DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Tribune School Excellence Award: ਸੇਂਟ ਅੱਤਰੀ ਸਕੂਲ ਨੂੰ ਟ੍ਰਿਬਿਊਨ ਸਕੂਲ ਐਕਸੀਲੈਂਸ ਐਵਾਰਡ

ਸੇਂਟ ਅੱਤਰੀ ਪਬਲਿਕ ਸਕੂਲ, ਲਾਲੜੂ ਮੰਡੀ ਨੂੰ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਲਈ ‘ਦਿ ਟ੍ਰਿਬਿਊਨ ਸਕੂਲ ਐਕਸੀਲੈਂਸ ਐਵਾਰਡ-2026’ ਨਾਲ ਸਨਮਾਨਿਆ ਗਿਆ ਹੈ। ਇਹ ਵੱਕਾਰੀ ਸਨਮਾਨ ਸਕੂਲ ਨੂੰ ਗੁਣਵੱਤਾ ਭਰਪੂਰ ਸਿੱਖਿਆ, ਨਵੀਨਤਾਕਾਰੀ ਅਧਿਆਪਨ ਵਿਧੀਆਂ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ...

  • fb
  • twitter
  • whatsapp
  • whatsapp
featured-img featured-img
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਸਨਮਾਨ ਪ੍ਰਾਪਤ ਕਰਦੇ ਹੋਏ ਸੇਂਟ ਅੱਤਰੀ ਸਕੂਲ ਦੇ ਪ੍ਰਬੰਧਕ ਅਤੇ ਪ੍ਰਿੰਸੀਪਲ।
Advertisement

ਸੇਂਟ ਅੱਤਰੀ ਪਬਲਿਕ ਸਕੂਲ, ਲਾਲੜੂ ਮੰਡੀ ਨੂੰ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਲਈ ‘ਦਿ ਟ੍ਰਿਬਿਊਨ ਸਕੂਲ ਐਕਸੀਲੈਂਸ ਐਵਾਰਡ-2026’ ਨਾਲ ਸਨਮਾਨਿਆ ਗਿਆ ਹੈ। ਇਹ ਵੱਕਾਰੀ ਸਨਮਾਨ ਸਕੂਲ ਨੂੰ ਗੁਣਵੱਤਾ ਭਰਪੂਰ ਸਿੱਖਿਆ, ਨਵੀਨਤਾਕਾਰੀ ਅਧਿਆਪਨ ਵਿਧੀਆਂ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਦਿੱਤਾ ਗਿਆ। ਇਸ ਉਪਲਬਧੀ ਨਾਲ ਸਕੂਲ ਦੇ ਪ੍ਰਬੰਧਕਾਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਵਿੱਚ ਖੁਸ਼ੀ ਦੀ ਲਹਿਰ ਹੈ।

ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵੱਲੋਂ ਦਿੱਤਾ ਇਹ ਸਨਮਾਨ ਸੰਸਥਾ ਦੀ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਮਿਹਨਤ ਅਤੇ ਸਿੱਖਿਆ ਪ੍ਰਤੀ ਵਚਨਬੱਧਤਾ ਦਾ ਨਤੀਜਾ ਹੈ। ਉਨ੍ਹਾਂ ਦੱਸਿਆ ਕਿ ਸਕੂਲ ਵਿੱਚ ਆਧੁਨਿਕ ਤਕਨੀਕ ਅਤੇ ਨਵੀਨਤਾਕਾਰੀ ਸਿੱਖਣ ਵੀਧੀਆਂ ਅਪਣਾ ਕੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਦਿੱਤੀ ਜਾ ਰਹੀ ਹੈ। ਅਕਾਦਮਿਕ ਪ੍ਰਾਪਤੀਆਂ ਦੇ ਨਾਲ-ਨਾਲ ਖੇਡਾਂ, ਸੱਭਿਆਚਾਰਕ ਗਤੀਵਿਧੀਆਂ, ਵਿਗਿਆਨਕ ਸੋਚ, ਵਾਤਾਵਰਨ ਸੰਭਾਲ, ਜੀਵਨ ਕੌਸ਼ਲ ਅਤੇ ਸਮਾਜ ਸੇਵਾ ਵਰਗੀਆਂ ਗਤੀਵਿਧੀਆਂ ਨੂੰ ਵੀ ਬਰਾਬਰ ਮਹੱਤਵ ਦਿੱਤਾ ਜਾਂਦਾ ਹੈ।

Advertisement

ਪ੍ਰਬੰਧਕਾਂ ਨੇ ਕਿਹਾ ਕਿ ਸਕੂਲ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਗਿਆਨ, ਅਨੁਸ਼ਾਸਨ, ਲੀਡਰਸ਼ਿਪ, ਨੈਤਿਕ ਕਦਰਾਂ-ਕੀਮਤਾਂ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਵਿਕਸਿਤ ਕਰਨਾ ਹੈ। ਇਹ ਐਵਾਰਡ ਪਿਛਲੀਆਂ ਪ੍ਰਾਪਤੀਆਂ ਦੀ ਮਾਨਤਾ ਹੋਣ ਦੇ ਨਾਲ-ਨਾਲ ਭਵਿੱਖ ਵਿੱਚ ਹੋਰ ਉੱਚੇ ਮਾਪਦੰਡ ਸਥਾਪਤ ਕਰਨ ਲਈ ਪ੍ਰੇਰਨਾ ਵੀ ਹੈ।

Advertisement

ਸਕੂਲ ਪ੍ਰਬੰਧਕ ਐੱਨ ਐੱਸ ਰਾਣਾ, ਜੇ ਸੀ ਰਾਣਾ, ਡਾ. ਅੰਕਿਤਾ ਰਾਣਾ ਅਤੇ ਪ੍ਰਿੰਸੀਪਲ ਸੁਨੀਤਾ ਗੁਪਤਾ ਨੇ ਇਸ ਮੌਕੇ ਅਧਿਆਪਕਾਂ, ਵਿਦਿਆਰਥੀਆਂ, ਮਾਪਿਆਂ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਭ ਦੇ ਸਾਂਝੇ ਯਤਨਾਂ ਸਦਕਾ ਇਹ ਮਾਣ ਹਾਸਲ ਹੋਇਆ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸੇਂਟ ਅੱਤਰੀ ਪਬਲਿਕ ਸਕੂਲ ਭਵਿੱਖ ਵਿੱਚ ਵੀ ਨਵੇਂ ਕੀਰਤੀਮਾਨ ਸਥਾਪਤ ਕਰਦਾ ਰਹੇਗਾ।

Advertisement
×