ਹਰਕੀਰਤ ਕੰਸਾਲਾ ਨਮਿਤ ਸ਼ਰਧਾਂਜਲੀ ਸਮਾਗਮ
ਚਰਨਜੀਤ ਸਿੰਘ ਚੰਨੀ
ਮੁੱਲਾਂਪੁਰ ਗਰੀਬਦਾਸ, 13 ਜੁਲਾਈ
ਲੋਕ ਹਿੱਤ ਮਿਸ਼ਨ ਦੇ ਪ੍ਰਧਾਨ ਅਤੇ ਕਿਸਾਨ ਆਗੂ ਸਮਾਜਸੇਵੀ ਸੁਖਦੇਵ ਸਿੰਘ ਸੁੱਖਾ ਕੰਸਾਲਾ ਦੇ ਪੁੱਤਰ ਹਰਕੀਰਤ ਸਿੰਘ ਨਮਿਤ ਅੱਜ ਪਿੰਡ ਕੰਸਾਲਾ ਵਿੱਚ ਅੰਤਿਮ ਅਰਦਾਸ ਹੋਈ। ਇੱਥੇ ਜ਼ਿਕਰਯੋਗ ਹੈ ਕਿ ਘੋੜੇ-ਘੋੜੀਆਂ ਰੱਖਣ ਦੇ ਸ਼ੌਕੀਨ ਕਰੀਬ 22 ਸਾਲ ਦੇ ਅੰਮ੍ਰਿਤਧਾਰੀ ਨੌਜਵਾਨ ਹਰਕੀਰਤ ਸਿੰਘ ਦੀ ਇਸੇ ਮਹੀਨੇ 2 ਜੁਲਾਈ ਨੂੰ ਘਰ ਵਿੱਚ ਹੀ ਕਰੰਟ ਲੱਗਣ ਕਾਰਨ ਮੌਤ ਹੋ ਗਈ ਸੀ। ਉਨ੍ਹਾਂ ਨਮਿਤ ਸਹਿਜ ਪਾਠ ਦੇ ਭੋਗ ਮਗਰੋਂ ਬਾਬਾ ਭੁਪਿੰਦਰ ਸਿੰਘ ਮਾਜਰਾ ਸਣੇ ਹੋਰਨਾਂ ਰਾਗੀ ਸਿੰਘਾਂ ਨੇ ਵੈਰਾਗਮਈ ਕੀਰਤਨ ਕੀਤਾ। ਇਸ ਦੌਰਾਨ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ, ਅਕਾਲੀ ਦਲ ਵੱਲੋਂ ਹਲਕਾ ਖਰੜ ਦੇ ਇੰਚਾਰਜ ਰਣਜੀਤ ਸਿੰਘ ਗਿੱਲ, ਸੀਨੀਅਰ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ, ਕਾਂਗਰਸ ਹਲਕਾ ਖਰੜ ਦੇ ਇੰਚਾਰਜ ਵਿਜੈ ਕੁਮਾਰ ਟਿੰਕੂ ਸ਼ਰਮਾ, ‘ਆਪ’ ਦੀ ਹਲਕਾ ਵਿਧਾਇਕ ਬੀਬੀ ਅਨਮੋਲ ਗਗਨਮਾਨ, ਚੇਅਰਮੈਨ ਨਰਿੰਦਰ ਸਿੰਘ ਝਿੰਗੜਾਂ, ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ, ਬਾਬਾ ਲਖਬੀਰ ਸਿੰਘ ਤੇ ਭਾਈ ਸੁਖਵਿੰਦਰ ਸਿੰਘ ਰਤਵਾੜਾ ਸਾਹਿਬ, ਐੱਸਜੀਪੀਸੀ ਮੈਂਬਰ ਜਥੇਦਾਰ ਚਰਨਜੀਤ ਸਿੰਘ ਚੰਨਾ ਕਾਲੇਵਾਲ, ਭਾਈ ਸ਼ਮਸ਼ੇਰ ਸਿੰਘ ਪਡਿਆਲਾ ਪ੍ਰਭ ਆਸਰਾ, ਆੜ੍ਹਤੀ ਰਵਿੰਦਰ ਸਿੰਘ ਖੇੜਾ, ਸਤਵੀਰ ਸਿੰਘ ਸੱਤੀ, ਰਵਿੰਦਰ ਸਿੰਘ ਅਤੇ ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚ, ਨੰਬਰਦਾਰ, ਕਲੱਬਾਂ ਮੰਚਾਂ ਦੇ ਅਹੁਦੇਦਾਰ, ਪੱਤਰਕਾਰ ਤੇ ਹੋਰ ਲੋਕ ਹਾਜ਼ਰ ਸਨ।