਈ ਕਰਦੇ ਹੋਏ ਗਿਰੀ ਟਰੈਵਲਰਜ਼, ਕੋਰਟ ਰੋਡ ਅਮਲੋਹ ਦਾ ਲਾਇਸੈਂਸ ਰੱਦ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਸ਼ੋਤਮ ਗਿਰੀ ਵਾਸੀ ਵਾਰਡ ਨੰਬਰ 11...
Advertisement

ਪੱਤਰ ਪ੍ਰੇਰਕ

ਅਮਲੋਹ, 16 ਫ਼ਰਵਰੀ

Advertisement

ਡਿਪਟੀ ਕਮਿਸ਼ਨਰ-ਕਮ-ਲਾਇਸੈਂਸਿੰਗ ਅਥਾਰਟੀ ਡਾ. ਸੋਨਾ ਥਿੰਦ ਨੇ ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ ਤਹਿਤ ਕਾਰਵਾਈ ਕਰਦੇ ਹੋਏ ਗਿਰੀ ਟਰੈਵਲਰਜ਼, ਕੋਰਟ ਰੋਡ ਅਮਲੋਹ ਦਾ ਲਾਇਸੈਂਸ ਰੱਦ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਸ਼ੋਤਮ ਗਿਰੀ ਵਾਸੀ ਵਾਰਡ ਨੰਬਰ 11 ਅਮਲੋਹ ਨੂੰ ਲਾਇਸੈਂਸ 27 ਮਈ 2019 ਨੂੰ ਜਾਰੀ ਕੀਤਾ ਸੀ ਜੋ ਪਿਛਲੇ ਸਾਲ ਮਈ ਤੱਕ ਵੈਲਿਡ ਸੀ ਜਿਸ ਦੀ ਮਿਆਦ ਖਤਮ ਹੋ ਚੁੱਕੀ ਹੈ। ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ ਤਹਿਤ ਲਾਇਸੈਂਸ ਦੀ ਮਿਆਦ ਖਤਮ ਹੋਣ ਤੋਂ ਦੋ ਮਹੀਨੇ ਪਹਿਲਾਂ ਲਾਇਸੈਂਸ ਰਿਨਿਊ ਕਰਵਾਉਣ ਲਈ ਅਪਲਾਈ ਕਰਨਾ ਹੁੰਦਾ ਹੈ। ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ ਤਹਿਤ ਹੀ ਲਾਇਸੈਂਸ ਕੈਂਸਲ ਕਰਨ ਤੋਂ ਪਹਿਲਾਂ ਉਸ ਨੂੰ ਇੱਕ ਹਫਤੇ ਦੇ ਅੰਦਰ-ਅੰਦਰ ਲਾਇਸੈਂਸ ਰਿਨਿਊ ਕਰਨ ਲਈ ਅਪਲਾਈ ਕਰਨ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਸੀ ਪ੍ਰੰਤੂ ਉਸ ਨੇ ਲਾਇਸੈਂਸ ਰਿਨਿਊ ਕਰਨ ਲਈ ਦਰਖਾਸਤ ਨਹੀਂ ਦਿੱਤੀ। ਇਸ ਲਈ ਉਸ ਦਾ ਰੱਦ ਕਰ ਦਿੱਤਾ ਗਿਆ ਹੈ।

 

Advertisement
Show comments