DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Tribune Media Group: ਟ੍ਰਿਬਿਊਨ ਗਰੁੱਪ ਵੱਲੋਂ ਸੁਭਾਸ਼ ਸ਼ਰਮਾ ਦਾ ਸਨਮਾਨ

ਕਰੋਨਾ ਦੌਰਾਨ ਸਮਾਜਿਕ ਅਤੇ ਮਨੁੱਖੀ ਸੇਵਾਵਾਂ ਵਿੱਚ ਅਹਿਮ ਯੋਗਦਾਨ ਪਾਉਣ ਲਈ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ ਵਾਈਸ ਚੇਅਰਮੈਨ ਸੁਭਾਸ਼ ਸ਼ਰਮਾ ਨੂੰ ‘ਟ੍ਰਿਬਿਊਨ ਮੀਡੀਆ ਗਰੁੱਪ’ ਵੱਲੋਂ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ ਗਿਆ। ਪਟਿਆਲਾ ਵਿੱਚ ਕਰਵਾਏ ਸਮਾਗਮ ਦੌਰਾਨ ਉਨ੍ਹਾਂ ਨੂੰ ਇਹ...

  • fb
  • twitter
  • whatsapp
  • whatsapp
featured-img featured-img
ਸਮਾਗਮ ਦੌਰਾਨ ਮੰਤਰੀ ਹਰਜੋਤ ਬੈਂਸ ਅਤੇ ਟ੍ਰਿਬਿਊਨ ਮੀਡੀਆ ਗਰੁੱਪ ਦੇ ਨੁਮਾਇੰਦਿਆਂ ਤੋਂ ਸਨਮਾਨ ਪ੍ਰਾਪਤ ਕਰਦੇ ਹੋਏ ਵਾਈਸ ਚੇਅਰਮੈਨ ਸੁਭਾਸ਼ ਸ਼ਰਮਾ।
Advertisement

ਕਰੋਨਾ ਦੌਰਾਨ ਸਮਾਜਿਕ ਅਤੇ ਮਨੁੱਖੀ ਸੇਵਾਵਾਂ ਵਿੱਚ ਅਹਿਮ ਯੋਗਦਾਨ ਪਾਉਣ ਲਈ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ ਵਾਈਸ ਚੇਅਰਮੈਨ ਸੁਭਾਸ਼ ਸ਼ਰਮਾ ਨੂੰ ‘ਟ੍ਰਿਬਿਊਨ ਮੀਡੀਆ ਗਰੁੱਪ’ ਵੱਲੋਂ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ ਗਿਆ। ਪਟਿਆਲਾ ਵਿੱਚ ਕਰਵਾਏ ਸਮਾਗਮ ਦੌਰਾਨ ਉਨ੍ਹਾਂ ਨੂੰ ਇਹ ਸਨਮਾਨ ਭੇਟ ਕੀਤਾ ਗਿਆ। ਸ੍ਰੀ ਸ਼ਰਮਾ ਨੇ ਦੱਸਿਆ ਕਿ ਟ੍ਰਿਬਿਊਨ ਮੀਡੀਆ ਗਰੁੱਪ ਵੱਲੋਂ ਪੰਜਾਬ ਭਰ ਵਿੱਚ ਸਮਾਜਿਕ ਖੇਤਰ ਵਿੱਚ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਵਾਲੇ ਕਰੀਬ 30 ਵਿਅਕਤੀਆਂ ਦੀ ਚੋਣ ਕੀਤੀ ਗਈ ਸੀ, ਇਨ੍ਹਾਂ ਵਿੱਚ ਉਨ੍ਹਾਂ ਨੂੰ ਵੀ ਸ਼ਾਮਲ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਬਣਾਈ ‘ਸੁਭਾਸ਼ ਜਨ ਸੇਵਾ ਫਾਊਂਡੇਸ਼ਨ’ ਨੇ ਵੀ ਨਿਰੰਤਰ ਮਨੁੱਖਤਾ ਦੀ ਸੇਵਾ ਕਰਦਿਆਂ ਲੋੜਵੰਦਾਂ ਦੀ ਸਹਾਇਤਾ ਕੀਤੀ। ਸ੍ਰੀ ਸ਼ਰਮਾ ਨੇ ਕਿਹਾ ਕਿ ਕਰੋਨਾ ਕਾਲ ਦੌਰਾਨ ਪੂਰੇ ਇਲਾਕੇ ਵਿੱਚ ਲੋੜ ਅਨੁਸਾਰ ਸੈਨੇਟਾਈਜ਼ੇਸ਼ਨ ਕਰਵਾਉਣ ਦੇ ਨਾਲ-ਨਾਲ ਆਪਣੇ ਨਿਵਾਸ ਸਥਾਨ ’ਤੇ ਕਰੀਬ ਛੇ ਮਹੀਨਿਆਂ ਤੱਕ ਲੋੜਵੰਦਾਂ ਲਈ ਲੰਗਰ ਅਤੇ ਰਿਹਾਇਸ਼ ਦਾ ਪ੍ਰਬੰਧ ਕੀਤਾ ਗਿਆ ਸੀ। ਇਸ ਦੇ ਨਾਲ ਹੀ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ, ਦਵਾਈਆਂ ਅਤੇ ਹੋਰ ਜ਼ਰੂਰੀ ਸਾਮਾਨ ਵੀ ਉਪਲਬਧ ਕਰਵਾਇਆ ਗਿਆ ਸੀ। ਬਿਮਾਰੀ ਦੇ ਡਰ ਅਤੇ ਔਖੇ ਹਾਲਾਤ ਵਿੱਚ ਲੋਕਾਂ ਨੂੰ ਮੈਡੀਕਲ ਸਹਾਇਤਾ ਅਤੇ ਹਰ ਸੰਭਵ ਮਦਦ ਪ੍ਰਦਾਨ ਕੀਤੀ ਗਈ ਸੀ।

ਸਨਮਾਨ ਪ੍ਰਾਪਤ ਕਰਨ ਉਪਰੰਤ ਸੁਭਾਸ਼ ਸ਼ਰਮਾ ਨੇ ਟ੍ਰਿਬਿਊਨ ਮੀਡੀਆ ਗਰੁੱਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਲੋਕ ਭਲਾਈ ਦੇ ਕਾਰਜਾਂ ਲਈ ਪੂਰੀ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ।

Advertisement

Advertisement
Advertisement
×